ਹਿਸਾਰ ਦੇ ਵਫ਼ਦ ਵੱਲੋਂ ਲਾਂਬੜਾ ਕਾਂਗੜੀ ਬਹੁਮੰਤਵੀ ਕੋਆਪਰੇਟਿਵ ਸੁਸਾਇਟੀ ਦਾ ਦੌਰਾ
ਹਿਸਾਰ ਦੇ ਵਫ਼ਦ ਵੱਲੋਂ ਲਾਂਬੜਾ ਕਾਂਗੜੀ ਬਹੁਮੰਤਵੀ ਕੋਆਪਰੇਟਿਵ ਸੁਸਾਇਟੀ ਦਾ ਦੌਰਾ
ਹਿਸਾਰ ਦੇ ਵਫ਼ਦ ਵੱਲੋਂ ਲਾਂਬੜਾ ਕਾਂਗੜੀ ਬਹੁਮੰਤਵੀ ਕੋਆਪਰੇਟਿਵ ਸੁਸਾਇਟੀ ਦਾ ਦੌਰਾ
ਅੱਡਾ ਸਰਾਂ ਜਸਵੀਰ ਕਾਜਲ
ਹਿਸਾਰ ਦੇ ਇਕ ਵਫ਼ਦ ਵੱਲੋਂ ਪ੍ਰੀਤਪਾਲ ਸਿੰਘ ਸੀ ਈ ਓ ਜ਼ਿਲ੍ਹਾ ਪ੍ਰੀਸ਼ਦ ਹਿਸਾਰ ਦੀ ਅਗਵਾਈ ਵਿੱਚ ਅੰਤਰਰਾਸ਼ਟਰੀ ਐਵਾਰਡ ਜੇਤੂ ਲਾਂਬੜਾ ਕਾਂਗੜੀ ਬਹੁਮੰਤਵੀ ਕੋਆਪਰੇਟਿਵ ਸੁਸਾਇਟੀ ਦਾ ਦੌਰਾ ਕੀਤਾ। ਇਸ ਵਫ਼ਦ ਵਿੱਚ ਧਰਮਪਾਲ ਵਾਲੀਅਮ ਬੀਡੀਪੀਓ ਬਰਵਾਲਾ ਹਿਸਾਰ, ਨਵੀਨ ਜਾਂਗੜਾ ਪ੍ਰਾਜੈਕਟ ਮੈਨਜਰ ਹਿਸਾਰ, ਵਰਿੰਦਰ ਸ਼ੈਰੋਨ ਜ਼ਿਲ੍ਹਾ ਪ੍ਰਾਜੈਕਟ ਮੈਨਜਰ ਹਿਸਾਰ ਸ਼ਾਮਲ ਸਨ। ਇਸ ਵਫਦ ਦਾ ਸੁਸਾਇਟੀ ਪਹੁੰਚਣ ਤੇ ਸਭ ਤੋਂ ਪਹਿਲਾਂ ਮੈਂਬਰਾਂ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ। ਇਸ ਉਪਰੰਤ ਪ੍ਰੋਜੈਕਟਰ ਰਾਹੀਂ ਸੁਸਾਇਟੀ ਦੇ ਸਕੱਤਰ ਅਤੇ ਪ੍ਰਾਜੈਕਟ ਮੈਨੇਜਰ ਜਸਵਿੰਦਰ ਸਿੰਘ ਨੇ ਦੱਸਿਆ ਕਿ 1920 ਵਿੱਚ ਗਠਿਤ ਹੋਈ ਇਹ ਸੁਸਾਇਟੀ ਸਾਬਕਾ ਆਈਏਐਸ ਅਧਿਕਾਰੀ ਸ੍ਰੀ ਕਾਹਨ ਸਿੰਘ ਪੰਨੂੰ ਦੀ ਸਰਪ੍ਰਸਤੀ ਹੇਠ ਚਲਾਈ ਜਾ ਰਹੀ ਹੈ । ਉਨ੍ਹਾਂ ਦੱਸਿਆ ਕਿ ਸੁਸਾਇਟੀ ਵੱਲੋਂ ਐਗਰੋ ਸਰਵਿਸ ਸੈਂਟਰ, ਡੀਜ਼ਲ ਪੰਪ, ਬਾਇਓਗੈਸ ਪਲਾਂਟ, ਵਾਟਰ ਟ੍ਰੀਟਮੈਂਟ ਪਲਾਂਟ ਬੜੀ ਹੀ ਸਫਲਤਾਪੂਰਵਕ ਚਲਾਏ ਜਾ ਰਹੇ ਹਨ । ਉਨ੍ਹਾਂ ਦੱਸਿਆ ਕਿ ਸੁਸਾਇਟੀ ਦਾ ਸਾਰਾ ਕੰਮ ਡਿਜੀਟਲ ਤਕਨੀਕ ਰਾਹੀਂ ਕੀਤਾ ਜਾ ਰਿਹਾ ਹੈ । ਇਸ ਉਪਰੰਤ ਵਫ਼ਦ ਨੇ ਸੋਸਾਇਟੀ ਵੱਲੋਂ ਚਲਾਏ ਜਾ ਰਹੇ ਵੱਖ ਵੱਖ ਪ੍ਰੋਜੈਕਟਾਂ ਦਾ ਦੌਰਾ ਵੀ ਕੀਤਾ ਅਤੇ ਸੁਸਾਇਟੀ ਦੁਆਰਾ ਕੀਤੇ ਜਾ ਰਹੇ ਕੰਮਾਂ ਪ੍ਰਤੀ ਆਪਣੀ ਸੰਤੁਸ਼ਟੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਸੁਸਾਇਟੀ ਇਕ ਪ੍ਰਕਾਰ ਦੀ ਆਦਰਸ਼ ਸੁਸਾਇਟੀ ਹੈ। ਸੁਸਾਇਟੀ ਦੇ ਅਹੁਦੇਦਾਰਾਂ ਵੱਲੋਂ ਆਏ ਹੋਏ ਵਫ਼ਦ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਤ ਕੀਤਾ ਗਿਆ।ਇਸ ਮੌਕੇ ਸੁਸਾਇਟੀ ਦੇ ਪ੍ਰਧਾਨ ਮਲਕੀਅਤ ਸਿੰਘ, ਬਲਵੰਤ ਸਿੰਘ ਮੈਂਬਰ, ਲਖਵਿੰਦਰ ਸਿੰਘ ਮੈਂਬਰ, ਹਰਜਿੰਦਰ ਸਿੰਘ ਮੈਂਬਰ ਆਦਿ ਵੀ ਹਾਜ਼ਰ ਸਨ ।