ਲੰਡਨ 'ਚ ਭਾਰਤੀ ਹਾਈ ਕਮਿਸ਼ਨ 'ਤੇ ਹਮਲੇ ਦੇ ਮਾਸਟਰਮਾਈਂਡ ਅਤੇ ਅੰਮ੍ਰਿਤਪਾਲ ਸਿੰਘ ਦੇ ਕਰੀਬੀ ਸਾਥੀ ਤੇ ਕੇਐਲਐਫ ਮੁਖੀ ਅਵਤਾਰ ਸਿੰਘ ਖੰਡਾ ਦੀ ਮੌਤ

ਸੂਤਰਾਂ ਅਨੁਸਾਰ ਅਵਤਾਰ ਸਿੰਘ ਖੰਡਾ ਦੀ ਲੰਡਨ ਦੇ ਇੱਕ ਨਿਜ਼ੀ ਹਸਪਤਾਲ ਵਿਚ ਹੋਈ ਮੌਤ ਦਾ ਕਾਰਨ ਉਨ੍ਹਾਂ ਦੇ ਰਿਸ਼ਤੇਦਾਰਾਂ ਵੱਲੋਂ ਜ਼ਹਿਰ ਦੇਣਾ ਮੰਨਿਆ ਜਾ ਰਿਹਾ ਹੈ ਪਰ ਦੂਸਰੀ ਜਾਣਕਾਰੀ ਇਹ ਹੈ ਕਿ ਅਵਤਾਰ ਸਿੰਘ ਖੰਡਾ ਬਲੱਡ ਕੈਂਸਰ ਤੋਂ ਪੀੜਤ ਸਨ, ਭਾਵੇਂ ਇਹ ਬਲੱਡ ਕੈਂਸਰ ਦੀ ਪਹਿਲੀ ਸਟੇਜ ਸੀ ਪਰ ਉਨ੍ਹਾਂ ਦੇ ਸਰੀਰ ਵਿਚ ਜ਼ਹਿਰ ਫੈਲ ਗਿਆ ਸੀ। ਉਹ ਪਿਛਲੇ ਕਈ ਦਿਨਾਂ ਤੋਂ ਹਸਪਤਾਲ ਵਿੱਚ ਜ਼ੇਰੇ ਇਲਾਜ ਸੀ।
ਦੱਸਿਆ ਜਾ ਰਿਹਾ ਹੈ ਕਿ ਅਵਤਾਰ ਸਿੰਘ ਖੰਡਾ ਅੰਮ੍ਰਿਤਪਾਲ ਸਿੰਘ ਦਾ ਬੇਹੱਦ ਕਰੀਬੀ ਸੀ। ਖੰਡਾ ਬਾਰੇ ਕਿਹਾ ਜਾਂਦਾ ਹੈ ਕਿ ਉਸ ਨੇ ਅੰਮ੍ਰਿਤਪਾਲ ਸਿੰਘ ਨੂੰ ਪੰਜਾਬ ਵਿੱਚ ਖੜ੍ਹਾ ਕਰਨ ਵਿਚ ਅਹਿਮ ਭੂਮਿਕਾ ਨਿਭਾਈ ਸੀ। ਉਸ ਨੇ ਆਪਣੇ ਸਲੀਪਰ ਸੈੱਲ ਦੀ ਮਦਦ ਨਾਲ ਅੰਮ੍ਰਿਤਪਾਲ ਸਿੰਘ ਨੂੰ 37 ਦਿਨਾਂ ਤੱਕ ਲੁਕਾ ਕੇ ਰੱਖਿਆ ਸੀ। ਯੂਕੇ ‘ਚ ਭਾਰਤੀ ਅੰਬੈਸੀ ‘ਤੇ ਹਮਲੇ ਦੇ ਮਾਮਲੇ ‘ਚ ਉਸ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਕਿਹਾ ਜਾ ਰਿਹਾ ਕਿ ਅੰਮ੍ਰਿਤਪਾਲ ਸਿੰਘ ਦੀ ਗ੍ਰਿਫਤਾਰੀ ਤੋਂ ਠੀਕ ਪਹਿਲਾਂ ਅਵਤਾਰ ਸਿੰਘ ਖੰਡਾ ਨੇ ਉਸ ਦੀ ਪਤਨੀ ਕਿਰਨਦੀਪ ਕੌਰ ਨੂੰ ਲੰਡਨ ਭਜਾਉਣ ਦੀ ਵੀ ਯੋਜਨਾ ਬਣਾਈ ਸੀ।
ਮੀਡੀਆ ਰਿਪੋਰਟਾਂ ਦੇ ਮੁਤਾਬਿਕ ਅਵਤਾਰ ਸਿੰਘ ਖੰਡਾ ਖਾਲਿਸਤਾਨ ਲਿਬਰੇਸ਼ਨ ਫੋਰਸ , ਕੇਐਲਐਫ, ਦੀ ਲੰਡਨ ਯੂਨਿਟ ਦਾ ਮੁਖੀ ਸੀ ਅਤੇ ਕੇਐਲਐਫ ਦੇ ਅੱਤਵਾਦੀ ਕੁਲਵੰਤ ਸਿੰਘ ਖੁਖਰਾਣਾ ਦਾ ਪੁੱਤਰ ਹੈ। ਅਵਤਾਰ ਸਿੰਘ ਖੰਡਾ ਦਾ ਜਨਮ 1988 ਵਿੱਚ ਮੋਗਾ ਜ਼ਿਲ੍ਹੇ ਦੇ ਰੋਡੇ ਪਿੰਡ ਵਿੱਚ ਹੋਇਆ ਸੀ ।