ਅੰਤਰਰਾਸ਼ਟਰੀ ਨਸ਼ਾ ਵਿਰੋਧੀ ਦਿਵਸ ਮੌਕੇ ਸ੍ਰੀ ਕਰਤਾਰਪੁਰ ਸਾਹਿਬ ਕੋਰੀਡੋਰ ਤੋਂ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਵਿਰੁੱਧ ਜਾਗਰੂਕਤਾ ਰੈਲੀ

ਅੰਤਰਰਾਸ਼ਟਰੀ ਨਸ਼ਾ ਵਿਰੋਧੀ ਦਿਵਸ ਮੌਕੇ ਸ੍ਰੀ ਕਰਤਾਰਪੁਰ ਸਾਹਿਬ ਕੋਰੀਡੋਰ ਤੋਂ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਵਿਰੁੱਧ ਜਾਗਰੂਕਤਾ ਰੈਲੀ

mart daar

ਡੇਰਾ ਬਾਬਾ ਨਾਨਕ (ਗੁਰਦਾਸਪੁਰ)- ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੀ ਯੋਗ ਅਗਵਾਈ ਹੇਠ 26 ਜੂਨ ਨੂੰ ਅੰਤਰਰਾਸ਼ਟਰੀ ਨਸ਼ਾ ਵਿਰੋਧੀ ਦਿਵਸ ਮੌਕੇ ਸ੍ਰੀ ਕਰਤਾਰਪੁਰ ਸਾਹਿਬ ਕੋਰੀਡੋਰ, ਡੇਰਾ ਬਾਬਾ ਨਾਨਕ ਤੋਂ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਵਿਰੁੱਧ ਜਾਗਰੂਕਤਾ ਰੈਲੀ ਕੱਢੀ ਗਈ । ਸ੍ਰੀ ਅਸ਼ਵਨੀ ਅਰੋੜਾ, ਐੱਸ.ਡੀ.ਐੱਮ ਡੇਰਾ ਬਾਬਾ ਨਾਨਕ ਨੇ ਇਸ ਦੀ ਸ਼ੁਰੂਆਤ ਦੀਪ ਜਲਾ ਕੇ ਤੇ ਹਰੀ ਝੰਡੀ ਦਿਖਾ ਕੇ ਕੀਤੀ। ਇਸ ਤੋਂ ਪਹਿਲਾਂ ਨਸ਼ੇ ਵਿਰੁੱਧ ਮੁਹਿੰਮ ਨੂੰ ਤੇਜ਼ ਕਰਨ ਤੇ ਅੰਜਾਮ ਤੇ ਪਹੁੰਚਾਉਣ ਲਈ  ਤੇ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਸਿਵਲ ਤੇ ਪੁਲਿਸ ਪ੍ਰਸ਼ਾਸ਼ਨ ਵਲੋਂ ਪ੍ਰਣ ਵੀ ਕੀਤਾ ਗਿਆ।   ਇਹ ਰੈਲੀ  ਸਵੇਰੇ 9 ਵਜੇ ਸ੍ਰੀ ਕਰਤਾਰਪੁਰ ਸਾਹਿਬ  ਕੋਰੀਡੋਰ, ਡੇਰਾ ਬਾਬਾ ਨਾਨਕ ਤੋ ਸ਼ੁਰੂ ਹੋ ਕੇ  ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਡੇਰਾ ਬਾਬਾ ਨਾਨਕ ਵਿਖੇ ਸਮਾਪਤ ਹੋਈ । ਇਸ ਜਾਗਰੂਕਤਾ ਰੈਲੀ ਵਿੱਚ ਭਾਰੀ ਬਰਸਾਤ ਦੇ ਬਾਵਜੂਦ ਵਿਦਿਆਰਥੀਆਂ , ਉਨ੍ਹਾਂ ਦੇ ਮਾਪਿਆਂ  ਤੇ ਸਮਾਜ ਸੇਵੀ ਸੰਸਥਾਵਾਂ ਦੇ ਵਲੰਟੀਅਰਾਂ ਨੇ ਹਿਸਾ ਲਿਆ ।  ਐੱਸ.ਡੀ.ਐੱਮ ਡੇਰਾ ਬਾਬਾ ਨਾਨਕ, ਡਾ ਹਰਪਾਲ ਸਿੰਘ SMO ਡੇਰਾ ਬਾਬਾ ਨਾਨਕ ਤੇ ਮੈਡਮ ਦਿਲਪ੍ਰੀਤ ਕੌਰ SHO ਡੇਰਾ ਬਾਬਾ ਨਾਨਕ ