ਲੇਖਕ ਲੈਕ: ਕਮਲਜੀਤ ਸਿੰਘ ਵਿਦਿਆਰਥੀਆਂ ਦੇ ਰੂਬਰੂ ਹੋਏ

ਲੇਖਕ ਕਮਲਜੀਤ ਸਿੰਘ ਵਿਦਿਆਰਥੀਆਂ ਦੇ ਰੂਬਰੂ ਹੋਏ

ਲੇਖਕ ਲੈਕ: ਕਮਲਜੀਤ ਸਿੰਘ ਵਿਦਿਆਰਥੀਆਂ ਦੇ ਰੂਬਰੂ ਹੋਏ

ਸਕੂਲ ਸਿੱਖਿਆ ਵਿਭਾਗ ਪੰਜਾਬ ਵੱਲੋਂ ਵਿਦਿਆਰਥੀਆਂ ਵਿਚ ਸਾਹਿਤਕ ਰੁਚੀਆਂ ਪ੍ਰਫੁਲਤ ਕਰਨ ਲਈ ਸਰਕਾਰੀ  ਸਕੂਲਾਂ ਵਿਚ  ਸਾਹਿਤਕਾਰ  ਲੇਖਕਾਂ ਦੇ ਰੂ-ਬ-ਰੂ ਪ੍ਰੋਗਰਾਮ ਕਰਵਾਏ ਜਾਂਦੇ ਰਹੇ ਹਨ। ਇਸੇ ਲੜੀ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲਾਂਬੜਾ ਵਿਖੇ ਬਾਲ ਸਾਹਿਤਕਾਰ ਪ੍ਰਿੰਸੀਪਲ  ਡਾ.ਅਮਨਪ੍ਰੀਤ ਦੀ ਅਗਵਾਈ ਵਿੱਚ ਪੰਜਾਬੀ ਲੇਖਕ ਲੈਕਚਰਾਰ ਕਮਲਜੀਤ ਸਿੰਘ ਵਿਦਿਆਰਥੀਆਂ ਦੇ ਰੂ-ਬ-ਰੂ ਹੋਏ। ਲਾਂਬੜਾ ਸਕੂਲ ਦੇ ਸਾਬਕਾ ਅਧਿਆਪਕ ਅਤੇ ਤਿੰਨ ਕਿਤਾਬਾਂ ਦੇ ਲੇਖਕ ਸ੍ਰੀ ਕਮਲਜੀਤ ਸਿੰਘ ਨੇ ਵਿਦਿਆਥੀਆਂ ਨੂੰ ਸੁਚੱਜੀ ਜੀਵਨ ਜਾਂਚ ਦੇ ਨੁਕਤੇ ਦੱਸ ਦਿਆਂ ਵਿਦਿਆਰਥੀਆਂ ਨੂੰ ਪੰਜਾਬੀ ਭਾਸ਼ਾ ਪੜ੍ਹਨ,  ਲਿਖਣ , ਬੋਲਣ, ਪੰਜਾਬੀ ਪੁਸਤਕਾਂ ਅਤੇ ਬਾਲ-ਰਸਾਲੇ ਪੜ੍ਹਨ ਦੀ ਪ੍ਰੇਰਨਾ ਦਿੱਤੀ। ਇਸ ਮੌਕੇ ਉਨ੍ਹਾਂ ਵੱਲੋਂ ਆਪਣੇ ਪਿਤਾ ਜੀ ਦੀ ਯਾਦ ਵਿਚ ਸਕੂਲ ਦੇ ਹੋਣਹਾਰ ਵਿਦਿਆਰਥੀਆਂ ਨੂੰ ਆਪਣੀਆਂ ਪੁਸਤਕਾਂ ਦੇ ਸੈੱਟ, ਮੋਮੈਂਟੋ ਅਤੇ ਨਕਦ ਰਾਸ਼ੀ ਦੇ ਕੇ ਸਨਮਾਨਤ ਕੀਤਾ ਗਿਆ। ਲੇਖਕ ਵੱਲੋਂ ਸਕੂਲ ਦੀ ਲਾਇਬਰੇਰੀ ਨੂੰ ਆਪਣੀਆਂ ਕਿਤਾਬਾਂ ਦਾ ਸੈੱਟ ਭੇਟ ਕੀਤਾ ਗਿਆ ਜਿਸ ਬਦਲੇ ਸਕੂਲ ਵੱਲੋਂ ਉਨ੍ਹਾਂ ਨੂੰ ਵਿਸ਼ੇਸ ਤੌਰ ਤੇ ਸਨਮਾਨਿਤ ਵੀ ਕੀਤਾ ਗਿਆ। ਸਟੇਜ ਦਾ ਸੰਚਾਲਨ ਗਣਿਤ ਅਧਿਆਪਕ ਸੇਵਾ ਸਿੰਘ ਨੇ ਬਾਖੂਬੀ ਕੀਤਾ