ਚੀਨ ਵਿਚ ਵਾਪਰਿਆ ਵੱਡਾ ਹਾਦਸਾ, 133 ਯਾਤਰੀ ਲੈ ਕੇ ਜਾ ਰਿਹਾ ਜਹਾਜ਼ ਹਾਦਸਾਗ੍ਰਸਤ

ਚੀਨ ਵਿੱਚ ਇੱਕ ਬੋਇੰਗ 737 ਯਾਤਰੀ ਜਹਾਜ਼ ਹਾਦਸਾਗ੍ਰਸਤ

ਚੀਨ ਵਿਚ ਵਾਪਰਿਆ ਵੱਡਾ ਹਾਦਸਾ, 133 ਯਾਤਰੀ ਲੈ ਕੇ ਜਾ ਰਿਹਾ ਜਹਾਜ਼ ਹਾਦਸਾਗ੍ਰਸਤ

ਚੀਨ ਤੋਂ ਵੱਡੀ ਖਬਰ ਆ ਰਹੀ ਹੈ। ਚੀਨ ਵਿੱਚ ਇੱਕ ਬੋਇੰਗ 737 ਯਾਤਰੀ ਜਹਾਜ਼ ਹਾਦਸਾਗ੍ਰਸਤ ਹੋ ਗਿਆ, ਜਿਸ ਵਿੱਚ 133 ਲੋਕ ਸਵਾਰ ਸਨ।

ਜਹਾਜ਼ ਪਹਾੜਾਂ 'ਚ ਡਿੱਗਿਆ ਹੈ। ਸਾਹਮਣੇ ਆਈਆਂ ਤਸਵੀਰਾਂ 'ਚ ਚਾਰੇ ਪਾਸੇ ਧੂੰਆਂ ਉੱਠਦਾ ਦਿਖਾਈ ਦੇ ਰਿਹਾ ਹੈ, ਜਦਕਿ ਮੌਕੇ 'ਤੇ ਜਹਾਜ਼ ਤੋਂ ਅੱਗ ਵੀ ਉੱਠਦੀ ਦਿਖਾਈ ਦੇ ਰਹੀ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਇਹ ਜਹਾਜ਼ ਕੁਨਮਿੰਗ ਤੋਂ ਗੁਆਂਗਜ਼ੂ ਲਈ ਰਵਾਨਾ ਹੋਇਆ ਸੀ ਕਿ ਪਹਾੜ ਨਾਲ ਟਕਰਾਉਣ ਕਾਰਨ ਹਾਦਸਾਗ੍ਰਸਤ ਹੋ ਗਿਆ। ਜਹਾਜ਼ ਵਿੱਚ 133 ਲੋਕ ਸਵਾਰ ਸਨ। ਹਾਲਾਂਕਿ ਅਜੇ ਤੱਕ ਇਹ ਸਪੱਸ਼ਟ ਨਹੀਂ ਹੈ ਕਿ ਕਿੰਨੇ ਲੋਕਾਂ ਦੀ ਮੌਤ ਹੋਈ ਹੈ ਤੇ ਕਿੰਨੇ ਜ਼ਖਮੀ ਹੋਏ ਹਨ। ਘਟਨਾ ਦੀ ਸੂਚਨਾ ਮਿਲਦੇ ਹੀ ਟੀਮ ਬਚਾਅ ਕਾਰਜ ਲਈ ਮੌਕੇ 'ਤੇ ਪਹੁੰਚ ਗਈ ਹੈ।