ਚੇਅਰਮੈਨ ਸ਼ਰਮਾਂ ਨੇ ਲੋਕਾਂ ਦੀਆਂ ਮੁਸ਼ਕਲਾਂ ਸੁਣੀਆਂ

ਪੂਰੀ ਪਾਰਦਰਸ਼ਤਾ ਨਾਲ ਲੋਕਾਂ ਦੇ ਕੰਮ ਕੀਤੇ ਜਾਣਗੇ

ਚੇਅਰਮੈਨ ਸ਼ਰਮਾਂ ਨੇ ਲੋਕਾਂ ਦੀਆਂ ਮੁਸ਼ਕਲਾਂ ਸੁਣੀਆਂ
mart daar

ਫਤਹਿਗੜ੍ਹ ਚੂੜੀਆਂ/ ਰਾਜੀਵ ਸੋਨੀ / ਅਗਰ ਸੁਧਾਰ ਟਰੱਸਟ ਗੁਰਦਾਸਪੁਰ ਦੇ ਚੇਅਰਮੈਨ ਅਤੇ ਲੋਕ ਸਭਾ ਇੰਚਾਰਜ ਰਾਜੀਵ ਸ਼ਰਮਾਂ ਨੇ ਅੱਜ ਟਰੱਸਟ ਦੇ ਦਫਤਰ ਵਿਚ ਆਮ ਲੋਕਾਂ ਦੀਆਂ ਮੁਸ਼ਕਲਾਂ ਸੁਣਿਆ ਅਤੇ ਇਹਨਾਂ ਵਿਚੋਂ ਬਹੁਤ ਮੁਸ਼ਕਲਾਂ ਦਾ  ਮੌਕੇ ਤੇ ਹੀ ਹੱਲ ਕੀਤਾ ਗਿਆ। ਇਸ ਮੌਕੇ ਚੇਅਰਮੈਨ ਰਾਜੀਵ ਸ਼ਰਮਾਂ ਨੇ ਮੁਲਾਜ਼ਮਾਂ ਅਤੇ ਅਧਿਕਾਰੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਲੋਕਾਂ ਨੂੰ ਬਣਦੀਆਂ ਸਹੂਲਤਾਂ ਵਧੀਆ ਢੰਗ ਨਾਲ ਲੋਕਾਂ ਤੱਕ ਪਹੁੰਚਾਇਆ ਜਾਣ, ਤਾਂ ਕਿ ਲੋਕਾਂ ਨੂੰ ਇਸ ਗੱਲ ਦਾ ਅਹਿਸਾਸ ਹੋਵੇ ਕਿ ਸੂਬੇ ਅੰਦਰ ਸ੍ਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਪੂਰੀ ਪਾਰਦਰਸ਼ਤਾ ਨਾਲ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਦੇ ਲਈ ਤਤਪਰ ਹੈ। ਸ਼ਰਮਾਂ ਨੇ ਕਿਹਾ ਕਿ ਸਾਡਾ ਇੱਕੋ ਇੱਕ ਮਕਸਦ ਹੈ ਕਿ ਨਗਰ ਸੁਧਾਰ ਟਰੱਸਟ ਦੇ ਦਫਤਰ ਵਿਚ ਪੇਂਡਿੰਗ ਪਈਆਂ ਫਾਇਲਾਂ ਤੇ ਵਿਚਾਰ ਕਰਕੇ ਇਹਨਾਂ ਨੂੰ ਅਮਲੀ ਰੂਪ ਦੇ ਕਿ ਕਲੀਅਰ ਕੀਤਾ ਜਾਵੇ ਅਤੇ ਲੋਕਾਂ ਦੇ ਲਟਕਦੇ ਹੋਏ ਮਸਲਿਆਂ ਦਾ ਹੱਲ ਹੋ ਸਕੇ। ਸ਼ਰਮਾਂ ਨੇ ਕਿਹਾ ਕਿ ਜੇਕਰ ਕਿਸੇ ਨੂੰ ਵੀ ਸਾਡੇ ਦਫ਼ਤਰ ਵਿਚ ਕੰਮ ਲਈ ਕੋਈ ਮੁਸ਼ਕਲ ਆਉਂਦੀ ਹੈ ਤਾਂ ਉਹ ਮੇਰੇ ਨਾਲ ਸਿੱਧਾ ਸੰਪਰਕ ਕਰ ਸਕਦਾ ਹੈ। ਇਸ ਮੌਕੇ ਸ਼ਰਮਾਂ ਦੇ ਨਾਲ ਆਮ ਆਦਮੀ ਪਾਰਟੀ ਪੰਜਾਬ ਦੇ ਜੁਆਇੰਟ ਸੈਕਟਰੀ ਸੌਰਵ ਬਹਿਲ ਪਠਾਨਕੋਟ ਵੀ ਮੌਜੂਦ ਸਨ।