ਲੋਕ ਇਨਸਾਫ਼ ਪਾਰਟੀ ਦੇ ਮੁਖੀ ਸਿਮਰਜੀਤ ਬੈਂਸ ਗ੍ਰਿਫ਼ਤਾਰ

ਲੋਕ ਇਨਸਾਫ਼ ਪਾਰਟੀ ਦੇ ਮੁਖੀ ਸਿਮਰਜੀਤ ਬੈਂਸ ਗ੍ਰਿਫ਼ਤਾਰ - ਲੋਕ ਇਨਸਾਫ ਪਾਰਟੀ ਅਤੇ ਕਾਂਗਰਸ ਦੇ ਸਮਰਥਕਾਂ ਵਿੱਚ ਝੜਪ

ਲੋਕ ਇਨਸਾਫ਼ ਪਾਰਟੀ ਦੇ ਮੁਖੀ ਸਿਮਰਜੀਤ ਬੈਂਸ ਗ੍ਰਿਫ਼ਤਾਰ
mart daar

ਕਾਂਗਰਸੀ ਉਮੀਦਵਾਰ ਕੜਵਲ 'ਤੇ ਹਮਲਾ ਦੇ ਦੋਸ਼ ਤਹਿਤ ਸਿਮਰਜੀਤ ਸਿੰਘ ਬੈਂਸ ਨੂੰ ਕੀਤਾ ਗਿਆ ਗ੍ਰਿਫ਼ਤਾਰ

ਬੀਤੇ ਦਿਨੀਂ ਲੁਧਿਆਣਾ ਦੇ ਵਿਧਾਨ ਸਭਾ ਹਲਕਾ ਆਤਮ ਨਗਰ ਵਿੱਚ ਚੱਲੀ ਗੋਲੀ ਦੇ ਮਾਮਲੇ ਵਿੱਚ ਲੋਕ ਇਨਸਾਫ਼ ਪਾਰਟੀ ਦੇ ਮੁਖੀ ਅਤੇ ਹਲਕਾ ਆਤਮ ਨਗਰ ਤੋਂ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੂੰ ਪੁਲਿਸ ਨੇ ਅੱਜ ਬਾਰ ਰੂਮ ਦੇ ਬਾਹਰੋਂ ਗ੍ਰਿਫ਼ਤਾਰ ਕਰ ਲਿਆ ਹੈ |

ਬੀਤੇ ਕੱਲ੍ਹ ਹਲਕਾ ਆਤਮ ਨਗਰ ਵਿੱਚ ਲੋਕ ਇਨਸਾਫ ਪਾਰਟੀ ਅਤੇ ਕਾਂਗਰਸ ਦੇ ਸਮਰਥਕਾਂ ਵਿੱਚ ਝੜਪ ਹੋ ਗਈ ਸੀ, ਇਸ ਦੌਰਾਨ ਗੋਲੀ ਵੀ ਚੱਲੀ ਸੀ ਅਤੇ ਵਾਹਨਾਂ ਦੀ ਤੋੜ ਫੋੜ ਵੀ ਹੋਈ ਸੀ । ਇਸ ਮਾਮਲੇ ਨੂੰ ਲੈ ਕੇ ਕਾਂਗਰਸ ਦੇ ਉਮੀਦਵਾਰ ਕਮਲਜੀਤ ਸਿੰਘ ਕੜਵਲ ਵੱਲੋਂ ਪੁਲਿਸ ਕੋਲ ਸ਼ਿਕਾਇਤ ਕੀਤੀ ਗਈ, ਉਨ੍ਹਾਂ ਦੀ ਸ਼ਿਕਾਇਤ ਉਤੇ ਸਿਮਰਜੀਤ ਸਿੰਘ ਬੈਂਸ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ।

ਇੱਥੇ ਵਿਧਾਇਕ ਬੈਂਸ ਅਤੇ ਉਨ੍ਹਾਂ ਦਾ ਭਰਾ ਵਿਧਾਇਕ ਬਲਵਿੰਦਰ ਸਿੰਘ ਬੈਂਸ ਵਕੀਲਾਂ ਨੂੰ ਸੰਬੋਧਨ ਕਰਨ ਆਏ ਸਨ | ਜਦੋਂ ਉਹ ਬਾਰ ਰੂਮ ਵਿੱਚੋਂ ਬਾਹਰ ਨਿਕਲੇ ਤਾਂ ਪੁਲਿਸ ਨੇ ਬੈਂਸ ਨੂੰ ਗ੍ਰਿਫਤਾਰ ਕਰ ਲਿਆ। ਬੈਂਸ ਨੇ ਦੋਸ਼ ਲਗਾਇਆ ਕਿ ਕਾਂਗਰਸ ਵੱਲੋਂ ਉਨ੍ਹਾਂ ਉਤੇ ਝੂਠਾ ਪਰਚਾ ਦਰਜ ਕਰਵਾਇਆ ਗਿਆ ਹੈ। ਇਸ ਮੌਕੇ ਉਨ੍ਹਾਂ ਦੇ ਸਮਰਥਕਾਂ ਵਲੋਂ ਉਨ੍ਹਾਂ ਦੀ ਗ੍ਰਿਫਤਾਰੀ ਨੂੰ ਲੈ ਕੇ ਵਿਰੋਧ ਵੀ ਕੀਤਾ ਗਿਆ।

ਥਾਣਾ ਸ਼ਿਮਲਾ ਪੁਰੀ ਦੀ ਪੁਲਿਸ ਨੇ ਲੋਕ ਇਨਸਾਫ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਂਸ ਸਮੇਤ 33 ਲੋਕਾਂ ਖਿਲਾਫ ਬਾਈਨੇਮ ਪਰਚਾ ਦਰਜ ਕਰਨ ਸਮੇਤ 150 ਅਣਪਛਾਤੇ ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕੀਤਾ ਹੈ। ਉਨ੍ਹਾਂ ਖਿਲਾਫ਼ ਕਤਲ ਦੀ ਕੋਸ਼ਿਸ਼, ਹਿੰਸਾ ਫੈਲਾਉਣ, ਭੰਨਤੋੜ ਕਰਕੇ ਨੁਕਸਾਨ ਪਹੁੰਚਾਉਣ, ਆਰਮਜ਼ ਐਕਟ, ਡਿਜ਼ਾਸਟਰ ਮੈਨੇਜਮੈਂਟ ਐਕਟ ਅਤੇ 3 ਮਹਾਂਮਾਰੀ ਰੋਗ ਐਕਟ ਦੇ ਤਹਿਤ ਕੇਸ ਦਰਜ ਕੀਤਾ ਗਿਆ ਹੈ।