ਰਾਸ਼ਟਰਪਤੀ ਵੋਲੋਦੀਮਿਰ ਜੰਗ ਦੇ ਮੈਦਾਨ ‘ਚ - ਯੂਕਰੇਨ ਰੂਸ ਟਕਰਾਅ - ਦੂਜਾ ਦਿਨ

ਯੂਕਰੇਨ ‘ਤੇ ਰੂਸ ਦੇ ਹਮਲੇ ਤੋਂ ਬਾਅਦ ਦੂਜੇ ਦਿਨ ਯੂਕਰੇਨ ਦੀ ਰਾਜਧਾਨੀ ਕੀਵ ਵਿੱਚ ਸ਼ੁੱਕਰਵਾਰ ਸਵੇਰੇ ਤਿੰਨ ਧਮਾਕੇ ਸੁਣੇ ਗਏ। ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਨੇ ਘੋਸ਼ਣਾ ਕੀਤੀ ਹੈ ਕਿ ਪੂਰੀ ਫੌਜ ਨੂੰ ਯੁੱਧ ਵਿੱਚ ਉਤਾਰਿਆ ਜਾਵੇਗਾ। ਉਨ੍ਹਾਂ ਦੀ ਫੌਜ ਨੇ 30 ਰੂਸੀ ਟੈਂਕਾਂ ਨੂੰ ਤਬਾਹ ਕਰਨ ਦਾ ਦਾਅਵਾ ਕੀਤਾ ਹੈ। ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਖੁਦ ਜੰਗ ਦੇ ਮੋਰਚੇ ‘ਤੇ ਪਹੁੰਚ ਗਏ ਹਨ।ਜ਼ੇਲੇਂਸਕੀ ਦੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਕਾਫੀ ਵਾਇਰਲ ਹੋ ਰਹੀਆਂ ਹਨ।

ਰਾਸ਼ਟਰਪਤੀ ਵੋਲੋਦੀਮਿਰ ਜੰਗ ਦੇ ਮੈਦਾਨ ‘ਚ - ਯੂਕਰੇਨ ਰੂਸ ਟਕਰਾਅ - ਦੂਜਾ ਦਿਨ
mart daar

ਯੂਕਰੇਨ ‘ਤੇ ਰੂਸ ਦੇ ਹਮਲੇ ਤੋਂ ਬਾਅਦ ਦੂਜੇ ਦਿਨ ਯੂਕਰੇਨ ਦੀ ਰਾਜਧਾਨੀ ਕੀਵ ਵਿੱਚ ਸ਼ੁੱਕਰਵਾਰ ਸਵੇਰੇ ਤਿੰਨ ਧਮਾਕੇ ਸੁਣੇ ਗਏ। ਯੂਕਰੇਨ ਦੇ

ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਨੇ ਘੋਸ਼ਣਾ ਕੀਤੀ ਹੈ ਕਿ ਪੂਰੀ ਫੌਜ ਨੂੰ ਯੁੱਧ ਵਿੱਚ ਉਤਾਰਿਆ ਜਾਵੇਗਾ। ਉਨ੍ਹਾਂ ਦੀ ਫੌਜ ਨੇ 30 ਰੂਸੀ ਟੈਂਕਾਂ ਨੂੰ ਤਬਾਹ ਕਰਨ ਦਾ ਦਾਅਵਾ ਕੀਤਾ ਹੈ। ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਖੁਦ ਜੰਗ ਦੇ ਮੋਰਚੇ ‘ਤੇ ਪਹੁੰਚ ਗਏ ਹਨ।ਜ਼ੇਲੇਂਸਕੀ ਦੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਕਾਫੀ ਵਾਇਰਲ ਹੋ ਰਹੀਆਂ ਹਨ। ਜਿਸ ਵਿੱਚ ਉਹ ਇੱਕ ਸਿਪਾਹੀ ਦੀ ਤਰ੍ਹਾਂ ਨਜ਼ਰ ਆ ਰਹੇ ਹਨ।ਜ਼ੇਲੇਂਸਕੀ ਨੇ ਫੌਜ ਦੀ ਵਰਦੀ ਪਾਈ ਹੋਈ ਹੈ ਅਤੇ ਸੈਨਿਕਾਂ ਵਿਚਕਾਰ ਸਥਿਤੀ ਦਾ ਜਾਇਜ਼ਾ ਲੈਂਦੇ ਹੋਏ ਦਿਖਾਈ ਦੇ ਰਹੇ ਹਨ। ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੇ ਕਿਹਾ ਕਿ ਦੁਨੀਆਂ ਨੇ ਸਾਨੂੰ ਜੰਗ ਲੜਨ ਲਈ ਇਕੱਲਾ ਛੱਡ ਦਿੱਤਾ ਹੈ। ਉਨ੍ਹਾਂ ਦੇਸ਼ ਛੱਡਣ ਦੀਆਂ ਖਬਰਾਂ ਤੋਂ ਇਨਕਾਰ ਕੀਤਾ। ਰੂਸੀ ਫੌਜ ਅਤੇ ਉਸ ਦੇ ਹੈਲੀਕਾਪਟਰ ਹਵਾਈ ਹਮਲੇ ਕਰ ਰਹੇ ਹਨ। ਕਈ ਪਿੰਡਾਂ ਵਿੱਚ ਧਮਾਕੇ ਹੋਣ ਦੀਆਂ ਖਬਰਾਂ ਹਨ। ਇਨ੍ਹਾਂ ਹਮਲਿਆਂ 'ਚ ਹੁਣ ਤੱਕ 150 ਲੋਕਾਂ ਦੀ ਮੌਤ ਵੀ ਹੋ ਚੁੱਕੀ ਹੈ। ਯੂਕਰੇਨੀ ਆਰਮਡ ਫੋਰਸਿਜ਼ ਦੇ ਜਨਰਲ ਸਟਾਫ ਨੇ ਪੰਜ ਰੂਸੀ ਜਹਾਜ਼ਾਂ ਅਤੇ ਇੱਕ ਹੈਲੀਕਾਪਟਰ ਨੂੰ ਗੋਲੀ ਮਾਰਨ ਦਾ ਦਾਅਵਾ ਕੀਤਾ ਸੀ। ਜਦਕਿ ਰੂਸੀ ਫੌਜ ਵਲੋਂ ਇਸ ਦਾਅਵੇ ਤੋਂ ਇਨਕਾਰ ਕੀਤਾ ਗਿਆ। ਇਸ ਦੌਰਾਨ, ਯੂਕਰੇਨ ਦੇ ਰਾਜਦੂਤ ਇਗੋਰ ਪੋਲੀਖਾ (Igor Polikha) ਨੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ (PM Narendra Modi) ਨੂੰ ਮਦਦ ਦੀ ਅਪੀਲ ਕੀਤੀ।

ਯੂਕੇ, ਯੂਐਸ, ਕੈਨੇਡਾ ਅਤੇ ਯੂਰਪੀਅਨ ਯੂਨੀਅਨ ਸਮੇਤ ਕਈ ਕਾਉਂਟੀਆਂ ਦੇ ਨੇਤਾਵਾਂ ਨੇ ਡੋਨਬਾਸ ਖੇਤਰ ਵਿੱਚ ਰੂਸ ਦੀਆਂ ਫੌਜੀ ਕਾਰਵਾਈਆਂ ਦੀ ਨਿੰਦਾ ਕੀਤੀ ਹੈ।

ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੇ ਦੂਜੇ ਦੇਸ਼ਾਂ ਨੂੰ ਚੇਤਾਵਨੀ ਦਿੱਤੀ ਕਿ ਰੂਸੀ ਕਾਰਵਾਈ ਵਿੱਚ ਦਖਲ ਦੇਣ ਦੀ ਕਿਸੇ ਵੀ ਕੋਸ਼ਿਸ਼ ਦੇ "ਨਤੀਜੇ" ਹੋਣਗੇ।

ਰੂਸੀ ਨੇਤਾ ਨੇ ਜ਼ੋਰ ਦੇ ਕੇ ਕਿਹਾ ਕਿ ਮਾਸਕੋ ਦੀ ਯੂਕਰੇਨੀ ਖੇਤਰ 'ਤੇ ਕਬਜ਼ਾ ਕਰਨ ਦੀ ਕੋਈ ਯੋਜਨਾ ਨਹੀਂ ਹੈ। ਰੂਸੀ ਰੱਖਿਆ ਮੰਤਰਾਲੇ ਨੇ ਭਰੋਸਾ ਦਿਵਾਇਆ ਕਿ ਰੂਸੀ ਸੈਨਿਕ ਯੂਕਰੇਨੀ ਸ਼ਹਿਰਾਂ ਨੂੰ ਨਿਸ਼ਾਨਾ ਨਹੀਂ ਬਣਾ ਰਹੇ ਹਨ, ਪਰ ਸਰਜੀਕਲ ਹਮਲੇ ਅਤੇ ਯੂਕਰੇਨੀ ਫੌਜੀ ਬੁਨਿਆਦੀ ਢਾਂਚੇ ਨੂੰ ਅਸਮਰੱਥ ਬਣਾਉਣ ਤਕ ਸੀਮਿਤ ਹਨ।

ਭਾਰਤ ਦੇ ਲੋਕ ਯੂਕਰੇਨ ਵਿੱਚ ਫਸੇ ਆਪਣੇ ਪਰਿਵਾਰਾਂ ਦੀ ਸੁਰੱਖਿਆ ਨੂੰ ਲੈ ਕੇ ਚਿੰਤਤ ਹਨ। ਲਗਭਗ 18,000 ਭਾਰਤੀ ਵਿਦਿਆਰਥੀ ਯੂਕਰੇਨ ਵਿੱਚ ਫਸੇ ਹੋਏ ਹਨ। ਜਿਨ੍ਹਾਂ 'ਚੋਂ ਜ਼ਿਆਦਾਤਰ ਵਿਦਿਆਰਥੀ ਹਨ ਜੋ ਉੱਥੇ ਡਾਕਟਰੀ ਦੀ ਪੜ੍ਹਾਈ ਕਰਨ ਗਏ ਹਨ। ਇਨ੍ਹਾਂ ਲੋਕਾਂ ਦੁਆਰਾ  ਸਰਕਾਰ ਵਲੋਂ  ਮਦਦ ਦੀ ਅਪੀਲ ਕੀਤੀ ਗਈ ਹੈ। ਇਸ ਦੌਰਾਨ ਇਕ ਅਹਿਮ ਫੈਸਲਾ ਲੈਂਦੇ ਹੋਏ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਨੇ ਭਾਰਤ ਅਤੇ ਯੂਕਰੇਨ ਵਿਚਾਲੇ ਉਡਾਣਾਂ 'ਤੇ ਲੱਗੀ ਪਾਬੰਦੀ ਹਟਾ ਦਿੱਤੀ ਸੀ।

ਵਿਦੇਸ਼ ਮੰਤਰਾਲੇ ਦੇ ਬੁਲਾਰੇ ਅਰਿੰਦਮ ਬਾਗਚੀ ਨੇ ਦੱਸਿਆ ਕਿ ਯੂਕਰੇਨ ਦੀ ਸਥਿਤੀ ਦੇ ਮੱਦੇਨਜ਼ਰ ਨਵੀਂ ਦਿੱਲੀ ਅਤੇ ਕੀਵ ਵਿੱਚ ਕੰਟਰੋਲ ਰੂਮ ਸਥਾਪਤ ਕੀਤੇ ਗਏ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਮਦਦ ਲਈ ਇੱਕ ਹੈਲਪਲਾਈਨ ਨੰਬਰ ਅਤੇ ਈਮੇਲ ਜਾਰੀ ਕੀਤੀ ਗਈ ਹੈ, ਜਿਸ 'ਤੇ 24X7 'ਤੇ ਸੰਪਰਕ ਕੀਤਾ ਜਾ ਸਕਦਾ ਹੈ।

ਦਿੱਲੀ ਵਿੱਚ ਬਣੇ ਕੰਟਰੋਲ ਰੂਮ ਦੇ ਸੰਪਰਕ ਵੇਰਵੇ:
ਫ਼ੋਨ ਨੰਬਰ: 1800118797 (ਟੋਲ ਫ੍ਰੀ), +91-11-23012113, +91-11-23014104, +91-11-23017905
ਫੈਕਸ: +91-11-23088124
ਈਮੇਲ: situationroom@mea.gov.in
ਕੀਵ ਵਿੱਚ ਬਣੇ ਕੰਟਰੋਲ ਰੂਮ ਦੇ ਸੰਪਰਕ ਵੇਰਵੇ:
ਫ਼ੋਨ ਨੰਬਰ: +380 997300428, +380 99730483
ਈਮੇਲ: cons1.kyiv@mea.gov.in