ਗਿਆਨੀ ਹਰਪ੍ਰੀਤ ਸਿੰਘ ਨੇ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਦਾ ਅਹੁਦਾ ਛੱਡਿਆ
ਗਿਆਨੀ ਰਘਬੀਰ ਸਿੰਘ ਹੋਣਗੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਨਵੇਂ ਜਥੇਦਾਰ

ਗਿਆਨੀ ਹਰਪ੍ਰੀਤ ਸਿੰਘ ਨੇ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਦਾ ਅਹੁਦਾ ਛੱਡਿਆ
ਗਿਆਨੀ ਰਘਬੀਰ ਸਿੰਘ ਹੋਣਗੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਨਵੇਂ ਜਥੇਦਾਰ
ਗਿਆਨੀ ਹਰਪ੍ਰੀਤ ਸਿੰਘ (jathedar harpreet singh) ਨੇ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਦਾ ਅਹੁਦਾ ਛੱਡ ਦਿੱਤਾ ਹੈ। ਗਿਆਨੀ ਰਘਬੀਰ ਸਿੰਘ ਅਕਾਲ ਤਖ਼ਤ ਸਾਹਿਬ (Jathedar Sri Akal Takht Sahib) ਦੇ ਨਵੇਂ ਜਥੇਦਾਰ ਹੋਣਗੇ। ਹਾਲਾਂਕਿ ਗਿਆਨੀ ਹਰਪ੍ਰੀਤ ਸਿੰਘ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਬਣੇ ਰਹਿਣਗੇ।
ਇਸ ਵੇਲੇ ਰਘਬੀਰ ਸਿੰਘ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਨ। ਹੁਣ ਗਿਆਨੀ ਸੁਲਤਾਨ ਸਿੰਘ ਕੇਸਗੜ੍ਹ ਸਾਹਿਬ ਦੇ ਨਵੇਂ ਜਥੇਦਾਰ ਹੋਣਗੇ। ਸ਼੍ਰੋਮਣੀ ਕਮੇਟੀ ਦੀ ਮੀਟਿੰਗ ਵਿੱਚ ਫੈਸਲਾ ਲਿਆ ਗਿਆ ਹੈ।