ਕਿਸਾਨ ਤੇ ਜਵਾਨ ਭਲਾਈ ਯੂਨੀਅਨ ਪੰਜਾਬ ਦਾ ਵਫਦ ਡਿਪਟੀ ਕਮਿਸ਼ਨਰ ਗੁਰਦਾਸਪੁਰ ਨੂੰ ਮਿਲਿਆ
ਕਿਸਾਨਾਂ ਦੀਆਂ ਮੰਗਾਂ ਸਬੰਧੀ ਮਾਨਯੋਗ ਮੁੱਖ ਮੰਤਰੀ ਪੰਜਾਬ ਦੇ ਨਾ ਮੰਗ ਪੱਤਰ ਦਿੱਤਾ

ਕਿਸਾਨ ਤੇ ਜਵਾਨ ਭਲਾਈ ਯੂਨੀਅਨ ਪੰਜਾਬ ਦਾ ਵਫਦ ਡਿਪਟੀ ਕਮਿਸ਼ਨਰ ਗੁਰਦਾਸਪੁਰ ਨੂੰ ਮਿਲਿਆ ਅਤੇ ਕਿਸਾਨਾਂ ਦੀਆਂ ਮੰਗਾਂ ਸਬੰਧੀ ਮਾਨਯੋਗ ਮੁੱਖ ਮੰਤਰੀ ਪੰਜਾਬ ਦੇ ਨਾ ਮੰਗ ਪੱਤਰ ਦਿੱਤਾ
ਡੇਰਾ ਬਾਬਾ ਨਾਨਕ ( ਰਮੇਸ਼ ਸ਼ਰਮਾ ) ਅੱਜ ਕਿਸਾਨ ਤੇ ਜਵਾਨ ਭਲਾਈ ਯੂਨੀਅਨ ਪੰਜਾਬ ਦਾ ਵਫਦ ਸ਼੍ਰੀ ਜਨਾਬ ਮੁਹੰਮਦ ਇਸ਼ਫਾਕ ਡਿਪਟੀ ਕਮਿਸ਼ਨਰ ਗੁਰਦਾਸਪੁਰ ਨੂੰ ਮਿਲਿਆ ਅਤੇ ਕਿਸਾਨਾਂ ਦੀਆਂ ਮੰਗਾਂ ਸੰਬੰਧੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਾ ਮੰਗ ਪੱਤਰ ਦਿੱਤਾ । ਇਸ ਮੌਕੇ ਕਿਸਾਨ ਤੇ ਜਵਾਨ ਭਲਾਈ ਯੂਨੀਅਨ ਦੇ ਪ੍ਰਧਾਨ ਸੁਖਦੇਵ ਸਿੰਘ ਭੋਜਰਾਜ ਨੇ ਪੱਤਰਕਾਰਾ ਨੂੰ ਜਾਣਕਾਰੀ ਦਿੰਦਿਆਂ ਦੱਸਿਆਂ ਕਿ ਸੰਯੁਕਤ ਕਿਸਾਨ ਮੋਰਚੇ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਾਂ ਨੂੰ ਅਜੇ ਤੱਕ ਨੌਕਰੀਆਂ ਨਹੀਂ ਮਿਲੀਆਂ ਪੰਜਾਬ ਸਰਕਾਰ ਸ਼ਹੀਦ ਕਿਸਾਨਾਂ ਦੇ ਪਰਿਵਾਰਾਂ ਨੂੰ ਤੁਰੰਤ ਨੌਕਰੀਆਂ ਦੇਵੇ ਅਤੇ ਤਿਲੰਗਾਨਾ ਸਰਕਾਰ ਵੱਲੋਂ ਐਲਾਨ ਕੀਤਾ ਗਿਆ ਮੁਆਵਜਾ ਤੁਰੰਤ ਸ਼ਹੀਦ ਕਿਸਾਨਾਂ ਦੇ ਪਰਿਵਾਰਾਂ ਨੂੰ ਦੇਵੇ । ਜਥੇਬੰਦੀ ਦੇ ਸੂਬਾ ਜਨਰਲ ਸਕੱਤਰ ਕੰਵਲਜੀਤ ਸਿੰਘ ਖੁਸ਼ਹਾਲਪੁਰ ਨੇ ਦੱਸਿਆ ਕਿ ਲੰਪੀ ਸਕਿਨ ਬਿਮਾਰੀ ਨਾਲ ਪੰਜਾਬ ਵਿੱਚ ਪਸ਼ੂ ਧਨ ਦਾ ਬਹੁਤ ਵੱਡਾ ਨੁਕਸਾਨ ਹੋਇਆ ਹੈ ,ਅਤੇ ਚਿੱਟੇ ਮੱਛਰ ਨਾਲ ਨਰਮੇ ਦੀ ਫਸਲ ਦਾ ਮਾਲਵੇ ਵਿੱਚ ਵੱਡਾ ਹਿੱਸਾ ਤਬਾਹ ਹੋ ਗਿਆ ਹੈ । ਉਨਾ ਕਿਹਾ ਕਿ ਪੰਜਾਬ ਵਿੱਚ ਝੋਨੇ ਦੀ ਫਸਲ ਦਾ ਇੱਕ ਲੱਖ ਏਕੜ ਤੋਂ ਵੱਧ, ਵਾਇਰਸ ਦੇ ਨਾਲ ਤਬਾਹ ਹੋ ਗਿਆ ਹੈ । ਇਸ ਸਾਲ ਹੜ੍ਹਾਂ ਕਰਕੇ ਦਰਿਆਵਾਂ ਨੇੜੇ ਝੋਨੇ ਦੀ ਫਸਲ ਦਾ ਵੱਡਾ ਨੁਕਸਾਨ ਹੋਇਆ ਹੈ , ਸਰਕਾਰ ਸਪੈਸ਼ਲ ਗਿਰਦਾਵਰੀ ਕਰਾ ਕੇ ਕਿਸਾਨਾਂ ਨੂੰ ਪ੍ਰਤੀ ਏਕੜ 60 ਹਜ਼ਾਰ ਰੁਪਏ ਮੁਆਵਜ਼ਾ ਦੇਵੇ । ਉਨ੍ਹਾਂ ਦੱਸਿਆ ਕਿ ਡੇਰਾ ਬਾਬਾ ਨਾਨਕ ਬਲਾਕ ਵਿੱਚ ਲੰਮੇ ਸਮੇਂ ਤੋਂ ਐਸਡੀਐਮ , ਤਹਿਸੀਲਦਾਰ , ਨਾਇਬ ਤਹਿਸੀਲਦਾਰ , ਗਰਦੌਰ ਅਤੇ ਪਟਵਾਰੀਆਂ ਦੀਆਂ ਅਸਾਮੀਆਂ ਖਾਲੀ ਪਈਆਂ ਹਨ । ਜਿਸ ਨਾਲ ਲੋਕਾਂ ਦਾ ਕੰਮਕਾਜ ਪ੍ਰਭਾਵਿਤ ਹੋ ਰਿਹਾ ਹੈ । ਇਸ ਲਈ ਸਰਕਾਰ ਸਥਾਈ ਤੌਰ ਤੇ ਗੁਰਦਾਸਪੁਰ ਜ਼ਿਲ੍ਹੇ ਵਿੱਚ ਖਾਲੀ ਪਈਆਂ ਅਸਾਮੀਆਂ ਤੇ ਤੁਰੰਤ ਨਿਯੁਕਤੀਆਂ ਕਰੇ ।ਇਸ ਮੌਕੇ ਜ਼ਿਲਾ ਪ੍ਰਧਾਨ ਪਰਮਪਾਲ ਸਿੰਘ ਮੇਤਲਾ ਸੂਬਾ ਮੀਤ ਪ੍ਰਧਾਨ ਗੁਰਪ੍ਰੀਤ ਸਿੰਘ ਖਾਸਾਂਵਾਲੀ ,ਰਜਿੰਦਰ ਸਿੰਘ ਭਗਠਾਣਾ, ਸਤਿੰਦਰ ਸਿੰਘ ਭਗਠਾਣਾ, ਸ਼ੇਰ ਅਮਰਜੀਤ ਸਿੰਘ ਡੇਰਾ ਬਾਬਾ ਨਾਨਕ ਅਤੇ ਹੋਰ ਬਹੁਤ ਸਾਰੇ ਕਿਸਾਨ ਹਾਜ਼ਰ ਸਨ ।