ਕਾਂਗਰਸੀ ਆਗੂ ਜਸਬੀਰ ਸਿੰਘ ਡਿੰਪਾ ਦੇ ਭਰਾ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਿਲ

ਕਾਂਗਰਸੀ ਆਗੂ ਜਸਬੀਰ ਸਿੰਘ ਡਿੰਪਾ ਦੇ ਭਰਾ ਵੱਲੋਂ ਬੁੱਧਵਾਰ ਸ਼੍ਰੋਮਣੀ ਅਕਾਲੀ ਦਲ ਦਾ ਪੱਲਾ ਫੜ ਲਿਆ ਹੈ। ਰਾਜਨ ਗਿੱਲ ਆਪਣੇ ਲਗਭਗ 500 ਸਾਥੀਆਂ ਨਾਲ ਅਕਾਲੀ ਦਲ ਵਿੱਚ ਸ਼ਾਮਲ ਹੋਏ।

ਕਾਂਗਰਸੀ ਆਗੂ ਜਸਬੀਰ ਸਿੰਘ ਡਿੰਪਾ ਦੇ ਭਰਾ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਿਲ
mart daar

ਕਾਂਗਰਸੀ ਆਗੂ ਜਸਬੀਰ ਸਿੰਘ ਡਿੰਪਾ ਦੇ ਭਰਾ ਵੱਲੋਂ ਬੁੱਧਵਾਰ ਸ਼੍ਰੋਮਣੀ ਅਕਾਲੀ ਦਲ ਦਾ ਪੱਲਾ ਫੜ ਲਿਆ ਹੈ। ਰਾਜਨ ਗਿੱਲ ਆਪਣੇ ਲਗਭਗ 500 ਸਾਥੀਆਂ ਨਾਲ ਅਕਾਲੀ ਦਲ ਵਿੱਚ ਸ਼ਾਮਲ ਹੋਏ। ਉਨ੍ਹਾਂ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੇ ਪਾਰਟੀ ਵਿੱਚ ਸ਼ਮੂਲੀਅਤ ਕਰਵਾਈ।

ਰਾਜਨ ਗਿੱਲ ਕਾਂਗਰਸ ਪਾਰਟੀ ਵੱਲੋਂ ਖਡੂਰ ਸਾਹਿਬ ਤੋਂ ਉਮੀਦਵਾਰ ਲਈ ਦਾਅਵੇਦਾਰੀ ਜਤਾਈ ਜਾ ਰਹੀ ਸੀ, ਪਰੰਤੂ ਪਾਰਟੀ ਵੱਲੋਂ ਰਮਨਜੀਤ ਸਿੰਘ ਸਿੱਕੀ ਨੂੰ ਉਮੀਦਵਾਰ ਐਲਾਨਿਆ ਗਿਆ ਹੈ, ਜਿਸ ਤੋਂ ਰਾਜਨ ਗਿੱਲ ਨਾਰਾਜ਼ ਸਨ ਅਤੇ ਅੱਜ ਅਕਾਲੀ ਦਲ ਵਿੱਚ ਸ਼ਾਮਲ ਹੋਏ। ਇਸ ਮੌਕੇ ਰਾਜਨ ਗਿੱਲ ਨੇ ਕਿਹਾ ਮੈਂ ਪਰਿਵਾਰ ਦੀ ਸਹਿਮਤੀ ਨਾਲ ਅਕਾਲੀ ਦਲ ਵਿੱਚ ਸ਼ਾਮਲ ਹੋਇਆ ਹਾਂ ਅਤੇ ਉਨ੍ਹਾਂ ਕਿਹਾ ਕਿ ਜਸਬੀਰ ਸਿੰਘ ਡਿੰਪਾ ਵੀ ਕਾਂਗਰਸ ਪਾਰਟੀ ਤੋਂ ਨਾਰਾਜ਼ ਹਨ । 

ਉਨ੍ਹਾਂ ਕਾਂਗਰਸ ਤੇ ਦੋਸ਼ ਲਗਾਏ ਕਿ ਕਾਂਗਰਸ ਪਾਰਟੀ ਨੇ ਮਾਫੀਆ ਨੂੰ ਟਿਕਟਾਂ ਦਿੱਤੀਆਂ ਹਨ ਅਤੇ ਕਰੋੜਾਂ ਰੁਪਏ ਵਿੱਚ ਵੇਚੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਉਹ ਅਕਾਲੀ ਦਲ ਵਿੱਚ ਇਸ ਲਈ ਸ਼ਾਮਲ ਹੋਏ ਕਿਉਂਕਿ ਅਕਾਲੀ ਦਲ ਹਮੇਸ਼ਾਂ ਸੱਚ ਦਾ ਸਾਥ ਦੇਂਦਾ ਹੈ।