ਪਹਿਲੀ ਪਾਤਸ਼ਾਹੀ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਬਟਾਲਾ ਵਿੱਖੇ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ

ਪਹਿਲੀ ਪਾਤਸ਼ਾਹੀ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਬਟਾਲਾ ਵਿੱਖੇ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ

mart daar

ਪਹਿਲੀ ਪਾਤਸ਼ਾਹੀ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਬਟਾਲਾ ਵਿਖੇ ਪੰਜ ਪਿਆਰਿਆਂ ਦੀ ਅਗੁਵਾਹੀ ਵਿੱਚ ਵਿਸ਼ਾਲ ਨਗਰ ਕਿਰਤਨ ਸਜਾਇਆ ਗਿਆ।ਜਿੱਸ ਵਿੱਚ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਹਿੱਸਾ ਲਿਆ ਅਤੇ ਜਗਾਹ ਜਗਾਹ ਤੇ ਫੁੱਲਾਂ ਦੀ ਵਰਖਾ ਕਰ ਸੰਗਤ ਵਲੋਂ ਨਗਰ ਕੀਰਤਨ ਦਾ ਸਵਾਗਤ ਕੀਤਾ ਗਿਆ ਅਤੇ ਲੰਗਰ ਪ੍ਰਸ਼ਾਦੇ ਦਾ ਖ਼ਾਸ ਪ੍ਰਬੰਧ ਕਰ ਨਗਰ ਕੀਰਤਨ ਦਾ ਸਵਾਗਤ ਕੀਤਾ ਗਿਆ। 
ਇੱਸ ਮੌਕੇ ਤੇ ਗੁਰਦੁਆਰਾ ਸ਼੍ਰੀ ਕੰਧ ਸਾਹਿਬ ਦੇ ਪ੍ਰਬੰਧਕਾਂ ਅਤੇ ਸ਼੍ਰੋਮਣੀ ਕਮੇਟੀ ਮੈਂਬਰ ਗੁਰਨਾਮ ਸਿੰਘ ਜੱਸੜ ਨੇਂ ਕਿਹਾ ਕੀ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਜੰਨਮ ਦਿਹਾੜੇ ਨੂੰ ਸਮਰਪਿਤ ਬਟਾਲਾ ਵਿੱਚ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ ਜਿਸ ਵਿੱਚ ਸਾਰੇ ਧਰਮਾਂ ਦੇ ਲੋਕਾਂ ਨੇਂ ਹਿੱਸਾ ਲਿਆ ਅਤੇ ਉਹਨਾਂ ਕਿਹਾ ਕਿ ਗੁਰੂ ਨਾਨਕ ਦੇਵ ਜੀ ਨੇ ਸ਼ਬਦ ਗੁਰੂ ਨਾਲ ਜੁੜਨ ਦਾ ਉਪਦੇਸ਼ ਦਿਤਾ ਹਨ ਅਤੇ ਆਪਸੀ ਭਾਈਚਾਰੇ ਦੇ ਉਪਦੇਸ਼ ਦਿਤੇ ਹਨ ਅਤੇ ਗੁਰੂ ਦੇ ਉਪਦੇਸ਼ਾ ਤੇ ਹਰ ਇਕ ਨੂੰ ਚਲਣ ਦੀ ਲੋੜ ਹੈ | ਉਥੇ ਹੀ ਜਗਾਹ ਜਗਾਹ ਤੇ ਨਗਰ ਕੀਰਤਨ ਦਾ ਭਰਵਾਂ ਸਵਾਗਤ ਕੀਤਾ ਗਿਆ ਅਤੇ ਨਗਰ ਕੀਰਤਨ ਵਿਚ ਬੈਡ ਦੇ ਜੌਹਰ ਵਿਖਾਏ ਗਏ।ਇਹ ਨਗਰ ਕੀਰਤਨ ਬਟਾਲਾ ਦੇ ਵੱਖ ਵੱਖ ਬਾਜ਼ਾਰਾਂ ਤੋਂ ਹੁੰਦਾ ਹੋਇਆ ਸ਼ਾਮ ਨੂੰ ਸੰਪਨ ਹੋਵੇਗਾ।