ਫਾਈਨਾਂਸ ਕੰਪਨੀ ਦੇ ਮੁਲਾਜ਼ਮ ਵੱਲੋਂ ਡੇਰਾ ਬਾਬਾ ਨਾਨਕ ਤੇ ਕਲਾਨੌਰ ਤੋਂ ਇਕੱਠੇ ਕੀਤੇ ਲੱਖਾਂ ਰੁਪਏ ਦੀ ਲੁੱਟ ਦਾ ਡਰਾਮਾ

 ਥਾਣਾ ਕਲਾਨੌਰ ਦੇ ਐੱਸ.ਐੱਚ.ਓ ਮਨਜੀਤ ਸਿੰਘ ਨੇ ਪ੍ਰੈੱਸ ਕਾਨਫਰੰਸ ਦੌਰਾਨ ਦੱਸਿਆ ਕਿ ਬਚਨਪ੍ਰੀਤ ਸਿੰਘ ਨੇ 3 ਜਨਵਰੀ 2023 ਨੂੰ ਪੁਲਸ ਕੋਲ ਰਿਪੋਰਟ ਦਰਜ ਕਰਵਾਈ ਸੀ ਕਿ ਉਹ ਫਿਊਜ਼ਨ ਮਾਈਕਰੋ ਫਾਈਨਾਂਸ ਲਿਮਟਿਡ ਕੰਪਨੀ ਗੁਰਦਾਸਪੁਰ 'ਚ ਬਤੌਰ ਸੀਨੀਅਰ ਫੀਲਡ ਅਫ਼ਸਰ ਕੰਮ ਕਰਦਾ ਹੈ ਅਤੇ ਉਸ ਦੀ ਡਿਊਟੀ ਕਿਸ਼ਤਾਂ ਦੀ ਉਗਰਾਹੀ ਕਰਨੀ ਹੈ। ਵੱਖ-ਵੱਖ ਪਿੰਡਾਂ 'ਚੋਂ ਪੈਸੇ ਇਕੱਠੇ ਕਰਦੇ ਹੋਏ ਜਦੋਂ ਉਹ ਸ਼ਾਮ 6.15 ਵਜੇ ਦੇ ਕਰੀਬ ਪਿੰਡ ਸ਼ਾਹੂਰਕਲਾਂ ਦੇ ਪੁਲ ਨੇੜੇ ਪਹੁੰਚਿਆ ਤਾਂ ਤਿੰਨ ਅਣਪਛਾਤੇ ਲੁਟੇਰਿਆਂ ਨੇ ਕੰਪਨੀ ਲਈ ਇਕੱਠੀਆਂ ਕੀਤੀਆਂ ਕਿਸ਼ਤਾਂ ਦੀ ਰਕਮ  1 ਲੱਖ 77 ਹਜ਼ਾਰ 126 ਰੁਪਏ ਦੀ ਨਕਦੀ ਲੁੱਟ ਲਈ ਅਤੇ ਜਾਂਦੇ ਸਮੇਂ ਉਸ ਦੇ ਹੱਥ 'ਚੋਂ ਕੰਪਨੀ ਦਾ ਮੋਬਾਈਲ ਫੋਨ ਵੀ ਖੋਹ ਕੇ ਫਰਾਰ ਹੋ ਗਏ | ਐਸਐਚਓ ਮਨਜੀਤ ਸਿੰਘ ਨੇ ਦੱਸਿਆ ਕਿ ਪੁਲੀਸ ਨੇ ਲੁੱਟ-ਖੋਹ ਸਬੰਧੀ ਧਾਰਾ 379-ਬੀ, 34 ਤਹਿਤ ਕੇਸ ਦਰਜ ਕਰਕੇ ਵੱਖ-ਵੱਖ ਪਹਿਲੂਆਂ ਅਤੇ ਤਕਨੀਕੀ ਵਿੰਗ ਦੀ ਮਦਦ ਨਾਲ ਡੂੰਘਾਈ ਨਾਲ ਜਾਂਚ ਸ਼ੁਰੂ ਕਰ ਦਿੱਤੀ ਸੀ ।
 ਐਸ.ਐਚ.ਓ ਨੇ ਦੱਸਿਆ ਕਿ ਤਫ਼ਤੀਸ਼ ਤੋਂ ਪਤਾ ਲੱਗਾ ਹੈ ਕਿ ਲੁੱਟ ਦਾ ਸਾਰਾ ਡਰਾਮਾ ਬਚਨਪ੍ਰੀਤ ਸਿੰਘ ਵਾਸੀ ਕਰਤਾਰ ਨਗਰ ਬਟਾਲਾ, ਗੁਰਪ੍ਰੀਤ ਸਿੰਘ ਉਰਫ਼ ਗੁਰਲਾਲ ਸਿੰਘ ਪੁੱਤਰ ਗੁਰਸਾਹਬ ਸਿੰਘ ਵਾਸੀ ਬੰਕਾ ਥਾਣਾ ਭਿੱਖੀਵਿੰਡ ਨੇ ਆਪਣੇ ਸਾਥੀਆਂ ਸਮੇਤ ਰਚਿਆ ਸੀ। ਉਨ੍ਹਾਂ ਅੱਗੇ ਦੱਸਿਆ ਕਿ ਪੁਲੀਸ ਨੇ ਕਾਰਵਾਈ ਕਰਦਿਆਂ ਬਚਨਪ੍ਰੀਤ ਸਿੰਘ ਕੋਲੋਂ 13080 ਰੁਪਏ, ਨਿਰਮਲ ਸਿੰਘ ਕੋਲੋਂ 62 ਹਜ਼ਾਰ ਰੁਪਏ ਅਤੇ ਗੁਰਪ੍ਰੀਤ ਸਿੰਘ ਕੋਲੋਂ 15 ਹਜ਼ਾਰ ਰੁਪਏ ਮੋਬਾਈਲ ਫੋਨ ਅਤੇ ਮੋਟਰਸਾਈਕਲ ਸਮੇਤ ਬਰਾਮਦ ਕੀਤੇ ਹਨ।  ਐਸਐਚਓ ਨੇ ਦੱਸਿਆ ਕਿ ਜਾਂਚ ਤੋਂ ਪਤਾ ਲੱਗਾ ਹੈ ਕਿ ਨਿਰਮਲ ਸਿੰਘ ਗੁਰਪ੍ਰੀਤ ਸਿੰਘ ਖ਼ਿਲਾਫ਼ ਪਹਿਲਾਂ ਵੀ ਹੋਰਨਾਂ ਥਾਣਿਆਂ ਵਿੱਚ ਕੇਸ ਦਰਜ ਹਨ।  ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਜਾਵੇਗਾ ਤਾਂ ਜੋ ਹੋਰ ਜਾਣਕਾਰੀ ਹਾਸਲ ਕੀਤੀ ਜਾ ਸਕੇ।