ਮੁੱਖ ਮੰਤਰੀ ਚੰਨੀ ਤੇ ਸਿੱਧੂ ਮੂਸੇਵਾਲਾ ਖ਼ਿਲਾਫ਼ ਮੁਕੱਦਮਾ ਹੋਇਆ ਦਰਜ਼
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਦਰਅਸਲ ਸ਼ੁੱਕਰਵਾਰ ਚੋਣ ਪ੍ਰਚਾਰ ਦੇ ਆਖ਼ਰੀ ਦਿਨ ਦੇਰ ਸ਼ਾਮ ਤੱਕ ਮਾਨਸਾ (Mansa) 'ਚ ਚਰਨਜੀਤ ਸਿੰਘ ਚੰਨੀ (Charanjit Singh Channi) ਨੇ ਸਿੱਧੂ ਮੂਸੇਵਾਲਾ (Sidhu Moosewala) ਦੇ ਨਾਲ ਚੋਣ ਪ੍ਰਚਾਰ ਕੀਤਾ, ਜਿਸ ਲਈ ਇਹ ਕੇਸ ਦਰਜ ਕੀਤਾ ਗਿਆ ਹੈ।

ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਦਰਅਸਲ ਸ਼ੁੱਕਰਵਾਰ ਚੋਣ ਪ੍ਰਚਾਰ ਦੇ ਆਖ਼ਰੀ ਦਿਨ ਦੇਰ ਸ਼ਾਮ ਤੱਕ ਮਾਨਸਾ (Mansa) 'ਚ ਚਰਨਜੀਤ ਸਿੰਘ ਚੰਨੀ (Charanjit Singh Channi) ਨੇ ਸਿੱਧੂ ਮੂਸੇਵਾਲਾ (Sidhu Moosewala) ਦੇ ਨਾਲ ਚੋਣ ਪ੍ਰਚਾਰ ਕੀਤਾ । ਸਥਾਨਕ ਥਾਣਾ ਸ਼ਹਿਰੀ 1 ਵਿਖੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਕਾਂਗਰਸ ਪਾਰਟੀ ਦੇ ਮਾਨਸਾ ਹਲਕੇ ਤੋਂ ਉਮੀਦਵਾਰ ਅਤੇ ਉੱਘੇ ਗਾਇਕ ਸਿੱਧੂ ਮੂਸੇਵਾਲ ਖ਼ਿਲਾਫ਼ ਧਾਰਾ 188 ਅਧੀਨ ਪਰਚਾ ਦਰਜ ਕੀਤਾ ਗਿਆ। ਦੋਵਾਂ ਉੱਪਰ ਸ਼ੁੱਕਰਵਾਰ ਸ਼ਾਮ 6 ਵਜੇ ਤੋਂ ਬਾਅਦ ਚੋਣ ਪ੍ਰਚਾਰ ਕਰਨ ਦਾ ਦੋਸ਼ ਲੱਗਾ ਹੈ। ਇਸ ਗੱਲ ਦੀ ਪੁਸ਼ਟੀ ਮਾਨਸਾ ਦੇ ਐਸਡੀਐਮ ਹਰਜਿੰਦਰ ਸਿੰਘ ਜੱਸਲ ਨੇ ਕੀਤੀ ਹੈ।
ਪਹਿਲਾਂ ਚੋਣ ਪ੍ਰਚਾਰ ਦੌਰਾਨ 'ਭਈਆ' ਲਫਜ਼ ਦੀ ਵਰਤੋਂ ਕਰਨ 'ਤੇ ਉਹ ਬੁਰੀ ਤਰ੍ਹਾਂ ਘਿਰ ਗਏ ਤੇ ਹੁਣ ਤੈਅ ਸ਼ੁਦਾ ਮਿਆਦ ਤੋਂ ਬਾਅਦ ਚੋਣ ਪ੍ਰਚਾਰ ਕਰਨ 'ਤੇ ਉਹ ਬੁਰੀ ਤਰ੍ਹਾਂ ਫਸ ਗਏ ਹਨ। ਇੱਥੋਂ ਤਕ ਕਿ ਚੰਨੀ ਖਿਲਾਫ਼ ਬਿਹਾਰ 'ਚ ਪਰਚਾ ਵੀ ਦਰਜ ਕੀਤਾ ਗਿਆ ਤੇ ਪੰਜਾਬ 'ਚ ਮੌਜੂਦ ਪਰਵਾਸੀ ਭਾਈਚਾਰੇ ਦੇ ਲੋਕਾਂ ਨੇ ਉਨ੍ਹਾਂ ਖਿਲਾਫ਼ ਪ੍ਰਦਰਸ਼ਨ ਤੇ ਪੁਤਲੇ ਵੀ ਫੂਕੇ।