ਪੰਜਾਬ ਦੀ ਸਿਆਸਤ ਵਿੱਚ ਵੱਡਾ ਧਮਾਕਾ, ਸੁਨੀਲ ਜਾਖੜ ਬੀਜੇਪੀ ਵਿੱਚ ਸ਼ਾਮਿਲ
ਪੰਜਾਬ ਦੀ ਸਿਆਸਤ ਵਿੱਚ ਵੱਡਾ ਧਮਾਕਾ, ਸੁਨੀਲ ਜਾਖੜ ਬੀਜੇਪੀ ਵਿੱਚ ਸ਼ਾਮਿਲ

ਪੰਜਾਬ ਦੀ ਸਿਆਸਤ ਵਿੱਚ ਵੱਡਾ ਧਮਾਕਾ, ਸੁਨੀਲ ਜਾਖੜ ਬੀਜੇਪੀ ਵਿੱਚ ਸ਼ਾਮਿਲ
ਕਾਂਗਰਸ ਨੂੰ ਅਲਵਿਦਾ ਕਹਿ ਚੁੱਕੇ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਭਾਜਪਾ 'ਚ ਸ਼ਾਮਲ ਹੋ ਗਏ ਹਨ। ਭਾਜਪਾ ਪ੍ਰਧਾਨ ਜੇਪੀ ਨੱਡਾ ਨੇ ਅੱਜ ਉਨ੍ਹਾਂ ਨੂੰ ਪਾਰਟੀ ਦੀ ਮੈਂਬਰਸ਼ਿਪ ਦਿਵਾਈ। ਜਾਖੜ 'ਤੇ ਕਥਿਤ ਤੌਰ 'ਤੇ ਦਲਿਤ ਭਾਈਚਾਰੇ ਵਿਰੁੱਧ ਟਿੱਪਣੀਆਂ ਕਰਨ ਦਾ ਦੋਸ਼ ਸੀ। ਪਰ ਕੁਝ ਦਿਨ ਪਹਿਲਾਂ ਪੰਜਾਬ ਪੁਲਿਸ ਨੇ ਉਨ੍ਹਾਂ ਨੂੰ ਇਸ ਮਾਮਲੇ ਵਿੱਚ ਕਲੀਨ ਚਿੱਟ ਦੇ ਦਿੱਤੀ ਸੀ। ਇਸ ਦੇ ਨਾਲ ਹੀ ਕਾਂਗਰਸ ਹਾਈਕਮਾਂਡ ਨੇ ਜਾਖੜ ਨੂੰ ਦੋ ਸਾਲ ਲਈ ਬਰਖਾਸਤ ਕਰਨ ਦੀ ਸਿਫਾਰਿਸ਼ ਵੀ ਕੀਤੀ ਸੀ। ਇਸ ਮੌਕੇ ਨੱਡਾ ਨੇ ਕਿਹਾ ਕਿ ਮੈਂ ਸੁਨੀਲ ਜਾਖੜ ਦਾ ਭਾਰਤੀ ਜਨਤਾ ਪਾਰਟੀ 'ਚ ਸਵਾਗਤ ਕਰਦਾ ਹਾਂ। ਉਹ ਇੱਕ ਅਨੁਭਵੀ ਨੇਤਾ ਹਨ ਜਿਨ੍ਹਾਂ ਨੇ ਆਪਣੇ ਰਾਜਨੀਤਿਕ ਕੈਰੀਅਰ ਦੌਰਾਨ ਆਪਣਾ ਨਾਮ ਬਣਾਇਆ। ਮੈਨੂੰ ਯਕੀਨ ਹੈ ਕਿ ਉਹ ਪੰਜਾਬ ਵਿੱਚ ਪਾਰਟੀ ਨੂੰ ਮਜ਼ਬੂਤ ਕਰਨ ਵਿੱਚ ਵੱਡੀ ਭੂਮਿਕਾ ਨਿਭਾਉਣਗੇ।