ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ - ਰੰਧਾਵਾ ਅਤੇ ਕਾਹਲੋਂ ਨੇ ਪਰਿਵਾਰ ਸਮੇਤ ਵੋਟਾਂ ਪਾਈਆਂ
ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ - ਰੰਧਾਵਾ ਅਤੇ ਕਾਹਲੋਂ ਨੇ ਪਰਿਵਾਰ ਸਮੇਤ ਵੋਟਾਂ ਪਾਈਆਂ
ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ - ਰੰਧਾਵਾ ਅਤੇ ਕਾਹਲੋਂ ਨੇ ਪਰਿਵਾਰ ਸਮੇਤ ਵੋਟਾਂ ਪਾਈਆਂ
ਪੰਜਾਬ ਵਿਧਾਨ ਸਭਾ ਚੋਣਾਂ ਤਹਿਤ ਵੋਟਾਂ ਪੈਣ ਦਾ ਅਮਲ ਅੱਜ ਸਵੇਰੇ 20 ਫਰਵਰੀ ਨੂੰ ਸਵੇਰੇ 8:00 ਵਜੇ ਸ਼ੁਰੂ ਹੋ ਗਿਆ। ਵੋਟਾਂ ਸ਼ਾਮ 6 ਵਜੇ ਤੱਕ ਪਾਈਆਂ ਜਾ ਸਕਦੀਆਂ ਹਨ। ਇਸ ਵਾਰ ਚੋਣਾਂ ਵਿਚ 117 ਹਲਕਿਆਂ ਵਿਚ 1304 ਉਮੀਦਵਾਰ ਮੈਦਾਨ ਵਿਚ ਹਨ ਜਿਹਨਾਂ ਦੀ ਕਿਸਮਤ ਦਾ ਫ਼ੈਸਲਾ 2.14 ਕਰੋੜ ਵੋਟਰਾਂ ਦੇ ਹੱਥ ਹੈ। ਚੋਣਾਂ ਵਿਚ ਕਾਂਗਰਸ, ਅਕਾਲੀ ਦਲ ਤੇ ਬਸਪਾ ਗਠਜੋੜ, ਆਮ ਆਦਮੀ ਪਾਰਟੀ, ਭਾਜਪਾ ਤੇ ਇਸਦੇ ਸਹਿਯੋਗੀ ਅਤੇ ਕਿਸਾਨ ਮੋਰਚੇ ਦੀ ਜਥੇਬੰਦੀ ਹਿੱਸਾ ਲੈ ਰਹੀਆਂ ਹਨ।
ਡੇਰਾ ਬਾਬਾ ਨਾਨਕ ਵਿਚ ਸਵੇਰੇ 8 ਵਜੇ ਤੋਂ ਹੀ ਵੋਟਰ ਭਾਰੀ ਉਤਸ਼ਾਹ ਨਾਲ ਪੋਲਿੰਗ ਬੂਥਾਂ 'ਤੇ ਮਤਦਾਨ ਕਰਨ ਲਈ ਪੁੱਜਣੇ ਸ਼ੁਰੂ ਹੋ ਗਏ ਹਨ l ਚੋਣ ਕਮਿਸ਼ਨ ਵਲੋਂ ਕੋਵਿਡ ਨਿਯਮਾਂ ਦੀ ਪਾਲਣਾ ਅਤੇ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ l
ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ - ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਸ. ਸੁਖਜਿੰਦਰ ਸਿੰਘ ਰੰਧਾਵਾ ਅਤੇ ਸ਼੍ਰੋਮਣੀ ਅਕਾਲੀ ਦਲ ਬਸਪਾ ਦੇ ਸਾਂਝੇ ਉਮੀਦਵਾਰ ਰਵੀਕਰਨ ਸਿੰਘ ਕਾਹਲੋਂ ਨੇ ਵੀ ਪਰਿਵਾਰ ਸਮੇਤ ਵੋਟਾਂ ਭੁਗਤਾਈਆਂ |