ਕਬੱਡੀ ਖ਼ਿਡਾਰੀ ਅਮਨਪ੍ਰੀਤ ਸਿੰਘ ਦੀ ਕੈਨੇਡਾ ਵਿਚ ਸੜਕ ਹਾਦਸੇ 'ਚ ਮੌਤ
ਕਬੱਡੀ ਖ਼ਿਡਾਰੀ ਅਮਨਪ੍ਰੀਤ ਸਿੰਘ ਦੀ ਕੈਨੇਡਾ ਵਿਚ ਸੜਕ ਹਾਦਸੇ 'ਚ ਮੌਤ

ਬਲਾਕ ਸੁਲਤਾਨਪੁਰ ਲੋਧੀ ਦੇ ਕਬੱਡੀ ਦੀ ਨਰਸਰੀ ਵਜੋਂ ਜਾਣੇ ਜਾਂਦੇ ਵੱਡੇ ਪਿੰਡ ਟਿੱਬਾ ਦੇ ਨੌਜਵਾਨ ਕਬੱਡੀ ਖਿਡਾਰੀ ਅਮਨਪ੍ਰੀਤ ਸਿੰਘ ਦੀ ਅੱਜ ਕੈਨੇਡਾ ਵਿਚ ਇਕ ਸੜਕ ਹਾਦਸੇ ਦੌਰਾਨ ਮੌਤ ਹੋ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਉਨ੍ਹਾਂ ਦੀ ਮੌਤ ਨਾਲ ਇਲਾਕੇ ਅੰਦਰ ਸੋਗ ਦੀ ਲਹਿਰ ਦੌੜ ਗਈ ਹੈ। ਉਹ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਕਮਲ ਟਿੱਬਾ ਦੇ ਵੱਡੇ ਭਰਾ ਸਨ ਅਤੇ ਪਿਛਲੇ ਕੁਝ ਸਾਲਾਂ ਤੋਂ ਕੈਨੇਡਾ ਵਿਖੇ ਰਹਿ ਰਹੇ ਸਨ।