ਵਿਆਹ ਸਮਾਗਮ ਦੌਰਾਨ ਵਾਪਰਿਆ ਹਾਦਸਾ, 13 ਲੋਕਾਂ ਦੀ ਮੌਤ - ਕੁਸ਼ੀਨਗਰ
ਕੁਸ਼ੀਨਗਰ ਵਿਚ ਕੱਲ੍ਹ ਰਾਤ ਇਕ ਵਿਆਹ ਸਮਾਗਮ ਦੌਰਾਨ ਅਚਾਨਕ ਖੂਹ ਵਿਚ ਡਿੱਗਣ ਕਾਰਨ 13 ਲੋਕਾਂ ਦੀ ਮੌਤ ਹੋ ਗਈ |
ਉੱਤਰ ਪ੍ਰਦੇਸ਼ ਦੇ ਕੁਸ਼ੀਨਗਰ ‘ਚ ਖੂਹ ‘ਚ ਡਿੱਗਣ ਕਾਰਨ 13 ਲੋਕਾਂ ਦੀ ਮੌਤ ਹੋ ਗਈ ਹੈ ਅਤੇ ਦੋ ਹੋਰ ਗੰਭੀਰ ਜ਼ਖਮੀ ਹਨ ।ਜਿਸ ਵਿੱਚ 9 ਬੱਚਿਆਂ ਸਮੇਤ 13 ਜਾਣਿਆਂ ਦੀ ਮੌਤ ਹੋ ਗਈ। ਬੁੱਧਵਾਰ ਦੇਰ ਰਾਤ ਇੱਕ ਵਿਆਹ ਦੇ ਪ੍ਰੋਗਰਾਮ ਵਿੱਚ ਇੱਕ ਖੂਹ ਦੀ ਸਲੈਬ ਉੱਤੇ ਵੱਡੀ ਗਿਣਤੀ ਵਿੱਚ ਲੋਕ ਬੈਠੇ ਸਨ ਅਤੇ ਭਾਰੀ ਬੋਝ ਹੋਣ ਕਾਰਨ ਸਲੈਬ ਟੁੱਟੀ ਗਈ। ਜਿਸ ਕਾਰਨ ਸਲੈਬ ਉੱਤੇ ਬੈਠੇ ਲੋਕਾਂ ਵਿੱਚੋਂ 22 ਜਾਣੇ ਖੂਹ ਵਿੱਚ ਡਿੱਗ ਗਏ।
ਗੋਰਖਪੁਰ ਜ਼ੋਨ ਦੇ ਏਡੀਜੀ ਅਖਿਲ ਕੁਮਾਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ, “13 ਔਰਤਾਂ ਦੀ ਮੌਤ ਹੋਈ ਹੈ। ਇਹ ਘਟਨਾ ਬੀਤੀ ਰਾਤ ਕਰੀਬ 8।30 ਵਜੇ ਕੁਸ਼ੀਨਗਰ ਦੇ ਨੇਬੂਆ ਨੌਰੰਗੀਆ ਵਿੱਚ ਵਾਪਰੀ। ਇਹ ਘਟਨਾ ਇੱਕ ਵਿਆਹ ਪ੍ਰੋਗਰਾਮ ਦੌਰਾਨ ਵਾਪਰੀ, ਜਿਸ ਵਿੱਚ ਕੁਝ ਲੋਕ ਬੈਠੇ ਸਨ।
ਪ੍ਰਧਾਨ ਮੰਤਰੀ ਮੋਦੀ ਨੇ ਕੁਸ਼ੀਨਗਰ ਹਾਦਸੇ ਵਿਚ ਮਾਰੇ ਗਏ ਲੋਕਾਂ ਦੇ ਪਰਿਵਾਰ ਪ੍ਰਤੀ ਹਮਦਰਦੀ ਪ੍ਰਗਟ ਕੀਤੀ ਹੈ | ਉਨ੍ਹਾਂ ਦਾ ਕਹਿਣਾ ਹੈ ਕਿ "ਸਥਾਨਕ ਪ੍ਰਸ਼ਾਸਨ ਦੁਆਰਾ ਸੰਭਵ ਮਦਦ ਦਿੱਤੀ ਜਾ ਰਹੀ ਹੈ। ਉੱਥੇ ਹੀ ਇਸ ਘਟਨਾ 'ਤੇ ਯੂ.ਪੀ. ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਵੀ ਦੁੱਖ ਦਾ ਪ੍ਰਗਟਾਵਾ ਕੀਤਾ ਹੈ |