ਭਗਵੰਤ ਮਾਨ ਤੇ ਕੇਜਰੀਵਾਲ ਸ੍ਰੀ ਦਰਬਾਰ ਸਾਹਿਬ, ਸ੍ਰੀ ਦੁਰਗਿਆਣਾ ਮੰਦਿਰ ਹੋਏ ਨਤਮਸਤਕ
ਪੰਜਾਬ ’ਚ ਆਮ ਆਦਮੀ ਪਾਰਟੀ ਦੀ ਹੋਈ ਇਤਿਹਾਸਕ ਜਿੱਤ ਉਪਰੰਤ ਪ੍ਰਮਾਤਮਾ ਦਾ ਸ਼ੁਕਰਾਨਾ ਕਰਨ ਅਤੇ ਅੰਮ੍ਰਿਤਸਰ ਵਿਖੇ
ਧੰਨਵਾਦੀ ਰੋਡ ਸ਼ੋਅ ਕਰਨ ਪਹੁੰਚੇ ਪਾਰਟੀ ਸੁਪਰੀਮੋ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਪਹੁੰਚਣ ਤੇ ਪੰਜਾਬ ਦੇ ਮੁੱਖ ਮੰਤਰੀ ਬਣਨ ਜਾ ਰਹੇ ਭਗਵੰਤ ਮਾਨ, ਇੰਚਾਰਜ ਜਰਨੈਲ ਸਿੰਘ, ਸਹਿ ਇੰਚਾਰਜ ਰਾਘਵ ਚੱਢਾ ਸਮੇਤ ਹੋਰਨਾਂ ਆਗੂਆਂ ਵਲੋਂ ਭਰਵਾਂ ਸਵਾਗਤ ਕੀਤਾ ਗਿਆ।
ਰੋਡ ਸ਼ੋਅ ਤੋਂ ਪਹਿਲਾਂ 'ਆਪ' ਦੇ ਨਵੇਂ ਚੁਣੇ ਗਏ ਵਿਧਾਇਕਾਂ ਸਮੇਤ ਭਗਵੰਤ ਮਾਨ ਤੇ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਏ। ਮੱਥਾ ਟੇਕਣ ਤੋਂ ਬਾਅਦ ਐੱਸਜੀਪੀਸੀ ਵੱਲੋਂ ਪੰਜਾਬ ਦੇ ਅਗਲੇ ਸੀਐੱਮ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ ਦਾ ਸਿਰੋਪਾਓ ਪਾ ਕੇ ਸਨਮਾਨ ਕੀਤਾ ਗਿਆ।
ਅਰਵਿੰਦ ਕੇਜਰੀਵਾਲ ਤੇ ਭਗਵੰਤ ਮਾਨ ਸਥਾਨਕ ਜਲ੍ਹਿਆਂਵਾਲਾ ਬਾਗ਼ ਵਿਖੇ ਨਤਮਸਤਕ ਹੋਏ ਅਤੇ ਸ਼ਹੀਦੀ ਯਾਦਗਾਰ 'ਤੇ ਸ਼ਰਧਾ ਦੇ ਫੁੱਲ ਭੇਟ ਕੀਤੇ |
ਦਿੱਲੀ ਦੇ ਮੁੱਖ ਮੰਤਰੀ ਤੇ 'ਆਪ' ਦੇ ਮੁਖੀ ਅਰਵਿੰਦ ਕੇਜਰੀਵਾਲ ਤੇ ਨਵੇਂ ਬਣ ਰਹੇ ਮੁੱਖ ਮੰਤਰੀ ਭਗਵਾਨ ਵਾਲਮੀਕੀ ਤੀਰਥ ਵਿਖੇ ਨਤਮਸਤਕ ਹੋਣ ਲਈ ਪਹੁੰਚੇ । ਪੁਲਿਸ ਵਲੋਂ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ।