ਭਗਵੰਤ ਮਾਨ - ਕੇਜਰੀਵਾਲ ਨਾਲ ਮੁਲਾਕਾਤ , ਰਾਜਪਾਲ ਨੂੰ ਸੌਂਪਿਆ ਸਮਰਥਨ ਪੱਤਰ, ਪ੍ਰਮੁੱਖ ਸਕੱਤਰ ਨਿਯੁਕਤ, ਸਾਬਕਾ ਮੰਤਰੀਆਂ ਤੇ ਸ਼ਿਕੰਜਾ
ਆਮ ਆਦਮੀ ਪਾਰਟੀ ਪੰਜਾਬ ਦੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਭਗਵੰਤ ਮਾਨ ਨੇ ਚੋਣਾਂ ਚ ਸ਼ਾਨਦਾਰ ਜਿੱਤ ਤੋਂ ਬਾਅਦ ਪਹਿਲੀ ਵਾਰ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਨੂੰ ਮਿਲਣ ਤੇ ਉਹਨਾਂ ਦੇ ਪੈਰੀ ਹੱਥ ਲਾਏ।
ਆਮ ਆਦਮੀ ਪਾਰਟੀ ਪੰਜਾਬ ਦੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਭਗਵੰਤ ਮਾਨ ਨੇ ਚੋਣਾਂ ਚ ਸ਼ਾਨਦਾਰ ਜਿੱਤ ਤੋਂ ਬਾਅਦ ਪਹਿਲੀ
ਵਾਰ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਨੂੰ ਮਿਲਣ ਤੇ ਉਹਨਾਂ ਦੇ ਪੈਰੀ ਹੱਥ ਲਾਏ। ਇਸ ਤੋਂ ਤੁਰੰਤ ਬਾਅਦ ਕੇਜਰੀਵਾਲ ਨੇ ਮਾਨ ਨੂੰ ਆਪਣੇ ਗਲੇ ਲਾ ਲਿਆ। ਜਿੱਤ ਤੋਂ ਬਾਅਦ ਕੇਜਰੀਵਾਲ ਤੇ ਭਗਵੰਤ ਮਾਨ ਦੀ ਜਜ਼ਬਾਤੀ ਮਿਲਣੀ ਹੋਈ। ਇਸ ਮੌਕੇ ਮਾਨ ਨੇ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੇ ਵੀ ਪੈਰੀਂ ਹੱਥ ਲਾਉਣ ਦੀ ਕੋਸ਼ਿਸ਼ ਕੀਤੀ ਪਰ ਉਨ੍ਹਾਂ ਨੇ ਮਾਨ ਦੇ ਪਹਿਲਾਂ ਹੀ ਹੱਥ ਫੜ੍ਹ ਲਏ। ਮਨੀਸ਼ ਸਿਸੋਦੀਆ ਨੇ ਵੀ ਭਗਵੰਤ ਮਾਨ ਨੂੰ ਜੱਫੀ ਪਾ ਕੇ ਜਿੱਤ ਦੀ ਵਧਾਈ ਦਿੱਤੀ।
ਵਿਧਾਨ ਸਭਾ ਚੋਣਾਂ ਵਿਚ ਇਤਿਹਾਸਕ ਜਿੱਤ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਵਿਧਾਇਕ ਦਲ ਦੇ ਨੇਤਾ ਭਗਵੰਤ ਮਾਨ ਨੇ ਰਾਜਪਾਲ ਨਾਲ ਮੁਲਾਕਾਤ ਕੀਤੀ ਹੈ। ਭਗਵੰਤ ਮਾਨ ਨੇ ਰਾਜਪਾਲ ਅੱਗੇ ਸਰਕਾਰ ਬਣਾਉਣ ਲਈ ਦਾਅਵਾ ਪੇਸ਼ ਕੀਤਾ ਹੈ। ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਸ੍ਰੀ ਮਾਨ ਦੇ ਦਾਅਵੇ ਨੂੰ ਪ੍ਰਵਾਨ ਕਰ ਲਿਆ। ਭਗਵੰਤ ਮਾਨ 16 ਮਾਰਚ ਨੂੰ ਸ਼ਹੀਦਾਂ ਦੀ ਧਰਤੀ ਖਟਕੜ ਕਲਾ ਵਿਖੇ ਦੁਪਹਿਰ 12.30 ਵਜੇ ਸਹੁੰ ਚੁੱਕਣਗੇ।
ਪੰਜਾਬ 'ਆਪ' ਦੇ ਪ੍ਰਧਾਨ ਭਗਵੰਤ ਮਾਨ ਪੰਜਾਬ ਦੇ ਨਵੇਂ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ ਤੋਂ ਪਹਿਲਾਂ ਹੀ ਸਰਗਰਮ ਹੋ ਗਏ ਹਨ। ਉਨ੍ਹਾਂ ਸੂਬੇ ਦੇ ਮੁੱਖ ਸਕੱਤਰ ਅਤੇ ਡੀਜੀਪੀ ਨਾਲ ਮੀਟਿੰਗ ਕੀਤੀ। ਇਸ ਤੋਂ ਬਾਅਦ ਪਹਿਲਾ ਪ੍ਰਸ਼ਾਸਨਿਕ ਹੁਕਮ ਜਾਰੀ ਹੋਇਆ ਅਤੇ ਏ ਵੇਣੂਪ੍ਰਸਾਦ ਨੂੰ ਨਵੇਂ ਮੁੱਖ ਮੰਤਰੀ ਦਾ ਪ੍ਰਮੁੱਖ ਸਕੱਤਰ ਨਿਯੁਕਤ ਕੀਤਾ ਗਿਆ। ਵੇਣੂਪ੍ਰਸਾਦ ਸੂਬੇ ਦੇ 1991 ਬੈਚ ਦੇ ਆਈਏਐਸ ਅਧਿਕਾਰੀ ਹਨ ।
ਭਗਵੰਤ ਮਾਨ ਨਾਲ ਮੁਲਾਕਾਤ ਤੋਂ ਬਾਦ ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ ਵਲੋਂ ਵੱਖ-ਵੱਖ ਸੁਰੱਖਿਆ ਏਜੰਸੀਆਂ ਨੂੰ ਪੱਤਰ ਜਾਰੀ ਕਰਕੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਬਾਦਲ, ਸਾਬਕਾ ਮੰਤਰੀਆਂ, ਸਾਬਕਾ ਵਿਧਾਇਕਾਂ ਸਮੇਤ 122 ਆਗੂਆਂ ਦੀ ਵਾਧੂ ਸੁਰੱਖਿਆ ਵਾਪਸ ਲੈਣ ਦੀ ਹਦਾਇਤ ਕੀਤੀ ਹੈ।