ਆਪਣੇ ਸਹੁਰੇ ਨੂੰ ਮਿਲਣ ਗਏ ਵਿਅਕਤੀ ਦੀ ਭੇਤਭਰੇ ਹਾਲਾਤਾਂ 'ਚ ਮੌਤ
ਆਪਣੇ ਸਹੁਰੇ ਨੂੰ ਮਿਲਣ ਗਏ ਵਿਅਕਤੀ ਦੀ ਭੇਤਭਰੇ ਹਾਲਾਤਾਂ 'ਚ ਮੌਤ ਅਜਨਾਲਾ ਦੇ ਪਿੰਡ ਭਿੰਡੀਆਂ ਸੈਦਾਂ 'ਚ ਸਨਸਨੀ
ਸਰਹੱਦੀ ਤਹਿਸੀਲ ਅਜਨਾਲਾ ਦੇ ਪਿੰਡ ਭਿੰਡੀਆਂ ਸੈਦਾਂ 'ਚ ਉਸ ਸਮੇਂ ਸਨਸਨੀ ਫੈਲ ਗਈ ਜਦੋਂ ਘਰ ਤੋਂ ਸਹੁਰੇ ਜਾ ਰਹੇ ਵਿਅਕਤੀ ਦਾ ਰਸਤੇ 'ਚ ਭੇਤਭਰੇ ਹਾਲਾਤਾਂ 'ਚ ਕਤਲ ਕਰ ਦਿੱਤਾ ਗਿਆ।
ਇਸ ਮੌਕੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਮ੍ਰਿਤਕ ਅਮਰਜੀਤ ਸਿੰਘ ਦਾ 16 ਸਾਲ ਪਹਿਲਾਂ ਵਿਆਹ ਹੋਇਆ ਸੀ ਅਤੇ ਅੱਜ ਉਹ ਆਪਣੇ ਸਹੁਰੇ ਨੂੰ ਮਿਲਣ ਜਾ ਰਿਹਾ ਸੀ ਤਾਂ ਅਚਾਨਕ ਅਣਪਛਾਤੇ ਵਿਅਕਤੀਆਂ ਨੇ ਉਸ ਦਾ ਕਤਲ ਕਰ ਦਿੱਤਾ ਅਤੇ ਅਸੀਂ ਪ੍ਰਸ਼ਾਸਨ ਤੋਂ ਮੰਗ ਕਰਦੇ ਹਾਂ ਕਿ ਮ੍ਰਿਤਕ ਅਮਰਜੀਤ ਸਿੰਘ ਦੇ ਕਾਤਲਾਂ ਨੂੰ ਕਾਬੂ ਕੀਤਾ ਜਾਵੇ। ਉਸ ਦਾ ਪਤਾ ਲਗਾ ਕੇ ਸਖ਼ਤ ਕਾਰਵਾਈ ਕੀਤੀ ਜਾਵੇ ਅਤੇ ਪਰਿਵਾਰ ਨੂੰ ਇਨਸਾਫ਼ ਦਿਵਾਇਆ ਜਾਵੇ।
ਇਸ ਮੌਕੇ ਐਸ.ਐਚ.ਓ ਅਜਨਾਲਾ ਇੰਸਪੈਕਟਰ ਹਰਪਾਲ ਸਿੰਘ ਸੈਣੀ ਨੇ ਦੱਸਿਆ ਕਿ ਮ੍ਰਿਤਕ ਅਮਰਜੀਤ ਸਿੰਘ ਦੇ ਕਤਲ ਦਾ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਜਲਦ ਹੀ ਦੋਸ਼ੀਆਂ ਦਾ ਪਤਾ ਲਗਾ ਲਿਆ ਜਾਵੇਗਾ।
ਰਿਪੋਰਟਰ ਗੁਰਪ੍ਰੀਤ ਸੰਧੂ ਅੰਮ੍ਰਿਤਸਰ