ਚਾਰ ਸਾਲਾ ਬੱਚੀ ਨਾਲ ਜਬਰ ਜਨਾਹ ਮਾਮਲਾ - ਪੰਜਾਬ ਚ ਬੰਦ ਰਹੇ 1650 ਸਕੂਲ ਅਤੇ ਕਾਲਜ਼
ਚਾਰ ਸਾਲਾ ਬੱਚੀ ਨਾਲ ਜਬਰ ਜਨਾਹ ਮਾਮਲਾ - ਪੰਜਾਬ ਚ ਬੰਦ ਰਹੇ 1650 ਸਕੂਲ ਅਤੇ ਕਾਲਜ਼
ਪਿਛਲੇ ਦਿਨੀਂ 4 ਸਾਲਾ ਬੱਚੀ ਨਾਲ ਜਬਰ ਜਨਾਹ ਹੋਇਆ ਸੀ ਤੇ ਉਸ ਮਾਮਲੇ ਵਿੱਚ ਗੁਰਦਾਸਪੁਰ ਪੁਲਸ ਵੱਲੋਂ ਸਕੂਲ ਪ੍ਰਬੰਧਕਾਂ ਦੇ ਖਿਲਾਫ ਮਾਮਲਾ ਦਰਜ ਕਰ ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ |
ਬੱਚੀ ਨਾਲ ਹੋਈ ਇਸ ਘਟਨਾ ਦੀ ਪੰਜਾਬ ਦੀਆਂ ਸਾਰੀਆਂ ਜੱਥੇਬੰਦੀਆਂ ਨੇ ਨਿੰਦਾ ਕੀਤੀ ਅਤੇ ਨਾਲ ਹੀ ਬਿਨਾਂ ਕਿਤੇ ਤੱਥਾਂ ਤੋਂ ਨਿਰਦੋਸ਼ ਸਕੂਲ ਪ੍ਰਬੰਧਕਾਂ ਤੇ ਪਰਚਾ ਦਰਜ ਕਰਨ ਅਤੇ ਗ੍ਰਿਫ਼ਤਾਰ ਕਰਨ ਦੇ ਵਿਰੋਧ ਚ ਪ੍ਰਾਈਵੇਟ ਸਕੂਲ ਐਸੋਸੀਏਸ਼ਨ ਆਫ ਪੰਜਾਬ ਦੇ ਸੱਦੇ ਤੇ ਸੂਬੇ ਦੀਆਂ ਸਾਰੀਆਂ ਸੰਸਥਾਵਾਂ ਨੇ ਪੰਜਾਬ ਭਰ ਵਿੱਚ ਪ੍ਰਾਈਵੇਟ ਸਕੂਲ ਅਤੇ ਕਾਲਜ ਨੂੰ ਅੱਜ ਬੰਦ ਰੱਖਿਆ ਅਤੇ ਮੰਗ ਕੀਤੀ ਕਿ ਜੋ ਸਕੂਲ ਪ੍ਰਬੰਧਕਾਂ ਦੀ ਉਪਰ ਮਾਮਲੇ ਦਰਜ ਕੀਤੇ ਗਏ ਹਨ ਉਹ ਰੱਦ ਕੀਤੇ ਜਾਵੇ ਤੇ ਅਸਲ ਦੋਸ਼ੀ ਨੂੰ ਗ੍ਰਿਫਤਾਰ ਕੀਤਾ ਜਾਵੇ |