ਸਾਬਕਾ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਤੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਗਿਰੇਗੀ ਗਾਜ
ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ ਆਇਆ ਸਾਹਮਣੇ
ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਸਬੰਧੀ ਟਵੀਟ ਕਰਕੇ ਆਖਿਆ ਹੈ ਕਿ UP ਦੇ ਗੈਂਗਸਟਰ ਅੰਸਾਰੀ ਨੂੰ ਆਪਣੀ ਦੋਸਤੀ ਨਿਭਾਉਣ ਲਈ ਪੰਜਾਬ ਦੀ ਜੇਲ੍ਹ ਵਿਚ ਰੱਖਣ ਅਤੇ ਉਸਦਾ ਕੇਸ ਸੁਪਰੀਮ ਕੋਰਟ ਵਿਚ ਲੜਨ ਦੀ ਫੀਸ 55 ਲੱਖ ਪੰਜਾਬ ਦੇ ਖ਼ਜ਼ਾਨੇ ਵਿਚੋਂ ਨਹੀ ਦਿੱਤੇ ਜਾਣਗੇ। ਉਸ ਵੇਲੇ ਦੇ ਗ੍ਰਹਿ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਤੋਂ ਇਹ ਪੈਸਾ ਵਸੂਲਿਆ ਜਾਵੇਗਾ। ਪੈਸਾ ਨਾ ਦੇਣ ਦੀ ਸੂਰਤ ਵਿੱਚ ਉਹਨਾਂ ਦੀ ਪੈਨਸ਼ਨ ਅਤੇ ਹੋਰ ਸਰਕਾਰੀ ਸਹੂਲਤਾਂ ਰੱਦ ਕੀਤੀਆਂ ਜਾਣਗੀਆ।
ਪਿਛਲੀ ਕਾਂਗਰਸ ਸਰਕਾਰ ’ਚ ਜੇਲ੍ਹ ਮੰਤਰੀ ਰਹੇ ਸੁਖਜਿੰਦਰ ਸਿੰਘ ਰੰਧਾਵਾ ਅਤੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ’ਤੇ ਗਾਜ਼ ਡਿੱਗੀ ਹੈ। ਦਰਅਸਲ ਇਨ੍ਹਾਂ ਦੋਹਾਂ ’ਤੇ ਉੱਤਰ ਪ੍ਰਦੇਸ਼ ਦੇ ਕੁਖ਼ਿਆਤ ਗੈਂਗਸਟਰ ਮੁਖਤਾਰ ਅੰਸਾਰੀ ਦੀ ਮਹਿਮਾਨਨਵਾਜ਼ੀ ਦੇ ਦੋਸ਼ ਲੱਗੇ ਹਨ।
ਦੱਸ ਦਈਏ ਕਿ ਇਸ ਤੋਂ ਪਹਿਲਾਂ ਵੀ CM ਭਗਵੰਤ ਮਾਨ ਨੇ ਆਖਿਆ ਸੀ ਕਿ ਯੂਪੀ ਦੇ ਅਪਰਾਧੀ ਨੂੰ ਵੀਆਈਪੀ ਸਹੂਲਤਾਂ ਦੇ ਨਾਲ ਰੋਪੜ ਜੇਲ੍ਹ ਵਿੱਚ ਰੱਖਿਆ ਗਿਆ ਸੀ। 48 ਵਾਰ ਵਾਰੰਟ ਜਾਰੀ ਹੋਣ ਦੇ ਬਾਵਜੂਦ ਉਹ ਪੇਸ਼ ਨਹੀਂ ਹੋਇਆ। ਪਿਛਲੀ ਸਰਕਾਰ ਉਸ ਤੇ ਏਨੀ ਮੇਹਰਬਾਨ ਸੀ ਕਿ ਉਸ ਲਈ ਮਹਿੰਗੇ ਵਕੀਲ ਕੀਤੇ ਹੋਏ ਸਨ, ਜਿਨ੍ਹਾਂ ਦਾ ਖਰਚਾ 55 ਲੱਖ ਆਇਆ ਸੀ । ਇਹ ਬਿੱਲ ਸੁਪਰੀਮ ਕੋਰਟ ਦੇ ਇੱਕ ਸੀਨੀਅਰ ਵਕੀਲ ਦਾ ਸੀ, ਜਿਸ ਨੇ ਕੈਪਟਨ ਸਰਕਾਰ ਵੇਲੇ ਪੰਜਾਬ ਦੀ ਰੋਪੜ ਜੇਲ੍ਹ ਵਿੱਚ ਮੁਖਤਾਰ ਅੰਸਾਰੀ ਦੀ ਮੌਜੂਦਗੀ ਕਾਇਮ ਰੱਖਣ ਸਬੰਧੀ ਸੁਪਰੀਮ ਕੋਰਟ ’ਚ ਕੇਸ ਲੜਿਆ ਸੀ। ਇਸ ਵਕੀਲ ਦੀ ਹਰ ਪੇਸ਼ੀ ਪੰਜਾਬ ਸਰਕਾਰ ਨੂੰ ਕਰੀਬ 11 ਲੱਖ ਰੁਪਏ ਵਿੱਚ ਪਈ ਸੀ।
ਉਨ੍ਹਾਂ ਕਿਹਾ ਸੀ ਕਿ ਲੋਕਾਂ ਦੇ ਟੈਕਸ ਵਿੱਚੋਂ ਖਰਚੇ ਵਾਲੀ ਫਾਈਲ ਨੂੰ ਵਾਪਿਸ ਮੋੜ ਦਿੱਤਾ ਗਿਆ ਹੈ। ਜਿਨ੍ਹਾਂ ਮੰਤਰੀਆਂ ਦੇ ਹੁਕਮਾਂ 'ਤੇ ਇਹ ਫੈਸਲਾ ਲਿਆ ਗਿਆ ਹੈ, ਉਨ੍ਹਾਂ ਤੋਂ ਖਰਚੇ ਦੀ ਵਸੂਲੀ ਕਰਨ 'ਤੇ ਵਿਚਾਰ ਕੀਤਾ ਜਾ ਰਿਹਾ ਹੈ ਤੇ ਜਲਦ ਹੀ ਫੈਸਲਾ ਲੈ ਲਿਆ ਜਾਵੇਗਾ ।
ਜਰੂਰ ਦੇਖੋ : ਸੁਖਜਿੰਦਰ ਸਿੰਘ ਰੰਧਾਵਾ ਦਾ ਭਗਵੰਤ ਮਾਨ ਨੂੰ ਜਵਾਬ , ਸਿੱਧਾ ਨੋਟਿਸ ਭੇਜੋ - ਖਾਦੀ ਪੀਤੀ ਚ ਗੱਲ ਨਾ ਕਰੋ https://all2news.com/Sukhjinder-Singh-Randhawa-reply