ਭਾਣਜੇ ਭੁਪਿੰਦਰ ਸਿੰਘ ਹਨੀ ਨੇ ਵਧਾਈਆਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀਆਂ ਮੁਸ਼ਕਲਾਂ
ਭਾਣਜੇ ਭੁਪਿੰਦਰ ਸਿੰਘ ਹਨੀ ਨੇ ਵਧਾਈਆਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀਆਂ ਮੁਸ਼ਕਲਾਂ - ਕਬੂਲ ਕੀਤਾ ਹੈ ਕਿ 10 ਕਰੋੜ ਰੁਪਏ ਰੇਤ ਦੀ ਗੈਰ ਕਾਨੂੰਨੀ ਮਾਇਨਿੰਗ ਅਤੇ ਤਬਾਦਲੇ ਤੋਂ ਰੁਪਏ ਆਏ ਸਨ।
ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ ਦਾਅਵਾ ਕੀਤਾ ਕਿ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਗ੍ਰਿਫਤਾਰ ਭਾਣਜੇ ਭੁਪਿੰਦਰ ਸਿੰਘ ਉਰਫ ਹਨੀ ਤੋਂ ਹੁਣ ਤੱਕ ਦੀ ਪੁੱਛਗਿੱਛ ’ਚ ਇਸ ਗੱਲ ਦੇ ਸੰਕੇਤ ਮਿਲ ਰਹੇ ਹਨ ਕਿ ਉਸ ਨੇ ਸਰਹੱਦੀ ਸੂਬੇ ਵਿੱਚ ਰੇਤ ਦੀ ਖੁਦਾਈ ਦੇ ਕੰਮ ਵਿੱਚ ਮਦਦ ਕਰਨ ਅਤੇ ਤਬਾਦਲਿਆਂ ਲਈ 10 ਕਰੋੜ ਰੁਪਏ ਨਕਦ ਲਏ ਸਨ। ਉਹ ਇਤਰਾਜ਼ਯੋਗ ਡੇਟਾ ਬਾਰੇ ਸਪੱਸ਼ਟੀਕਰਨ ਦੇਣ ਤੋਂ ਅਸਮਰੱਥ ਰਿਹਾ।
ਇਸ ਦਾਅਵੇ ਤੋਂ ਬਾਅਦ ਹੁਣ ਚੋਣ ਪ੍ਰਚਾਰ ਦੌਰਾਨ ਸੀਐਮ ਚੰਨੀ ਦੀਆਂ ਮੁਸ਼ਕਿਲਾਂ ਵਧ ਸਕਦੀਆਂ ਹਨ। ਐਤਵਾਰ ਨੂੰ ਹੀ ਕਾਂਗਰਸ ਨੇ ਚੰਨੀ ਨੂੰ ਚੰਨੀ ਇਸ ਮੁੱਦੇ ਨੂੰ ਲੈ ਕੇ ਪਹਿਲਾਂ ਹੀ ਵਿਰੋਧੀ ਸਿਆਸੀ ਪਾਰਟੀਆਂ ਦੇ ਨਿਸ਼ਾਨੇ 'ਤੇ ਹਨ। ਇਸ ਖੁਲਾਸੇ ਤੋਂ ਬਾਅਦ ਵਿਰੋਧੀ ਧਿਰ ਈਡੀ ਦਾ ਹਵਾਲਾ ਦਿੰਦੇ ਹੋਏ ਸਿੱਧੇ ਚੰਨੀ ਨਾਲ ਨਾਜਾਇਜ਼ ਮਾਈਨਿੰਗ ਨੂੰ ਜੋੜ ਸਕਦੀ ਹੈ।
ਜ਼ਿਕਰਯੋਗ ਹੈ ਕਿ ਜਨਵਰੀ 'ਚ ਗੈਰ-ਕਾਨੂੰਨੀ ਮਾਈਨਿੰਗ ਦੇ ਮਾਮਲੇ 'ਚ ਛਾਪੇਮਾਰੀ ਕਰਨ ਤੋਂ ਬਾਅਦ, ਇਨਫੋਰਸਮੈਂਟ ਡਾਇਰੈਕਟੋਰੇਟ ਨੇ ਭੁਪਿੰਦਰ ਸਿੰਘ ਹਨੀ ਦੇ ਘਰੋਂ 10 ਕਰੋੜ ਰੁਪਏ, 21 ਲੱਖ ਰੁਪਏ ਦਾ ਸੋਨਾ ਅਤੇ 12 ਲੱਖ ਰੁਪਏ ਦੀ ਰੋਲੇਕਸ ਘੜੀ ਬਰਾਮਦ ਕਰਨ ਦਾ ਐਲਾਨ ਕੀਤਾ ਸੀ।