ਜ਼ਿਲ੍ਹੇ ’ਚ ਖੁੱਲ੍ਹਣਗੇ 8 ਆਮ ਆਦਮੀ ਕਲੀਨਿਕ : ਡਿਪਟੀ ਕਮਿਸ਼ਨਰ

15 ਅਗਸਤ ਨੂੰ 3 ਆਮ ਆਦਮੀ ਕਲੀਨਿਕਾਂ ਦਾ ਹੋਵੇਗਾ ਰਸਮੀ ਉਦਘਾਟਨ

ਜ਼ਿਲ੍ਹੇ ’ਚ ਖੁੱਲ੍ਹਣਗੇ 8 ਆਮ ਆਦਮੀ ਕਲੀਨਿਕ : ਡਿਪਟੀ ਕਮਿਸ਼ਨਰ
mart daar

ਅੱਡਾ ਸਰਾਂ ,14 ਅਗਸ‍ਤ ( ਜਸਵੀਰ ਕਾਜਲ)
             ਆਮ ਆਦਮੀ ਕਲੀਨਿਕ ਬਹਾਦਰਪੁਰ ਦਾ ਕੈਬਨਿਟ ਮੰਤਰੀ ਹਰੋਜਤ ਸਿੰਘ ਬੈਂਸ, ਬਸਿਆਲਾ ਦਾ ਸਿਹਤ ਮੰਤਰੀ ਚੇਤਨ ਸਿੰਘ ਜੋੜੇਮਾਜਰਾ ਅਤੇ ਅਹੀਆਪੁਰ ਦਾ ਵਿਧਾਇਕ ਜਸਵੀਰ ਸਿੰਘ ਰਾਜ ਗਿੱਲ ਕਰਨਗੇ ਉਦਘਾਟਨ
ਹੁਸ਼ਿਆਰਪੁਰ, 13 ਅਗਸਤ:
ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਹੰਸ ਨੇ ਦੱਸਿਆ ਕਿ 75ਵੇਂ ਆਜ਼ਾਦੀ ਕਾ ਅੰਮ੍ਰਿਤ ਮਹਾਉਤਸਵ ਤਹਿਤ ਸੂਬੇ ਦੇ ਆਮ ਲੋਕਾਂ ਨੂੰ ਗੁਣਵੱਤਾਪੂਰਨ ਸਿਹਤ ਸੁਵਿਧਾਵਾਂ ਦੇਣ ਦੇ ਉਦੇਸ਼ ਨਾਲ ਜ਼ਿਲ੍ਹੇ ਵਿਚ 8 ਆਮ ਆਦਮੀ ਕਲੀਨਿਕ ਜਨਤਾ ਨੂੰ ਸਮਰਪਿਤ ਕੀਤੇ ਜਾ ਰਹੇ ਹਨ, ਜਿਨ੍ਹਾਂ ਵਿਚੋਂ 3 ਆਮ ਆਦਮੀ ਕਲੀਨਿਕਾਂ ਦਾ ਉਦਘਾਟਨ 15 ਅਗਸਤ ਨੂੰ ਰਸਮੀ ਤੌਰ ’ਤੇ ਕੀਤਾ ਜਾਵੇਗਾ।


ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਆਮ ਆਦਮੀ ਕਲੀਨਿਕ ਬਹਾਦਰਪੁਰ ਦਾ ਉਦਘਾਟਨ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਗਮ ਦੇ ਮੁੱਖ ਮਹਿਮਾਨ ਕੈਬਨਿਟ ਮੰਤਰੀ ਹਰੋਜਤ ਸਿੰਘ ਬੈਂਸ ਵਲੋਂ ਕੀਤਾ ਜਾਵੇਗਾ। ਇਸ ਤੋਂ ਇਲਾਵਾ ਆਮ ਆਦਮੀ ਕਲੀਨਿਕ ਬਸਿਆਲਾ ਬਲਾਕ ਪੌਸੀ ਦਾ ਉਦਘਾਟਨ ਸਿਹਤ ਮੰਤਰੀ ਪੰਜਾਬ ਸ਼੍ਰੀ ਚੇਤਨ ਸਿੰਘ ਜੋੜੇਮਾਜਰਾ ਅਤੇ ਆਮ ਆਦਮੀ ਕਲੀਨਿਕ ਪਿੰਡ ਅਹੀਆਪੁਰ ਬਲਾਕ ਟਾਂਡਾ ਦਾ ਉਦਘਾਟਨ ਵਿਧਾਇਕ ਉੜਮੁੜ ਸ਼੍ਰੀ ਜਸਵੀਰ ਸਿੰਘ ਰਾਜ ਗਿੱਲ ਵਲੋਂ ਕੀਤਾ ਜਾਵੇਗਾ।
ਸ੍ਰੀ ਸੰਦੀਪ ਹੰਸ ਨੇ ਦੱਸਿਆ ਕਿ ਇਨ੍ਹਾਂ ਆਮ ਆਦਮੀ ਕਲੀਨਿਕਾਂ ਵਿਚ ਜ਼ਿਲ੍ਹਾ ਵਾਸੀਆਂ ਦਾ ਮੁਫ਼ਤ ਇਲਾਜ ਕੀਤਾ ਜਾਵੇਗਾ ਅਤੇ ਉਨ੍ਹਾਂ ਨੂੰ ਮੁਫ਼ਤ ਦਵਾਈਆਂ ਵੀ ਉਪਲਬੱਧ ਕਰਵਾਈਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਆਮ ਆਦਮੀ ਕਲੀਨਿਕਾਂ ਵਿਚ ਓ.ਪੀ.ਡੀ. ਸੇਵਾਵਾਂ, ਪਰਿਵਾਰ ਨਿਯੋਜਨ ਸੇਵਾਵਾਂ ਵੀ ਹੋਣਗੀਆਂ। ਉਨ੍ਹਾਂ ਦੱਸਿਆ ਕਿ ਆਮ ਆਦਮੀ ਕਲੀਨਿਕ ਦਾ ਸਮਾਂ ਗਰਮੀਆਂ ਨੂੰ ਸਵੇਰੇ 8 ਵਜੇ ਤੋਂ ਦੁਪਹਿਰ 2 ਵਜੇ ਤੱਕ ਅਤੇ ਸਰਦੀਆਂ ਨੂੰ ਸਵੇਰੇ 9 ਵਜੇ ਤੋਂ ਦੁਪਹਿਰ 3 ਵਜੇ ਤੱਕ ਹੋਵੇਗਾ।