ਮਾਨ ਸਰਕਾਰ ਪੰਜਾਬ ਵਿੱਚ ਜਲਦ ਹੀ ਮੁਹੱਲਾ ਕਲੀਨਿਕ ਬਣਾਏਗੀ: ਰਾਜੀਵ ਸ਼ਰਮਾਂ
ਮਾਨ ਸਰਕਾਰ ਜਲਦ ਹੀ ਮੁਹੱਲਾ ਕਲੀਨਿਕ ਬਣਾਏਗੀ: ਰਾਜੀਵ ਸ਼ਰਮਾਂ
ਫਤਿਹਗੜ੍ਹ ਚੂੜੀਆਂ ( ਰਾਜੀਵ ਸੋਨੀ ) ਆਮ ਆਦਮੀ ਪਾਰਟੀ ਦੇ ਲੋਕ ਸਭਾ ਗੁਰਦਾਸਪੁਰ ਦੇ ਇੰਚਾਰਜ ਰਾਜੀਵ ਸ਼ਰਮਾਂ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਪੰਜਾਬ ਦੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਲੋਕਾਂ ਨਾਲ ਕੀਤੇ ਹੋਏ ਵਾਅਦੇ ਮੁਤਾਬਕ ਮੁਹੱਲਾ ਕਲੀਨਿਕ ਖੋਲਣ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ। ਅਤੇ ਜਲਦ ਹੀ ਇਹ ਕਲੀਨਿਕ ਸ਼ੁਰੂ ਹੋ ਜਾਣਗੇ। ਇਸ ਲੜੀ ਤਹਿਤ ਸਰਕਾਰ ਦੇ ਸਿਹਤ ਵਿਭਾਗ ਵੱਲੋਂ ਜ਼ਿਲੇ ਦੇ ਸਿਵਲ ਸਰਜਨਾਂ ਨੂੰ ਪੱਤਰ ਲਿਖ ਕੇ ਹਦਾਇਤ ਜਾਰੀ ਕੀਤੀ ਹੈ ਕਿ, ਉਹ ਆਪੋ ਆਪਣੇ ਅਧਿਕਾਰ ਖੇਤਰ ਵਾਲੇ ਇਲਾਕਿਆਂ ਅੰਦਰ ਮਹੱਲਾ ਕਲੀਨਿਕ ਬਨਾਉਣ ਲਈ ਢੁੱਕਵੀਆਂ ਥਾਵਾਂ ਦੀ ਸ਼ਨਾਖਤ ਕਰਕੇ ਇਸਦਾ ਵੇਰਵਾ ਸਰਕਾਰ ਨੂੰ ਭੇਜਣ। ਸ਼ਰਮਾਂ ਨੇ ਕਿਹਾ ਕਿ ਸਰਕਾਰ ਦੇ ਮੁਹੱਲਾ ਕਲੀਨਿਕ ਖੋਲਣ ਦੇ ਫੈਸਲੇ ਨਾਲ ਆਮ ਲੋਕਾਂ ਨੂੰ ਇਸਦਾ ਬਹੁਤ ਫਾਇਦਾ ਮਿਲੇਗਾ ਅਤੇ ਉਹਨਾਂ ਨੂੰ ਸਰਕਾਰ ਵੱਲੋਂ ਮੁਫ਼ਤ ਇਲਾਜ ਦੀ ਸਹੂਲਤ ਉਹਨਾਂ ਦੇ ਘਰਾਂ ਦੇ ਨੇੜੇ ਹੀ ਮਿਲ ਜਾਵੇਗੀ।