15 ਸਾਲ ਪੁਰਾਣੀਆਂ ਗੱਡੀਆਂ ਤੇ ਬੱਸਾਂ ਨੂੰ ਲੈ ਕੇ ਕੈਬਨਿਟ ਮੰਤਰੀ ਲਾਲਜੀਤ ਭੁੱਲਰ ਦਾ ਵੱਡਾ ਐਲਾਨ

15 ਸਾਲ ਪੁਰਾਣੀਆਂ ਗੱਡੀਆਂ ਤੇ ਬੱਸਾਂ ਨੂੰ ਲੈ ਕੇ ਕੈਬਨਿਟ ਮੰਤਰੀ ਲਾਲਜੀਤ ਭੁੱਲਰ ਦਾ ਵੱਡਾ ਐਲਾਨ

15 ਸਾਲ ਪੁਰਾਣੀਆਂ ਗੱਡੀਆਂ ਤੇ ਬੱਸਾਂ ਨੂੰ ਲੈ ਕੇ ਕੈਬਨਿਟ ਮੰਤਰੀ ਲਾਲਜੀਤ ਭੁੱਲਰ ਦਾ ਵੱਡਾ ਐਲਾਨ
Laljit Bhullar, 15-year-old vehicles , buses, school buses,
mart daar

ਪੰਜਾਬ ਸਰਕਾਰ ਵਲੋਂ 15 ਸਾਲ ਤੋਂ ਪੁਰਾਣੇ ਵਾਹਨਾਂ ਤੇ ਬੱਸਾਂ ਨੂੰ ਲੈ ਕੇ ਵੱਡਾ ਫੈਸਲਾ ਲਿਆ ਗਿਆ ਹੈ। ਜਾਣਕਾਰੀ ਅਨੁਸਾਰ ਹੁਣ ਪੰਜਾਬ ਵਿੱਚ 15 ਸਾਲ ਤੋਂ ਪੁਰਾਣੀਆਂ ਡੀਜ਼ਲ ਬੱਸਾਂ ਨਹੀਂ ਚੱਲਣਗੀਆਂ, ਇਸ ਦੇ ਨਾਲ ਹੀ ਪੁਰਾਣੀਆਂ ਡੀਜ਼ਲ ਕਾਰਾਂ ਵੀ ਨਹੀਂ ਚੱਲਣਗੀਆਂ। ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਪੰਜਾਬ ਵਿਚ 15 ਸਾਲ ਪੁਰਾਣੀਆਂ ਡੀਜ਼ਲ 'ਤੇ ਚੱਲਣ ਵਾਲੀਆਂ ਸਕੂਲੀ ਬੱਸਾਂ ਤੇ ਕਾਰਾਂ ਨਹੀਂ ਚੱਲਣਗੀਆਂ। ਉਨ੍ਹਾਂ ਕਿਹਾ ਕਿ ਇਹ ਨੀਤੀ ਪੰਜਾਬ ਵਿਚ ਵੱਧ ਰਹੇ ਪ੍ਰਦੂਸ਼ਣ ਕਾਰਨ ਲਿਆਂਦੀ ਗਈ ਹੈ। ਉਨ੍ਹਾਂ ਕਿਹਾ ਕਿ 15 ਸਾਲ ਤੋਂ ਪੁਰਾਣੇ ਸਾਰੇ ਸਰਕਾਰੀ ਵਾਹਨ ਵੀ ਸਕਰੈਪ ਕਰ ਦਿੱਤੇ ਜਾਣਗੇ। ਪੰਜਾਬ ਸਕਰੈਪ ਪਾਲਿਸੀ ਏਜੰਸੀ ਜਾਂ ਭਾਰਤ ਦੀ ਕੋਈ ਵੀ ਸਟੇਟ ਏਜੰਸੀ ਜੋ ਚੰਗੀ ਕੀਮਤ ਦਿੰਦੀ ਹੈ, ਉਸ ਨੂੰ ਇਹ ਸਕਰੈਪ ਵੇਚ ਦਿੱਤਾ ਜਾਵੇਗਾ।
ਕੈਬਨਿਟ ਮੰਤਰੀ ਨੇ ਸਕੱਤਰ ਟਰਾਂਸਪੋਰਟ ਅਤੇ ਡਾਇਰੈਕਟਰ ਸਟੇਟ ਟਰਾਂਸਪੋਰਟ ਨੂੰ ਨਿਰਦੇਸ਼ ਦਿੱਤੇ ਸਨ ਕਿ ਉਹ 15 ਸਾਲ ਦੀ ਹੱਦ ਪਾਰ ਕਰ ਚੁੱਕੀਆਂ ਸਰਕਾਰੀ ਬੱਸਾਂ ਨੂੰ ਸਕਰੈਪ ਕਰਨ ਦੇ ਕਾਰਜ ਵਿਚ ਤੇਜ਼ੀ ਲਿਆਉਣ ਤਾਂ ਜੋ ਨਵੀਆਂ ਇਲੈਕਟ੍ਰਿਕ ਬੱਸਾਂ ਨੂੰ ਪੰਜਾਬ ਟਰਾਂਸਪੋਰਟ  ਵਿੱਚ ਸ਼ਾਮਲ ਕੀਤਾ ਜਾ ਸਕੇ। ਹੁਣ ਪੰਜਾਬ ਸਰਕਾਰ ਵੀ ਇਲੈਕਟ੍ਰੀਕਲ ਵਹੀਕਲ ਤੇ ਜ਼ੋਰ ਦੇਣ ਦੇ ਮੂਡ ਚ ਦਿੱਖ ਰਹੀ ਹੈ ਤੇ ਨਿਰਦੇਸ਼ ਵੀ ਜਾਰੀ ਕੀਤੇ ਜਾ ਚੁੱਕੇ ਹਨ।