ਵਿਧਾਇਕ ਸ਼ੈਰੀ ਕਲਸੀ ਵਲੋਂ ਪੰਜਾਬ ਸਰਕਾਰ ਵਲੋਂ ਪੇਸ਼ ਕੀਤਾ ਗਿਆ ਬਜਟ ਇਤਿਹਾਸਕ ਕਰਾਰ

ਪੰਜਾਬ ਦੀ ਆਰਥਿਕਤਾ ਨੂੰ ਹੋਰ ਮਜਬੂਤ ਕਰਨ ਵਿੱਚ ਸਹਾਈ ਹੋਵੇਗਾ ਬਜਟ-ਪੰਜਾਬ ਦੇ ਬਜਟ ਵਿੱਚ ਕੋਈ ਨਵਾਂ ਟੈਕਸ ਨਹੀਂ

ਵਿਧਾਇਕ ਸ਼ੈਰੀ ਕਲਸੀ ਵਲੋਂ ਪੰਜਾਬ ਸਰਕਾਰ ਵਲੋਂ ਪੇਸ਼ ਕੀਤਾ ਗਿਆ ਬਜਟ ਇਤਿਹਾਸਕ ਕਰਾਰ

ਸ. ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਹਲਕਾ ਵਿਧਾਇਕ ਬਟਾਲਾ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪੇਸ਼ ਕੀਤਾ ਬਜਟ, ਸੂਬੇ ਦੇ ਚਹੁਪੱਖੀ ਵਿਕਾਸ ਵਾਲਾ ਹੈ ਤੇ ਪੰਜਾਬ ਦੀ ਆਰਥਿਕਤਾ ਨੂੰ ਹੋਰ ਮਜਬੂਤ ਕਰਨ ਵਿੱਚ ਸਹਾਈ ਹੋਵੇਗਾ। 
    ਬਜਟ ਨੂੰ ਇਤਿਹਾਸਕ ਕਰਾਰ ਦਿੰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਬਜਟ ਵਿੱਚ ਪੰਜਾਬ ਸਰਕਾਰ ਨੇ ਸਿੱਖਿਆ, ਸਿਹਤ, ਖੇਤੀਬਾੜੀ ਸਮੇਤ ਹਰੇਕ ਖੇਤਰ ਲਈ ਇਤਿਹਾਸਕ ਤੇ ਅਹਿਮ ਐਲਾਨ ਕੀਤੇ ਹਨ ਅਤੇ ਪੰਜਾਬ ਦੇ ਬਜਟ ਵਿੱਚ ਕੋਈ ਨਵਾਂ ਟੈਕਸ ਨਹੀਂ ਲਗਾਇਆ ਗਿਆ ਹੈ। 
   ਵਿਧਾਇਕ ਸ਼ੈਰੀ ਕਲਸੀ ਨੇ ਦੱਸਿਆ ਕਿ ਸਿੱਖਿਆ ਖੇਤਰ ਲਈ 3136 ਕਰੋੜ ਰੁਪਏ ਰੱਖੇ ਗਏ ਹਨ ਤੇ ਕੁਲ 12 ਫੀਸਦ ਦਾ ਵਾਧਾ ਕੀਤਾ ਗਿਆ ਹੈ। ਸਕੂਲ ਸਿੱਖਿਆ ਲਈ 2847 ਕਰੋੜ ਰੁਪਏ, ਉਚੇਰੀ ਸਿੱਖਿਆ ਲਈ 186 ਕਰੋੜ ਰੁਪਏ ਤੇ ਤਕਨੀਕੀ ਸਿੱਖਿਆ ਲਈ 103 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ। ਸਕੂਲ ਪਰਬੰਧਨ ਲਈ 99 ਕਰੋੜ ਰੁਪਏ, ਅਧਿਆਪਕਾਂ ਦੀ ਹੁਨਰ ਸਿਖਲਾਈ ਲਈ 20 ਕਰੋੜ ਰੁਪਏ ਕੇ ਸਕੂਲ ਆਫ ਐਮੀਨੈਂਸ ਲਈ 20 ਕਰੋੜ ਰੁਪਏ ਰੱਖੇ ਗਏ ਹਨ। ਖੇਡ ਯੂਨੀਵਰਸਿਟੀ ਤੇ ਇਸਦੇ ਨਾਲ ਜੁੜੇ ਕਾਲਜਾਂ ਲਈ 55 ਕਰੋੜ ਰੁਪਏ ਅਤੇ ਈ ਗਵਰਨੈਂਸ ਅਤੇ ਪਰਸ਼ਾਸਕੀ ਸੁਧਾਰ ਵਿਕਾਸ ਲਈ 77 ਰੁਪਏ ਰੱਖੇ ਗਏ ਹਨ। 
