ਡੇਰਾ ਬਾਬਾ ਨਾਨਕ ਦਰਬਾਰ ਸਾਹਿਬ ਦੀ ਪੁਰਾਣੀ ਪਾਲਕੀ ਸਾਹਿਬ ਨੂੰ ਲੈ ਕੇ ਅਫ਼ਵਾਵਾਂ ਦਾ ਪੁਰਜ਼ੋਰ ਖੰਡਣ

ਡੇਰਾ ਬਾਬਾ ਨਾਨਕ ਦਰਬਾਰ ਸਾਹਿਬ ਦੀ ਪੁਰਾਣੀ ਪਾਲਕੀ ਸਾਹਿਬ ਨੂੰ ਲੈ ਕੇ ਅਫ਼ਵਾਵਾਂ ਦਾ ਪੁਰਜ਼ੋਰ ਖੰਡਣ

ਡੇਰਾ ਬਾਬਾ ਨਾਨਕ ਦਰਬਾਰ ਸਾਹਿਬ ਦੀ ਪੁਰਾਣੀ ਪਾਲਕੀ ਸਾਹਿਬ ਨੂੰ ਲੈ ਕੇ ਅਫ਼ਵਾਵਾਂ ਦਾ ਪੁਰਜ਼ੋਰ ਖੰਡਣ

ਡੇਰਾ ਬਾਬਾ ਨਾਨਕ ਦਰਬਾਰ ਸਾਹਿਬ ਨੂੰ ਨਵੀਂ ਪਾਲਕੀ ਸਾਹਿਬ ਨਾਲ ਸ਼ੁਸ਼ੋਬਿਤ ਕੀਤਾ ਗਿਆ ਸੀ ਤੇ ਪੁਰਾਣੀ ਪਾਲਕੀ ਸਾਹਿਬ ਨੂੰ ਲੈ ਕੇ ਅਫ਼ਵਾਵਾਂ ਫੈਲਾਈਆਂ ਜਾ ਰਹੀਆਂ ਸਨ ਕਿ ਉਸ ਨੂੰ ਖੁਰਦ ਬੁਰਦ ਕਰ ਦਿੱਤਾ ਗਿਆ ਹੈ।  ਅੱਜ ਬਾਬਾ ਸੇਵਾ ਸਿੰਘ ਜੀ ਖਡੂਰ ਸਾਹਿਬ ਵਾਲੇ ,  ਸ਼੍ਰੋਮਣੀ ਕਮੇਟੀ ਅਤੇ ਮਹਾਪੁਰਸ਼ਾਂ ਤੇ ਪ੍ਰਮੁੱਖ ਸ਼ਖਸੀਅਤਾਂ ਵਲੋਂ ਇਸ ਦਾ ਪੁਰਜ਼ੋਰ ਖੰਡਣ ਕੀਤਾ ਗਿਆ ਅਤੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਪੁਰਾਣੀ ਪਾਲਕੀ ਸਾਹਿਬ ਦੇ ਦੁਬਾਰਾ ਸਜਾਵਟ ਦਾ ਕੰਮ ਚੱਲ ਰਿਹਾ ਹੈ ਅਤੇ ਕੰਮ ਪੂਰਾ ਹੋਣ ਤੇ ਦੁਬਾਰਾ ਸੰਗਤਾਂ ਦੇ ਦਰਸ਼ਨਾਂ ਲਈ ਉਸ ਨੂੰ ਦਰਬਾਰ ਸਾਹਿਬ ਵਿੱਚ ਸ਼ੁਸ਼ੋਬਿਤ ਕੀਤਾ ਜਾਵੇਗਾ । 
ਇਸ ਮੌਕੇ ਬਾਬਾ ਸੇਵਾ ਸਿੰਘ ਖਡੂਰ ਸਾਹਿਬ ਵਾਲੇ, ਮੈਨੇਜਰ ਬਲਜੀਤ ਸਿੰਘ ਤਲਵੰਡੀ ਰਾਮਾ, ਬਾਬਾ ਸਾਹਿਬ ਸਿੰਘ, ਬਾਬਾ ਬਿਸ਼ਨ ਸਿੰਘ,ਬਾਬਾ ਨਿਰਮਲ ਸਿੰਘ, ਬਾਬਾ ਪੱਪੂ ਜੀ, ਬਾਬਾ ਗੁਰਪ੍ਰੀਤ ਸਿੰਘ,ਬੀਬੀ ਜੋਗਿੰਦਰ ਕੌਰ ਮੈਂਬਰ ਐਸਜੀਪੀਸੀ, ਬਾਬਾ ਸਤਨਾਮ ਸਿੰਘ ,ਬਾਬਾ ਗੁਰਭੇਜ ਸਿੰਘ ਆਦਿ ਹਾਜ਼ਰ ਸਨ।