ਸ਼ਹੀਦੀ ਗੁਰਪੁਰਬ ਨੂੰ ਸਮਰਪਿਤ 3 ਦਿਨਾ ਗੁਰਮਤਿ ਸਮਾਗਮ ਦੀ ਹੋਈ ਆਰੰਭਤਾ
ਸ਼ਹੀਦਾਂ ਦੇ ਸਿਰਤਾਜ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਅਤੇ ਸਮੂਹ ਸ਼ਹੀਦ ਸਿੰਘ ਸਿੰਘਣੀਆਂ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਜੀ ਪਿੰਡ ਬਾਬਕ ਵਿਖੇ 3 ਦਿਨਾ ਮਹਾਨ ਗੁਰਮਤਿ ਸਮਾਗਮ

ਟਾਂਡਾ ਉੜਮੁੜ,22 ਜੂਨ( ਜਸਵੀਰ ਕਾਜਲ)ਸ਼ਹੀਦਾਂ ਦੇ ਸਿਰਤਾਜ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਅਤੇ ਸਮੂਹ ਸ਼ਹੀਦ ਸਿੰਘ ਸਿੰਘਣੀਆਂ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਜੀ ਪਿੰਡ ਬਾਬਕ ਵਿਖੇ 3 ਦਿਨਾ ਮਹਾਨ ਗੁਰਮਤਿ ਸਮਾਗਮ ਸਰਬੱਤ ਦੇ ਭਲੇ ਦੀ ਅਰਦਾਸ ਨਾਲ ਆਰੰਭ ਹੋ ਗਿਆ ।
ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਮੂਹ ਨਗਰ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਕਰਵਾਏ ਜਾ ਰਹੇ ਇਸ ਸਮਾਗਮ ਦੇ ਪਹਿਲੇ ਰਾਤਰੀ ਦੇ ਦੀਵਾਨ ਵਿੱਚ ਸੰਤ ਬਾਬਾ ਜੋਗਾ ਸਿੰਘ ਜੀ ਰਾਮੂ ਥਿਆੜਾ ਅਤੇ ਸੰਤ ਬਾਬਾ ਗੁਲਾਬ ਸਿੰਘ ਚਮਕੌਰ ਸਾਹਿਬ ਵਾਲਿਆਂ ਨੇ ਸਮੂਹ ਸੰਗਤ ਨੂੰ ਗੁਰਬਾਣੀ ਕੀਰਤਨ ਗੁਰਮਤਿ ਵਿਚਾਰਾਂ ਰਾਹੀਂ ਨਿਹਾਲ ਕਰਦਿਆਂ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਅਤੇ ਸਿੱਖ ਕੌਮ ਦੇ ਕੁਰਬਾਨੀਆਂ ਭਰੇ ਇਤਿਹਾਸ ਤੋਂ ਜਾਣੂ ਕਰਾਉਂਦਿਆਂ ਨਿਹਾਲ ਕੀਤਾ ਬਾਬਾ l ਇਸ ਇਸ ਮੌਕੇ ਪ੍ਰਬੰਧਕ ਕਮੇਟੀ ਪ੍ਰਧਾਨ ਅਵਤਾਰ ਸਿੰਘ ਖ਼ਾਲਸਾ ਨੇ ਸਮਾਗਮ ਵਿੱਚ ਪਹੁੰਚੇ ਸਮੂਹ ਸੰਗਤ ਦਾ ਧੰਨਵਾਦ ਕੀਤਾ ਅਤੇ ਦੱਸਿਆ ਕਿ ਸਮਾਗਮ ਦੌਰਾਨ ਸੰਤ ਬਾਬਾ ਜੋਗਾ ਸਿੰਘ ਜੀ ਰਾਮੂ ਥਿਆੜਾ ਵਾਲੇ,ਬਾਬਾ ਜਤਿੰਦਰ ਸਿੰਘ ਪਿਪਲੀ ਵਾਲੇ,ਬਾਬਾ ਗੁਲਾਬ ਸਿੰਘ ਚਮਕੌਰ ਸਾਹਿਬ ਵਾਲ਼ੇ,ਬਾਬਾ ਮੋਹਨ ਸਿੰਘ ਫ਼ਾਜ਼ਿਲਕਾ ਵਾਲੇ,ਭਾਈ ਗੁਰਮੁਖ ਸਿੰਘ ਜੀ ਖਾਲਸਾ ਰਾਮੂ ਥਿਆੜਾ ਵਾਲੇ ਅਤੇ ਹੋਰ ਰਾਗੀ ਜਥੇ ਦੀ ਵਿਸ਼ੇਸ਼ ਤੌਰ ਤੇ ਪਹੁੰਚੇ ਹਨ ਸਮਾਗਮ ਵਿਚ ਵੱਧ ਤੋਂ ਵੱਧ ਸੰਗਤ ਪਹੁੰਚਣ ਦੀ ਅਪੀਲ ਕੀਤੀ ਇਸ ਮੌਕੇ ਪ੍ਰਧਾਨ ਅਵਤਾਰ ਸਿੰਘ ਖ਼ਾਲਸਾ, ਸੈਕਟਰੀ ਜਸਵੀਰ ਸਿੰਘ,, ਸੁਰਜੀਤ ਸਿੰਘ ,ਮਹਿੰਦਰ ਸਿੰਘ, ਜੈ ਸਿੰਘ, ਸੂਬੇਦਾਰ ਧਰਮ ਸਿੰਘ, ਗੁਰਮੀਤ ਸਿੰਘ ,ਦਲਜੀਤ ਸਿੰਘ ਤੋ ਇਲਾਵਾ ਵੱਡੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਸਨ l