ਸੰਗਤ ਸਿੰਘ ਗਿਲਜੀਆਂ ਨੂੰ ਵੱਡੀ ਰਾਹਤ

ਸੰਗਤ ਸਿੰਘ ਗਿਲਜੀਆਂ ਨੂੰ ਵੱਡੀ ਰਾਹਤ

ਸੰਗਤ  ਸਿੰਘ ਗਿਲਜੀਆਂ ਨੂੰ ਵੱਡੀ ਰਾਹਤ

ਅੱਡਾ ਸਰਾਂ (ਜਸਵੀਰ ਕਾਜਲ)  ਸਾਬਕ ਕਾਂਗਰਸੀ ਮੰਤਰੀ ਸੰਗਤ ਸਿੰਘ ਗਿਲਜੀਆ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਰਾਹਤ ਮਿਲੀ ਹੈ। ਉਨ੍ਹਾਂ ਦੀ ਗਿ੍ਫ਼ਤਾਰੀ ਤੇ ਰੋਕ ਹੋਰ 2 ਹਫ਼ਤਿਆਂ ਲਈ ਵਧਾ ਦਿੱਤੀ ਗਈ ਹੈ। ਸੋਮਵਾਰ ਨੂੰ ਕੇਸ ਦੀ ਸੁਣਵਾਈ ਦੋਰਾਨ ਹਾਈ ਕੋਰਟ ਨੇ ਇਹ ਹੁਕਮ ਦਿੱਤੇ। ਪਿਛਲੀ ਸੁਣਵਾਈ ਦੌਰਾਨ ਹਾਈ ਕੋਰਟ ਨੇ ਸਰਕਾਰ ਤੋਂ ਕੇਸ ਦੀ ਸਟੇਟਸ ਰਿਪੋਰਟ ਮੰਗਦੇ ਹੋਏ ਗਿਲਜੀਆ ਦੀ ਗਿ੍ਫ਼ਤਾਰੀ ਤੇ 25ਜੁਲਾਈ ਤਕ ਰੋਕ ਲਗਾਈ ਸੀ। ਅੱਜ ਯਾਨੀ ਸੋਮਵਾਰ ਨੂੰ ਹੋਈ ਸੁਣਵਾਈ ਦੋਰਾਨ ਸਰਕਾਰ ਨੇ ਜਵਾਬ ਦਾਖਲ ਕਰਨ ਲਈ ਹੋਰ ਸਮਾਂ ਮੰਗਿਆ ਹੈ। ਜਿਸ ਤੋਂ ਬਾਅਦ ਹਾਈ ਕੋਰਟ ਨੇ ਦੋ ਹਫ਼ਤਿਆਂ ਵਿੱਚ ਜਵਾਬ ਦੇਣ ਨੂੰ ਕਿਹਾ ਹੈ।