ਥਾਣਾ ਟਾਂਡਾ ਪੁਲਿਸ ਵੱਲੋ ਅਫੀਮ ਵੇਚਣ ਵਾਲੇ 2 ਸਮਗਲਰ ਗ੍ਰਿਫਤਾਰ
ਇੰਸਪੈਕਟਰ ਉਕਾਰ ਸਿੰਘ ਬਰਾੜ ਮੁੱਖ ਅਫਸਰ ਥਾਣਾ ਟਾਂਡਾ ਜਿਲਾ ਹੁਸਿਆਰਪੁਰ
ਅੱਡਾ ਸਰਾਂ (ਜਸਵੀਰ ਕਾਜਲ)
ਇੰਸਪੈਕਟਰ ਉਕਾਰ ਸਿੰਘ ਬਰਾੜ ਮੁੱਖ ਅਫਸਰ ਥਾਣਾ ਟਾਂਡਾ ਜਿਲਾ ਹੁਸਿਆਰਪੁਰ ਨੇ ਦੱਸਿਆ ਕਿ ਮਾਨਯੋਗ ਸੀਨੀਅਰ ਪੁਲਿਸ ਕਪਤਾਨ ਹੁਸ਼ਿਆਰਪੁਰ ਸ਼੍ਰੀ ਸਰਤਾਜ ਸਿੰਘ ਚਾਹਲ IPS ਜੀ ਨੇ ਜਿਲੇ ਅੰਦਰ ਮਾੜੇ ਅੰਨਸਰਾ ਉਪਰ ਕਾਬੂ ਪਾਉਣ ਲਈ ਵਿਸ਼ੇਸ਼ ਮੁਹਿੰਮ ਚਲਾਈ ਹੋਈ ਸੀ ਜਿਸ ਤਹਿਤ ਸ਼੍ਰੀ ਸਰਬਜੀਤ ਸਿੰਘ ਐਸ.ਪੀ ( Invigilation),ਸ਼੍ਰੀ ਕੁਲਵੰਤ ਸਿੰਘ ਡੀ.ਐਸ.ਪੀ ਸਬ ਡਵੀਜ਼ਨ ਟਾਡਾ ਜੀ ਦੀ ਅਗਵਾਹੀ ਵਿਚ ਥਾਣਾ ਟਾਂਡਾ ਦੇ ਅਧੀਨ ਆਉਦੇ ਏਰੀਆਂ ਵਿਚ ਨਸ਼ਾ ਸਪਲਾਈ ਕਰਨ ਵਾਲੇ/ਮਾੜੇ ਅੰਨਸਰ ਨੂੰ ਗ੍ਰਿਫਤਾਰ ਕਰਨ ਲਈ ਲਈ ਸੋਰਸ ਲਗਾ ਕੇ ਉਪਰਾਲੇ ਕੀਤੇ ਜਾ ਰਹੇ ਹਨ।ਜੋ ਮਿਤੀ 05.06.23 ਨੂੰ ਏ.ਐਸ.ਆਈ ਮਦਨ ਸਿੰਘ ਚੋਕੀਂ ਸਰਾ ਸਮੇਤ ਪੁਲਿਸ ਪਾਰਟੀ ਨੂੰ ਉਸ ਸਮੇਂ ਵੱਡੀ ਸਫਲਤਾ ਹਾਸਲ ਹੋਈ ਜਦੋਂ ਗਸ਼ਤ ਦੇ ਸਬੰਧ ਵਿਚ ਮੇਨ ਜੀ ਟੀ ਰੋਡ ਪਿੰਡ ਢੱਟਾ ਪੁਲੀ ਮਜੂਦ ਸੀ ਕਿ ਪਿੰਡ ਹੰਬੜਾ ਵਲੋ ਪੈਦਲ ਆਉਂਦੇ ਦੋ ਨੌਜਵਾਨਾਂ ਨੂੰ ਕਾਬੂ ਕੀਤਾ ਜਿਹਨਾ ਪਾਸੋਂ ਭਾਰੀ ਮਾਤਰਾ ਵਿਚ ਦੋਨਾਂ ਪਾਸੋਂ ਅਫੀਮ ਬ੍ਰਾਮਦ ਹੋਈ ਇਹਨਾ ਪਾਸ ਇਸ ਅਫੀਮ ਸਬੰਧੀ ਕੋਈ ਵੀ ਲਾਇਸੰਸ ਜਾਂ ਪਰਮੇੰਟ ਮਜੂਦ ਨਹੀਂ ਸੀ ਜਿਸ ਤੇ ਤੁਰੰਤ ਮੁਕਦਮਾ ਦਰਜ ਰਜਿਸਟਰ ਕਰਕੇ ਲੋੜੀਂਦੀ ਕਾਰਵਾਈ ਅਮਲ ਵਿਚ ਲਿਆਦੀ ਦੋਸੀਆਨ ਨੂੰ ਮਾਨਯੋਗ ਅਦਾਲਤ ਵਿਚ ਪੇਸ਼ ਕਰਕੇ ਰਿਮਾਂਡ ਹਾਸਲ ਕਰਕੇ ਹੋਰ ਵੀ ਡੂੰਘਾਈ ਨਾਲ ਪੁੱਛ ਗਿੱਛ ਕੀਤੀ ਜਾਵੇਗੀ।ਕਿ ਇਹ ਅਫੀਮ ਕਿਥੇ ਅਤੇ ਕਿਹਨਾ ਸਾਥਨਾ ਰਾਹੀਂ ਖਰੀਦੀ ਗਈ ਹੈ ਸਬੰਧੀ ਤਫਤੀਸ਼ ਕੀਤੀ ਜਾ ਰਹੀ ਹੈ ।
                        


                    
                
                    
                
                    
                
                    
                
                    
                
                    
                
                    
                






        
        
        
        
        
        
        
        
        
        