ਡੇਰਾ ਬਾਬਾ ਨਾਨਕ ਪੁਲਿਸ ਵੱਲੋਂ ਲਗਾਇਆ ਗਿਆ ਨਸ਼ਾ ਵਿਰੋਧੀ ਜਾਗਰੂਕਤਾ ਕੈਂਪ 

ਉਚੇਚੇ ਤੌਰ ਤੇ ਡੀਐਸਪੀ ਮਨਿੰਦਰ ਪਾਲ ਸਿੰਘ ਅਤੇ SHO ਬਿਕਰਮ ਸਿੰਘ ਪਹੁੰਚੇ

ਡੇਰਾ ਬਾਬਾ ਨਾਨਕ ਇਲਾਕੇ ਵਿੱਚੋ ਨਸ਼ਾ ਖ਼ਤਮ ਕਰਨ ਦੇ ਲਈ ਵਿਸ਼ੇਸ਼ ਕਾਰਜ ਕੀਤੇ ਜਾ ਰਹੇ ਹਨ। ਪੰਜਾਬ ਸਰਕਾਰ ਤੇ ਐਸਐਸਪੀ ਅਸ਼ਵਨੀ ਗੋਟਾਯਾਲ ਬਟਾਲਾ  ਦੇ ਦਿਸ਼ਾ ਨਿਰਦੇਸ਼ਾਂ ਤੇ ਡੇਰਾ ਬਾਬਾ ਨਾਨਕ ਗੁਰੂਦੁਆਰਾ ਬਾਬਾ ਸ਼੍ਰੀ ਚੰਦ ਜੀ ਵਿਖੇ ਨਸ਼ਾ ਵਿਰੋਧੀ ਜਾਗਰੂਕਤਾ ਕੈਂਪ ਲਗਾਇਆ ਗਿਆ। ਕੈਂਪ ਵਿੱਚ ਉਚੇਚੇ ਤੌਰ ਤੇ ਡੀਐਸਪੀ ਮਨਿੰਦਰ ਪਾਲ ਸਿੰਘ  ਅਤੇ SHO ਬਿਕਰਮ ਸਿੰਘ ਪਹੁੰਚੇ। ਪੁਲਿਸ ਅਧਿਕਾਰੀਆੰ ਨੇ ਆਪਣੇ ਸੰਬੋਧਨ ਦੇ ਦੌਰਾਨ ਲੋਕਾਂ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕਰਦੇ ਹੋਏ ਕਿਹਾ ਕਿ ਨਸ਼ਾ ਸਮੁੱਚੀ ਮਨੁੱਖਤਾ ਦਾ ਸਭ ਤੋਂ ਵੱਡਾ ਦੁਸ਼ਮਣ ਸਾਬਤ ਹੋ ਰਿਹਾ ਹੈ। ਨੌਜਵਾਨ ਪੀੜੀ ਨਸ਼ੇ ਦੀ ਗ੍ਰਿਫਤ ਵਿੱਚ ਬੁਰੀ ਤਰਾਂ ਜਕੜੀ ਜਾ ਚੁੱਕੀ ਹੈ। ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਣ ਦੀ ਲੋੜ ਹੈ। ਡੀਐਸਪੀ ਨੇ ਸ਼ਹਿਰ ਵਾਸੀਆਂ ਨੂੰ ਕਿਹਾ ਕਿ ਨੌਜਵਾਨਾਂ ਨੂੰ ਵੱਧ ਤੋਂ ਵੱਧ ਖੇਡਾਂ ਵੱਲ ਤੇ ਪੜਾਈ ਵੱਲ ਆਪਣਾ ਧਿਆਨ ਦੇਣਾ ਚਾਹੀਦਾ ਹੈ । 
ਡੀਐਸਪੀ ਨੇ ਉਚੇਚੇ ਤੋਰ ਤੇ ਸ਼ਹਿਰ ਵਾਸੀਆਂ ਦੀਆਂ ਮੁਸ਼ਕਲਾਂ ਸੁਣੀਆਂ ਤੇ ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਜਲਦ ਤੋਂ ਜਲਦ ਹੱਲ ਕੀਤਾ ਜਾਵੇਗਾ। SHO ਡੇਰਾ ਬਾਬਾ ਨਾਨਕ ਨੇ ਅਸ਼ਵਾਸ਼ਨ ਦਿੱਤਾ ਕਿ ਸ਼ਹਿਰ ਦੀ ਕਾਨੂੰਨ ਅਵਸਥਾ ਬਰਕਰਾਰ ਰਹੇਗੀ ਤੇ ਅਗਰ ਕੋਈ ਵੀ ਸ਼ਰਾਰਤੀ ਅਨਸਰ ਦੀ ਖਬਰ ਉਨ੍ਹਾਂ ਤਕ ਪਹੁੰਚਦੀ ਹੈ ਤਾਂ ਖਬਰ ਦੇਣ ਵਾਲੇ ਦਾ ਨਾਮ ਗੁਪਤ ਰੱਖਦੇ ਹੋਏ ਸ਼ਰਾਰਤੀ ਅਨਸਰਾਂ ਤੇ ਸਖਤ ਕਾਨੂੰਨੀ ਕਾਰਵਾਈ ਕਰਨਗੇ । 
ਓਥੇ ਹੀ ਸ਼ਹਿਰ ਵਾਸੀਆਂ ਨੇ ਡੇਰਾ ਬਾਬਾ ਨਾਨਕ ਚ ਪਏ, ਦਿਨ ਦਿਹਾੜੇ ਡਾਕੇ ਦੇ ਦੋਸ਼ੀਆਂ ਨੂੰ ਫੜੇ ਜਾਣ ਤੇ ਪੁਲਿਸ ਅਧਿਕਾਰੀਆਂ ਦਾ ਤਹਿ ਦਿਲੋਂ ਸ਼ੁਕਰਾਨਾ ਵੀ ਕੀਤਾ ਤੇ ਪੁਲਿਸ ਦੀ ਕਾਰਗੁਜਾਰੀ ਦੀ ਸ਼ਲਾਗਾ ਵੀ ਕੀਤੀ।  ਤੁਸੀਂ ਦੇਖ ਰਹੇ ਹੋ ਕ੍ਰਿਸ਼ਨ ਗੋਪਾਲ ਨਾਲ ਜਤਿੰਦਰ ਕੁਮਾਰ ਦੀ ਵਿਸ਼ੇਸ਼ ਰਿਪੋਰਟ।