ਆਂਗਨਵਾੜੀ ਵਰਕਰਾਂ ਨੇ ਮੰਗਾਂ ਨੂੰ ਲੈ ਕੇ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਦੇ ਖਿਲਾਫ ਕੀਤਾ ਜੰਮ ਕੇ ਰੋਸ ਪ੍ਰਦਰਸ਼ਨ

ਡਿਪਟੀ ਕਮਿਸ਼ਨਰ ਗੁਰਦਾਸਪੁਰ ਦੇ ਦਫ਼ਤਰ ਦਾ ਕੀਤਾ ਘਿਰਾਓ

ਪੂਰੇ ਪੰਜਾਬ ਵਿਚ ਆਂਗਨਵਾੜੀ ਵਰਕਰਾਂ ਆਪਣੀ ਮੰਗਾਂ ਨੂੰ ਲੈ ਕੇ ਡਿਪਟੀ ਕਮਿਸ਼ਨਰਾਂ ਦੇ ਦਫਤਰਾਂ ਦਾ ਘੇਰਾਓ ਕੀਤਾ ਹੈ ਜਿਸ ਦੇ ਸੰਬੰਧ ਵਿੱਚ ਅੱਜ ਗੁਰਦਾਸਪੁਰ ਵਿੱਚ ਵੀ ਜ਼ਿਲ੍ਹੇ ਭਰ ਤੋਂ ਆਈਆਂ ਆਂਗਣਵਾੜੀ ਵਰਕਰਾਂ ਆਪਣੀਆਂ ਮੰਗਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ ਕੀਤਾ ਅਤੇ ਕੇਂਦਰ ਸਰਕਾਰ ਦੇ ਨਾਮ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਸੌਂਪਿਆ ਅਤੇ ਆਪਣੀਆਂ ਮੰਗਾਂ ਨਾ ਪੂਰੀਆਂ ਹੋਣ ਤੇ ਸੰਘਰਸ਼ ਦੀ ਚਿਤਾਵਨੀ ਦਿੱਤੀ ਹੈ

ਇਸ ਮੌਕੇ ਤੇ ਜਾਣਕਾਰੀ ਦਿੰਦਿਆਂ ਹੋਇਆਂ ਆਂਗਨਵਾੜੀ ਵਰਕਰਾਂ ਦੀ ਜਿਲ੍ਹਾ ਪ੍ਰਧਾਨ ਬਰਿੰਦਰ ਕੌਰ ਨੇ ਦੱਸਿਆ ਕਿ ਪਿਛਲੇ ਕਈ ਸਾਲਾਂ ਤੋਂ ਆਂਗਣਵਾੜੀ ਵਰਕਰਾਂ ਨਾਲ ਸਰਕਾਰਾਂ ਕੋਝਾ ਮਜ਼ਾਕ ਕਰ ਰਹੀਆਂ ਹਨ, ਅਤੇ ਉਨ੍ਹਾਂ ਦਾ ਬਣਦਾ ਹੱਕ ਉਨ੍ਹਾਂ ਨੂੰ ਨਹੀਂ ਦਿੱਤਾ ਜਾ ਰਿਹਾ, ਕੇਂਦਰ ਸਰਕਾਰ ਵੱਲੋਂ ਆਂਗਨਵਾੜੀ ਨੂੰ ਉਨ੍ਹਾਂ ਦਾ ਬਣਦਾ ਹੱਕ ਨਹੀਂ ਦਿੱਤਾ ਜਾ ਰਿਹਾ ਜਿਸ ਦੇ ਵਿਰੋਧ ਵਿੱਚ ਅੱਜ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਸੌਂਪਿਆ,  ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੀ ਆਂਗਣਵਾੜੀ ਵਰਕਰਾਂ ਨਾਲ ਸੌਤੇਲਾ ਵਿਹਾਰ ਕਰਦੀ ਆ ਰਹੀ ਹੈ, ਉਹਨਾਂ ਕਿਹਾ ਕਿ ਜਦੋਂ ਨਵੀਂ ਆਪ ਦੀ ਸਰਕਾਰ ਬਣੀ ਤਾਂ ਉਨ੍ਹਾਂ ਨੂੰ ਆਸ ਸੀ ਕਿ  ਪੰਜਾਬ ਸਰਕਾਰ ਉਨ੍ਹਾਂ ਦੀਆਂ ਮੰਗਾ ਪੂਰੀਆਂ ਕਰੇਗੀ ਪਰ ਹੁਣ ਤੱਕ ਉਨ੍ਹਾਂ ਨੂੰ ਧੋਖੇ ਵਿੱਚ ਹੀ ਰੱਖਿਆ ਗਿਆ ਹੈ। ਜਿਸ ਕਾਰਨ ਅੱਜ ਉਨ੍ਹਾਂ ਨੂੰ ਧਰਨੇ ਪ੍ਰਦਰਸ਼ਨ ਕਰਨੇ ਪੈ ਰਹੇ ਹਨ।