ਕਾਹਲੋਂ ਦੀ ਅੰਤਿਮ ਅਰਦਾਸ ਮੌਕੇ ਸ਼ੌਮਣੀ ਅਕਾਲੀ ਦਲ ਬਾਦਲ ਸ਼੍ਰੌਮਣੀ ਗੁਰੂਦੁਆਰਾ ਪ੍ਰਬੰਧਕ ਕਮੇਟੀ ਤੇ ਵੱਖ ਵੱਖ ਧਾਰਮਕ ਸੰਸਥਾਵਾਂ ਵੱਲੋਂ ਰਵੀਕਰਨ ਸਿੰਘ ਕਾਹਲੋਂ ਤੇ ਡਾ : ਸ਼ਿਵਕਰਨ ਸਿੰਘ ਕਾਹਲੋਂ ਨੂੰ ਦਸਤਾਰਾਂ ਭੇਟ
ਕਾਹਲੋਂ ਦੀ ਅੰਤਿਮ ਅਰਦਾਸ ਮੌਕੇ ਸ਼ੌਮਣੀ ਅਕਾਲੀ ਦਲ ਬਾਦਲ ਸ਼੍ਰੌਮਣੀ ਗੁਰੂਦੁਆਰਾ ਪ੍ਰਬੰਧਕ ਕਮੇਟੀ ਤੇ ਵੱਖ ਵੱਖ ਧਾਰਮਕ ਸੰਸਥਾਵਾਂ ਵੱਲੋਂ ਰਵੀਕਰਨ ਸਿੰਘ ਕਾਹਲੋਂ ਤੇ ਡਾ : ਸ਼ਿਵਕਰਨ ਸਿੰਘ ਕਾਹਲੋਂ ਨੂੰ ਦਸਤਾਰਾਂ ਭੇਟ
ਡੇਰਾ ਬਾਬਾ ਨਾਨਕ 25 ਜਲਾਈ (ਜਤਿੰਦਰ ਕੁਮਾਰ )ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਤੇ ਸਾਬਕਾ ਮੰਤਰੀ ਪੰਜਾਬ ਸ: ਨਿਰਮਲ ਸਿੰਘ ਕਾਹਲੋਂ ਜਿਨ੍ਹਾਂ ਦਾ ਬੀਤੇ ਦਿਨੀਂ ਦੇਹਾਂਤ ਹੋ ਗਿਆ ਸੀ । ਉਨ੍ਹਾਂ ਨਮਿਤ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਰੋਹ ਕਾਹਲੋਂ ਪਰਿਵਾਰ ਵੱਲੋਂ ਅੱਜ ਦਾਣਾ ਮੰਡੀ ਫਤਿਹਗਡ਼੍ਹ ਚੂਡ਼ੀਆਂ ਵਿਖੇ ਕਰਵਾਇਆ ਗਿਆ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ਦੀ ਲੀਡਰਸ਼ਿਪ ਤੋਂ ਇਲਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਆਗੂ ਸਾਹਿਬਾਨ , ਸੰਤ ਸਮਾਜ ਤੇ ਧਾਰਮਿਕ ਸੰਸਥਾਵਾਂ ਦੇ ਆਗੂ ਸਹਿਬਾਨਾ ਤੋਂ ਇਲਾਵਾ ਪੰਜਾਬ ਦੀਆਂ ਵੱਖ ਵੱਖ ਪਾਰਟੀਆਂ ਦੇ ਆਗੂਆਂ ਸਮੇਤ ਹਲਕਾ ਫਤਿਹਗਡ਼੍ਹ ਚੂਡ਼ੀਆਂ ਅਤੇ ਹਲਕਾ ਡੇਰਾ ਬਾਬਾ ਨਾਨਕ ਦੇ ਅਕਾਲੀ ਵਰਕਰਾਂ ਤੇ ਆਗੂਆਂ ਨੇ ਵੱਡੀ ਗਿਣਤੀ ਵਿਚ ਪਹੁੰਚ ਕੇ ਸ : ਨਿਰਮਲ ਸਿੰਘ ਕਾਹਲੋਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ । ਇਸ ਮੌਕੇ ਸ਼ੌਮਣੀ ਅਕਾਲੀ ਦਲ ਵੱਲੋ ਪਾਰਟੀ ਪ੍ਰਧਾਨ ਸ: ਸੁਖਬੀਰ ਸਿੰਘ ਬਾਦਲ , ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪ੍ਰਧਾਨ ਹਰਜਿੰਦਰ ਸਿੰਘ ਧਾਮੀ , ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ, ਭਾਈ ਮਨਜੀਤ ਸਿੰਘ ,ਜਥੇਦਾਰ ਗੁਰਨਾਮ ਸਿੰਘ ਜੱਸਲ ਮੈਂਬਰ ਐਸਜੀਪੀਸੀ ,ਸੰਤ ਸਮਾਜ ਵੱਲੋਂ ਬਾਬਾ ਬੁੱਧ ਸਿੰਘ ਨਿੱਕੇ ਘੁੰਮਣਾਂ ਵਾਲੇ ,ਬਾਬਾ ਅਮਰੀਕ ਸਿੰਘ ਨਿੱਕੇ ਘੁੰਮਣਾਂ ਵਾਲੇ ,ਭਾਈ ਸੁਖਵਿੰਦਰ ਸਿੰਘ ਅਗਵਾਨ ਭਰਾਤਾ ਸ਼ਹੀਦ ਭਾਈ ਸਤਵੰਤ ਸਿੰਘ ਅਗਵਾਨ ਵੱਲੋਂ ਸ: ਨਿਰਮਲ ਸਿੰਘ ਕਾਹਲੋਂ ਦੇ ਸਪੁੱਤਰ ਰਵੀਕਰਨ ਸਿੰਘ ਕਾਹਲੋਂ ਅਤੇ ਡਾ ਸ਼ਿਵਕਰਨ ਸਿੰਘ ਕਾਹਲੋਂ ਨੂੰ ਦਸਤਾਰਾਂ ਭੇਟ ਕੀਤੀਆਂ ਗਈਆਂ। ਇਸ ਮੌਕੇ ਸੌਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਰਵਿੰਦਰ ਪਾਲ ਸਿੰਘ ਪੱਖੋਕੇ ,ਸਮੇਤ ਸ਼੍ਰੌਮਣੀ ਅਕਾਲੀ ਦਲ ਬਾਦਲ ਦੇ ਆਗੂ ਹਾਜਰ ਸਨ ।