ਪੈਟਰੋਲ ਪੰਪ ਲੁੱਟਣ ਵਾਲੇ ਤਿੰਨ ਲੁਟੇਰੇ ਪੁਲਸ ਨੇ ਕੀਤੇ ਗ੍ਰਿਫਤਾਰ
ਪੈਟਰੋਲ ਪੰਪ ਲੁੱਟਣ ਵਾਲੇ ਤਿੰਨ ਲੁਟੇਰੇ ਪੁਲਸ ਨੇ ਕੀਤੇ ਗ੍ਰਿਫਤਾਰ

ਅੰਮ੍ਰਿਤਸਰ ਵਿੱਚ ਆਏ ਦਿਨ ਲੁੱਟ ਖੋਹਾਂ ਦੀਆਂ ਵਾਰਦਾਤਾਂ ਵਧਦੀਆਂ ਜਾ ਰਹੀਆਂ ਸਨ ਤੇ ਲਗਾਤਾਰ ਲੁਟੇਰੇ ਬੇਖੌਫ ਹੁੰਦੇ ਜਾ ਰਹੇ ਸਨ | ਪਿਛਲੀ ਗਿਆਰਾਂ ਮਈ ਦੋ ਹਜਾਰ ਬਾਈ ਨੂੰ ਵੀ ਜੰਡਿਆਲਾ ਗੁਰੂ ਅਧੀਨ ਇਲਾਕੇ ਵਿਚ ਲੁਟੇਰਿਆਂ ਨੇ ਇੱਕ ਪਟਰੋਲ ਪੰਪ ਤੇ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਸੀ | ਜਿਸ ਤੋਂ ਬਾਅਦ ਪੁਲੀਸ ਵੱਲੋਂ ਮਾਮਲਾ ਦਰਜ ਕਰ ਆਰੋਪੀਆਂ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਸੀ ਅਤੇ ਹੁਣ ਪੁਲੀਸ ਵੱਲੋਂ ਪੈਟਰੋਲ ਪੰਪ ਲੁੱਟਣ ਵਾਲੇ ਤਿੰਨ ਆਰੋਪੀਆਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ |