ਆਜ਼ਾਦੀ ਦਿਵਸ ਮੌਕੇ ਪ੍ਰਿੰਸੀਪਲ ਡਾ. ਅਰਮਨਪ੍ਰੀਤ ਸਿੰਘ ਸਨਮਾਨਿਤ
ਸਿੱਖਿਆ, ਸਾਹਿਤ ਅਤੇ ਸਰਕਾਰੀ ਡਿਊਟੀ ਪ੍ਰਤਿ ਨਿਭਾਈਆਂ ਸ਼ਾਨਦਾਰ ਸੇਵਾਵਾਂ
ਅੱਡਾ ਸਰਾਂ (ਜਸਵੀਰ ਕਾਜਲ)
ਭਾਰਤ ਦੇ 77 ਵੇਂ ਆਜ਼ਾਦੀ ਦਿਹਾੜੇ ਨੂੰ ਸਮਰਪਤ 15 ਅਗਸਤ ਸੰਬੰਧੀ ਜਿਲਾ ਪੱਧਰੀ ਸਮਾਗਮ ਪੁਲਿਸ ਗਰਾਊਂਡ ਹੁਸ਼ਿਆਰਪੁਰ ਵਿਖੇ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਦੀ ਅਗਵਾਈ ਵਿਚ ਪੂਰੇ ਉਤਸ਼ਾਹ ਨਾਲ ਮਨਾਇਆ ਗਿਆ।ਇਸ ਮੌਕੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲਾਂਬੜਾ ਦੇ ਪ੍ਰਿੰਸੀਪਲ ਡਾ. ਅਰਮਨਪ੍ਰੀਤ ਸਿੰਘ ਨੂੰ ਸਿੱਖਿਆ, ਸਾਹਿਤ ਅਤੇ ਪੰਜਾਬੀ ਭਾਸ਼ਾ ਦੇ ਵਿਕਾਸ ਵਿੱਚ ਨਿਭਾਈਆਂ ਸ਼ਾਨਦਾਰ ਸੇਵਾਵਾਂ ਅਤੇ ਆਪਣੀ ਸਰਕਾਰੀ ਡਿਊਟੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣ ਬਦਲੇ ਮਾਣਯੋਗ ਸਪੀਕਰ, ਪੰਜਾਬ ਵਿਧਾਨ ਸਭਾ, ਸ. ਕੁਲਤਾਰ ਸਿੰਘ ਸੰਧਵਾਂ ਵੱਲੋਂ ਵਿਸ਼ੇਸ ਤੌਰ ਤੇ ਸਨਮਾਨਿਤ ਕੀਤਾ ਗਿਆ। ਜ਼ਿਕਰਯੋਗ ਹੈ ਕਿ ਪ੍ਰਿੰ: ਡਾ. ਅਰਮਨਪ੍ਰੀਤ ਸਿੰਘ ਪਿਛਲੇ ਲੰਮੇਂ ਅਰਸੇ ਤੋਂ ਸਕੂਲ ਸਿੱਖਿਆ ਵਿਭਾਗ ਪੰਜਾਬ ਵਿੱਚ ਆਨਲਾਈਨ ਸਕੂਲੀ ਸਿੱਖਿਆ,ਸਕੂਲ ਕੈਂਪਸ ਨੂੰ ਇੰਟਰਲਾਕ ਟਾਇਲਾਂ ਨਾਲ ਪੱਕਾ ਕਰਨ, ਮਿੱਡ ਡੇ ਮੀਲ ਲਈ ਮੇਜ਼ ਕੁਰਸੀਆਂ ਸਮੇਤ ਸੁੰਦਰ ਡਾਇਨਿੰਗ ਹਾਲ ਦਾ ਨਿਰਮਾਣ , ਵਿਦਿਆਰਥੀਆਂ ਦੇ ਜ਼ਿਲ੍ਹਾ ਅਤੇ ਰਾਜ ਪੱਧਰੀ ਵਿੱਦਿਅਕ ਮੁਕਾਬਲਿਆਂ ਵਿੱਚ ਪਹਿਲੇ ਦੂਜੇ ਸਥਾਨ, ਦੂਰਦਰ਼ਨ ਦੇ ਰਾਸ਼ਟਰੀ ਅਤੇ ਖੇਤਰੀ ਡੀ ਡੀ ਪੰਜਾਬੀ ਚੈਨਲਾਂ ਤੇ ਵੀਡਿਓ ਲੈਕਚਰਾਂ ਦਾ ਪ੍ਰਸਾਰਣ, ਆਲ ਇੰਡੀਆ ਰੇਡੀਓ ਜਲੰਧਰ ਤੋਂ ਵਿਦਿਆਰਥੀਆਂ ਲਈ ਪ੍ਰੇਰਨਾਦਾਇਕ ਲੈਕਚਰਾਂ ਅਤੇ ਵੱਖ ਵੱਖ ਅਖ਼ਬਾਰਾਂ ਰਸਾਲਿਆਂ ਵਿੱਚ ਪ੍ਰਕਾਸ਼ਤ ਆਪਣੇ ਲੇਖ ਕਵਿਤਾਵਾਂ ਆਦਿ ਰਾਹੀਂ ਸਲਾਘਾਯੋਗ ਸੇਵਾਵਾਂ ਨਿਭਉਂਦੇ ਆ ਰਹੇ ਹਨ।ਇਸ ਮੌਕੇ ਡਿਪਟੀ ਕਮਿਸ਼ਨਰ ਕੋਮਲ ਮਿੱਤਲ (ਆਈ.ਏ.ਐਸ), ਸ਼੍ਰੀ ਵਿਯੋਮ ਭਾਰਤਵਾਜ (ਪੀ,ਸੀ,ਐਸ) ਸਹਾਇਕ ਕਮਿਸਨਰ ਹੁਸ਼ਿਆਰਪੁਰ, ਸ਼੍ਰੀ ਰਾਹੁਲ ਚਾਬਾ (ਪੀ,ਸੀ,ਐਸ) ਵਧੀਕ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ, ਵਿਧਾਇਕ ਡਾ. ਰਵਜੋਤ, ਵਿਧਾਇਕ ਜਸਵੀਰ ਰਾਜਾ ਗਿੱਲ, ਵਿਧਾਇਕ ਐਡਵੋਕੇਟ ਕਰਮਜੀਤ ਸਿੰਘ ਘੁੰਮਣ, ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸ.ਹਰਭਗਵੰਤ ਸਿੰਘ, ਉਪ ਜ਼ਿਲ੍ਹਾ ਸਿੱਖਿਆ ਅਫਸਰ ਧੀਰਜ ਵਸ਼ਿਸ਼ਟ, ਸਿੱਖਿਆ ਸੁਧਾਰ ਟੀਮ ਦੇ ਇੰਚਾਰਜ਼ ਸ਼ੈਲਿੰਦਰ ਠਾਕੁਰ, ਉੱਪ ਜ਼ਿਲ੍ਹਾ ਸਿੱਖਿਆ ਅਫਸਰ (ਐਲੀ.) ਸ. ਸੁੱਖਵਿੰਦਰ ਸਿੰਘ ਆਦਿ ਹਾਜ਼ਰ ਸਨ।