ਬਿਜਨੌਰ ਤੋਂ ਆਰਐੱਲਡੀ ਦੇ ਉਮੀਦਵਾਰ ਖ਼ਿਲਾਫ਼ ਦੇਸ਼ ਧ੍ਰੋਹ ਦਾ ਪਰਚਾ ਦਰਜ
ਬਿਜਨੌਰ ਤੋਂ ਰਾਸ਼ਟਰੀ ਲੋਕ ਦਲ (ਆਰਐੱਲਡੀ) ਦੇ ਉਮੀਦਵਾਰ ਖ਼ਿਲਾਫ਼ ਦੇਸ਼ ਧ੍ਰੋਹ ਦਾ ਪਰਚਾ ਦਰਜ
ਬਿਜਨੌਰ ਤੋਂ ਰਾਸ਼ਟਰੀ ਲੋਕ ਦਲ (ਆਰਐੱਲਡੀ) ਦੇ ਉਮੀਦਵਾਰ ਨੀਰਜ ਚੌਧਰੀ ਖ਼ਿਲਾਫ਼ ਦੇਸ਼ ਧ੍ਰੋਹ ਦਾ ਪਰਚਾ ਦਰਜ - ਉੱਤਰ ਪ੍ਰਦੇਸ਼ ਦੇ ਬਿਜਨੌਰ ਵਿਧਾਨ ਸਭਾ ਹਲਕੇ ਤੋਂ ਰਾਸ਼ਟਰੀ ਲੋਕ ਦਲ (ਆਰਐੱਲਡੀ) ਦੇ ਉਮੀਦਵਾਰ ਨੀਰਜ ਚੌਧਰੀ ਖ਼ਿਲਾਫ਼ ਚੋਣ ਪ੍ਰਚਾਰ ਦੌਰਾਨ ਕਥਿਤ ਤੌਰ 'ਤੇ ਪਾਕਿਸਤਾਨ ਪੱਖੀ ਨਾਅਰੇਬਾਜ਼ੀ ਕਰਨ ਦੇ ਦੋਸ਼ ਹੇਠ ਦੇਸ਼ ਧ੍ਰੋਹ ਦਾ ਮਾਮਲਾ ਦਰਜ ਕੀਤਾ ਗਿਆ ਹੈ। ਪੁਲੀਸ ਅਨੁਸਾਰ ਕੁਝ ਦਿਨ ਪਹਿਲਾਂ ਬਿਜਨੌਰ ਵਿਧਾਨ ਸਭਾ ਹਲਕੇ ਤੋਂ ਆਰਐੱਲਡੀ ਉਮੀਦਵਾਰ ਨੀਰਜ ਚੌਧਰੀ ਦਾ ਘਰ-ਘਰ ਪ੍ਰਚਾਰ ਕਰਨ ਦਾ ਵੀਡੀਓ ਵਾਇਰਲ ਹੋਇਆ ਸੀ, ਜਿਸ ਵਿੱਚ ਕੁਝ ਲੋਕ ਕਥਿਤ ਤੌਰ 'ਤੇ 'ਪਾਕਿਸਤਾਨ ਜ਼ਿੰਦਾਬਾਦ' ਦੇ ਨਾਅਰੇ ਲਗਾਉਂਦੇ ਸੁਣੇ ਗਏ ਸਨ, ਪੁਲਿਸ ਮੁਤਾਬਿਕ ਪਰਚਾ ਦਾਖਿਲ ਕਰ ਲਿਆ ਗਿਆ ਹੈ ਅਤੇ ਤਹਿਕੀਕਾਤ ਜਾਰੀ ਹੈ |