      ਵਿਧਾਇਕ ਸ਼ੈਰੀ ਕਲਸੀ ਨੇ ਅੱਗੇ ਦੱਸਿਆ ਕਿ ਪੰਜਾਬ ਸਰਕਾਰ ਸੂਬੇ ਅੰਦਰ ਖੇਡ ਸੱਭਿਆਚਾਰ ਪਰਫੁੱਲਤ ਕਰਨ ਲਈ ਵਚਨਬੱਧ ਹੈ, ਜਿਸਦੇ ਚੱਲਦਿਆਂ ਖੇਡਾਂ ਲਈ 258 ਕਰੋੜ ਰੁਪਏ ਤੇ ਕੁਲ 55 ਫੀਸਦੀ ਵਾਧਾ ਕੀਤਾ ਗਿਆ ਹੈ। ਜਲ ਸਰੋਤ ਲਈ 15 ਫੀਸਦੀ ਵਾਧਾ ਕੀਤਾ ਗਿਆ ਹੈ। 
     ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀ ਸਿਹਤ ਸੰਭਾਲ ਲਈ ਦਿ੍ਰੜ ਸੰਕਲਪ ਹੈ। ਸੂਬੇ ਅੰਦਰ ਨਵੇਂ 147 ਮੁਹੱਲਾ ਕਲੀਨਿਕ ਖੋਲੇ ਜਾਣਗੇ ਤੇ ਮੈਡੀਕਲ ਕਾਲਜ ਵੀ ਬਣਾਏ ਜਾਣਗੇ। 
       ਵਿਧਾਇਕ ਸ਼ੈਰੀ ਕਲਸੀ ਨੇ ਅੱਗੇ ਦੱਸਿਆ ਪੰਜਾਬ ਸਰਕਾਰ ਵਲੋਂ ਸਰਹੱਦੀ ਖੇਤਰ ਲਈ ਪਹਿਲੀ ਵਾਰ 40 ਕਰੋੜ ਰੁਪਏ ਰੱਖੇ ਗਏ ਹਨ ਅਤੇ 2.5 ਲੱਖ ਨੋਕਰੀਆਂ ਪਰਦਾਨ ਕੀਤੀਆਂ ਜਾਣਗੀਆਂ। 
   ਉਨ੍ਹਾਂ ਅੱਗੇ ਗੱਲ ਕਰਦਿਆਂ ਦੱਸਿਆ ਕਿ ਪੰਜਾਬ ਖੇਤੀਬਾੜੀ ਪਰਧਾਨ ਰਾਜ ਹੈ। ਖੇਤੀਬਾੜੀ ਤੇ ਕਿਸਾਨ ਭਲਾਈ ਦੇ ਬਜਟ ਵਿੱਚ 20 ਫੀਸਦ ਵਾਧਾ ਕੀਤਾ ਗਿਆ ਹੈ। ਸਹਾਇਕ ਖੇਤਰਾਂ ਲਈ 13,888 ਕਰੋੜ ਰੁਪਏ ਰੱਖੇ ਗਏ ਹਨ। ਝੋਨੇ ਦੀ ਸਿੱਧੀ ਬਿਜਾਈ ਤੇ ਮੂੰਗੀ ਦੀ ਫਸਲ ਦੀ ਫਸਲ ਲਈ 125 ਕਰੋੜ ਰੁਪਏ ਰੱਖੇ ਗਏ ਹਨ। ਪਸ਼ੂ ਪਾਲਣ ਲਈ 605 ਕਰੋੜ ਰੁਪਏ ਰੱਖੇ ਗਏ ਹਨ। 
       ਉਨ੍ਹਾਂ ਅੱਗੇ ਦੱਸਿਆ ਕਿ ਪੰਜਾਬ ਦੀਆਂ ਮਹਿਲਾਵਾਂ ਲਈ ਮੁਫਤ ਸਫਰ ਲਈ 497 ਕਰੋੜ ਰੁਪਏ ਰੱਖੇ ਗਏ ਹਨ। ਪੁਲਿਸ ਤੇ ਕਾਨੂੰਨ ਵਿਵਸਥਾ ਲਈ 10523 ਕਰੋੜ ਰੁਪਏ ਰੱਖੇ ਗਏ ਹਨ।
       ਉਨ੍ਹਾਂ ਅੱਗੇ ਦੱਸਿਆ ਕਿ ਰਾਜ ਸਰਕਾਰ ਨੇ ਬਿਜਲੀ, ਉਦਯੋਗਿਕ, ਮਜਦੂਰ ਵਰਗ, ਸੜਕਾਂ, ਵਜੀਫਾ ਸਕੀਮ ਸਮੇਤ ਹਰ ਖੇਤਰ ਵਿੱਚ ਲੋਕਹਿਤ ਲਈ ਵੱਡੇ ਐਲਾਨ ਕੀਤੇ ਗਏ ਹਨ 
         ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਆਪ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਮਹਿਜ 11 ਮਹੀਨੇ ਦੇ ਕਾਰਜਕਾਲ ਦੌਰਾਨ ਸੂਬੇ ਦਾ ਵੱਡੇ ਪੱਧਰ ਉੱਤੇ ਵਿਕਾਸ ਕਰਵਾਇਆ ਹੈ ਤੇ ਆਉਣ ਵਾਲੇ ਇਕ ਸਾਲ ਵਿੱਚ ਸੂਬੇ ਦਾ ਸਰਬਪੱਖੀ ਵਿਕਾਸ ਤੇਜਗਤੀ ਨਾਲ ਕਰਵਾਇਆ ਜਾਵੇਗਾ।