ਵਿਧਾਇਕ ਸੈ਼ਰੀ ਕਲਸੀ ਹਲਕਾ ਬਟਾਲਾ ਦੇ ਲੋਕਾਂ ਲਈ ਮਸੀਹਾ ਬਣੇ: ਅਕਾਸ਼ ਕੁਮਾਰ
ਬਟਾਲੇ ਦੇ ਵਿਧਾਇਕ ਕਲਸੀ ਵੱਲੋਂ ਹਲਕੇ ਅੰਦਰ ਕਰਵਾਏ ਜਾ ਰਹੇ ਹਨ ਸਰਬਪੱਖੀ ਵਿਕਾਸ ਕਾਰਜ
ਬਟਾਲਾ ਤੋਂ ਪੱਤਰਕਾਰ (ਕਰਮਜੀਤ ਜੰਬਾ)
ਵਿਧਾਇਕ ਬਟਾਲਾ ਅਮਨ ਸ਼ੇਰ ਸਿੰਘ ਸ਼ੈਰੀ ਕਲਸੀ ਜੋ ਮੱਧ ਪ੍ਰਦੇਸ਼ ਵਿਖੇ ਵਿਧਾਨ ਸਭਾ ਚੋਣਾਂ ਦੇ ਸਬੰਧ 'ਚ ਗਏ ਹਨ ਪਰ ਉਨ੍ਹਾਂ ਦੀ ਗੈਰ ਮੌਜੂਦਗੀ ਦੇ ਬਾਵਜੂਦ ਹਲਕੇ ਅੰਦਰ ਵਿਕਾਸ ਕੰਮ ਲਗਾਤਾਰ ਕਰਵਾਏ ਜਾ ਰਹੇ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਆਪ ਆਗੂ ਆਕਾਸ਼ ਕੁਮਾਰ ਨੇ ਵਿਸ਼ੇਸ਼ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋਕਹਿੱਤ ਲਈ ਕੀਤੀ ਵਿਕਾਸ ਕਾਰਜਾਂ ਜਿਵੇਂ ਨਹਿਰਾਂ ਦੇ ਪਾਣੀ, 600 ਯੂਨਿਟ ਬਿਜਲੀ ਦੇ ਬਿੱਲਾਂ ਮੁਆਫੀ ਆਦਿ ਸਮੇਤ ਬਟਾਲਾ ਸ਼ਹਿਰ 'ਚ ਚੱਲ ਰਹੇ ਵਿਕਾਸ ਕੰਮਾਂ ਜਿਵੇਂ ਸ਼ਹਿਰ ਵਿਚਲੇ ਚੌਕਾਂ ਨੂੰ ਚੌੜਾ ਕਰਕੇ ਸੁੰਦਰ ਬਣਾਇਆ ਜਾ ਰਿਹਾ ਹੈ, ਸੜਕਾਂ, ਗਲੀਆਂ ਤੇ ਸੀਵਰੇਜ ਦਾ ਕੰਮ ਚੱਲ ਰਿਹਾ ਹੈ। ਸ਼ਹਿਰ ਵਿਚਲੀ ਲਾਇਬਰੇਰੀ ਦਾ ਨਵੀਨੀਕਰਨ ਦਾ ਕੰਮ, ਸ਼ਿਵ ਕੁਮਾਰ ਬਟਾਲਵੀ ਦਾ ਆਦਮਕੱਦ ਬੁੱਤ ਲਗਾਇਆ ਗਿਆ, ਆਮ ਆਦਮੀ ਪਾਰਟੀ ਕਲੀਨਿਕ ਖੋਲੇ ਗਏ ਆਦਿ ਲਈ ਵਿਧਾਇਕ ਸ਼ੈਰੀ ਕਲਸੀ,ਜੋ ਕਿ ਇਕ ਸਟਾਰ ਪ੍ਰਚਾਰਕ ਬਣ ਚੁੱਕੇ ਹਨ। ਆਪ ਆਗੂ ਆਕਾਸ਼ ਕੁਮਾਰ ਨੇ ਅੱਗੇ ਕਿਹਾ ਕਿ ਬਟਾਲਾ ਦੇ ਵਿਧਾਇਕ ਸ਼ੈਰੀ ਕਲਸੀ ਵਲੋਂ ਇਤਿਹਾਸਕ ਤੇ ਧਾਰਮਿਕ ਸ਼ਹਿਰ ਬਟਾਲਾ ਅੰਦਰ ਜਿੱਥੇ ਵਿਕਾਸ ਕੰਮ ਤੇਜ਼ੀ ਨਾਲ ਕਰਵਾਏ ਜਾ ਰਹੇ ਹਨ, ਉੱਥੇ ਸ਼ਹਿਰ ਵਾਸੀਆਂ ਦੀਆਂ ਪੁਰਾਣੀਆਂ ਮੰਗਾਂ ਨੂੰ ਵੀ ਪੂਰਾ ਕੀਤਾ ਗਿਆ ਹੈ, ਜਿਸ ਨਾਲ ਲੋਕਾਂ ਨੂੰ ਵੱਡੀ ਸਹੂਲਤ ਮਿਲੀ ਹੈ। ਉਹਨਾਂ ਦੱਸਿਆ ਕਿ ਸ਼ਹਿਰ ਦੀਆਂ ਸਾਰੀਆ ਵਾਰਡਾਂ ਵਿੱਚ ਵਿਕਾਸ ਕੰਮ ਬਿਨਾਂ ਪੱਖਪਾਤ ਦੇ ਕਰਵਾਏ ਜਾ ਰਹੇ ਹਨ ਤੇ ਸ਼ਹਿਰ ਨੂੰ ਖੂਬਸੂਰਤ ਬਣਾਇਆ ਜਾ