23 ਮਾਰਚ ਨੂੰ ਐਂਟੀ ਕੁਰੱਪਸ਼ਨ ਹੈਲਪਲਾਈਨ ਨੰਬਰ ਜਾਰੀ ਹੋਵੇਗਾ-ਭਗਵੰਤ ਮਾਨ ਦਾ ਵੱਡਾ ਬਿਆਨ
ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਵੱਡਾ ਐਲਾਨ ਕਰਦੇ ਹੋਏ ਕਿਹਾ ਕਿ 23 ਮਾਰਚ ਨੂੰ ਐਂਟੀ ਕੁਰੱਪਸ਼ਨ ਹੈਲਪਲਾਈਨ ਨੰਬਰ ਜਾਰੀ ਹੋਵੇਗਾ। ਉਨ੍ਹਾਂ ਨੇ ਕਿਹਾ ਕਿ ਇਹ ਹੈਲਪਲਾਈਨ ਨੰਬਰ ਮੇਰਾ ਆਪਣਾ ਪਰਸਨਲ ਵਟਸਐੱਪ ਨੰਬਰ ਹੋਵੇਗਾ।
ਪੰਜਾਬ ਵਿਧਾਨ ਸਭਾ ਵਿੱਚ ਵਿਧਾਇਕ ਵਜੋਂ ਸਹੁੰ ਚੁੱਕੀ। ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਵਿੱਚ ਇੱਕ ਨਵਾਂ ਬਦਲਾਅ ਲਿਆਵੇਗੀ, ਜਿਸ ਲਈ ਲੋਕਾਂ ਨੇ ਸਾਨੂੰ ਚੁਣਿਆ ਹੈ। ਸਾਡੀ ਸਰਕਾਰ ਪੰਜਾਬ ਦੀ ਸਭ ਤੋਂ ਇਮਾਨਦਾਰ ਸਰਕਾਰ ਵੱਜੋਂ ਜਾਣੀ ਜਾਵੇਗੀ।
ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਵੱਡਾ ਐਲਾਨ ਕਰਦੇ ਹੋਏ ਕਿਹਾ ਕਿ 23 ਮਾਰਚ ਨੂੰ ਐਂਟੀ ਕੁਰੱਪਸ਼ਨ ਹੈਲਪਲਾਈਨ ਨੰਬਰ ਜਾਰੀ ਹੋਵੇਗਾ। ਉਨ੍ਹਾਂ ਨੇ ਕਿਹਾ ਕਿ ਇਹ ਹੈਲਪਲਾਈਨ ਨੰਬਰ ਮੇਰਾ ਆਪਣਾ ਪਰਸਨਲ ਵਟਸਐੱਪ ਨੰਬਰ ਹੋਵੇਗਾ। ਮਾਨ ਵਲੋਂ ਕਿਹਾ ਗਿਆ ਹੈ ਕਿ ਜੇਕਰ ਕੋਈ ਰਿਸ਼ਵਤ ਮੰਗਦਾ ਹੈ ਤਾਂ ਉਸ ਦੀ ਵੀਡੀਓ ਜਾਂ ਆਡੀਓ ਬਣਾ ਕੇ ਮੈਨੂੰ ਭੇਜੋ ਉਸ 'ਤੇ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ 1 ਫ਼ੀਸਦੀ ਮੁਲਾਜ਼ਮ ਗਲਤ ਤੇ ਬੇਈਮਾਨ ਹਨ। ਮੈਂ ਕਿਸੇ ਵੀ ਅਧਿਕਾਰੀ ਜਾਂ ਕਰਮਚਾਰੀ ਦੀ ਬਦਨਾਮੀ ਨਹੀਂ ਹੋਣ ਦੇਣੀ। ਭ੍ਰਿਸ਼ਟਾਚਾਰ ਦੇ ਵਿਰੁੱਧ ਸਖ਼ਤ ਤੋਂ ਸਖ਼ਤ ਕਾਰਵਾਈ ਸਿਰਫ਼ ਆਮ ਆਦਮੀ ਪਾਰਟੀ ਦਿੱਲੀ ਸਰਕਾਰ ਹੀ ਕਰ ਸਕਦੀ ਹੈ। ਪੰਜਾਬ ਵਿੱਚ ਹੁਣ ਭ੍ਰਿਸ਼ਟਾਚਾਰ ਨਹੀਂ ਚੱਲੇਗਾ।