ਚਾਈਨਾ ਡੋਰ ਵੇਚਣ ਅਤੇ ਖਰੀਦਣ ਵਾਲਿਆਂ ਖ਼ਿਲਾਫ਼ ਡੇਰਾ ਬਾਬਾ ਨਾਨਕ ਪੁਲਿਸ ਪ੍ਰਸ਼ਾਸ਼ਨ ਵਲੋਂ ਧਰਪਕੜ ਦੀ ਸ਼ੁਰੂਆਤ ਤੇ ਸਖਤ ਨਿਰਦੇਸ਼ ਜਾਰੀ
ਚਾਈਨਾ ਡੋਰ ਵੇਚਣ ਅਤੇ ਖਰੀਦਣ ਵਾਲਿਆਂ ਖ਼ਿਲਾਫ਼ ਡੇਰਾ ਬਾਬਾ ਨਾਨਕ ਪੁਲਿਸ ਪ੍ਰਸ਼ਾਸ਼ਨ ਵਲੋਂ ਧਰਪਕੜ ਦੀ ਸ਼ੁਰੂਆਤ ਤੇ ਸਖਤ ਨਿਰਦੇਸ਼ ਜਾਰੀ
ਚਾਈਨਾ ਡੋਰ ਵੇਚਣ ਅਤੇ ਖਰੀਦਣ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਅਤੇ ਲੋਕਾਂ ਨੂੰ ਇਸ ਡੋਰ ਦੀ ਵਰਤੋਂ ਨਾ ਕਰਨ ਦੀ ਅਪੀਲ ਕਰਦੇ ਹੋਏ ਡੇਰਾ ਬਾਬਾ ਨਾਨਕ ਦੇ ਡੀਐਸਪੀ ਮਨਿੰਦਰ ਪਾਲ ਸਿੰਘ ਅਤੇ SHO ਬਿਕਰਮ ਸਿੰਘ ਨੇ ਡੇਰਾ ਬਾਬਾ ਨਾਨਕ ਦੀਆਂ ਦੁਕਾਨਾਂ ਦੀ ਚੈਕਿੰਗ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਤੇ ssp ਬਟਾਲਾ ਅਸ਼ਵਨੀ ਗੋਟੀਅਲ ਦੀਆਂ ਹਦਾਇਤਾਂ ਮੁਤਾਬਿਕ ਚਾਈਨਾ ਡੋਰ ਖਿਲਾਫ ਇਹ ਅਭਿਆਨ ਚਲਾਇਆ ਜਾ ਰਿਹਾ ਹੈ। ਉਨ੍ਹਾਂ ਅੱਗੇ ਕਿਹਾ ਕਿ ਚਾਈਨਾ ਡੋਰ ਜਾਨਲੇਵਾ ਸਾਬਿਤ ਹੋ ਰਹੀ ਹੈ ਇਹ ਪੰਛੀਆਂ ਅਤੇ ਲੋਕਾਂ ਦੀਆ ਜਾਨਾਂ ਲਈ ਖ਼ਤਰਾ ਸਾਬਤ ਹੋ ਰਹੀ ਹੈ ਅਤੇ ਇਸ ਲਈ ਉਹਨਾਂ ਸਭ ਨੂੰ ਅਪੀਲ ਕੀਤੀ ਕਿ ਇਸ ਦੀ ਵਰਤੋਂ ਨਾ ਕੀਤੀ ਜਾਵੇ। ਨਾਲ ਹੀ ਓਨਾਂ ਚਾਈਨਾ ਡੋਰ ਵੇਚਣ ਤੇ ਖਰੀਦਣ ਵਾਲਿਆਂ ਨੂੰ ਸਖਤ ਚਿਤਾਵਨੀ ਵੀ ਦਿੱਤੀ ਕਿ ਜੇ ਕੋਈ ਕਾਨੂੰਨ ਦੀ ਉਲੰਗਣਾ ਕਰਦੇ ਫੜਿਆ ਜਾਂਦਾ ਹੈ ਉਸ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ।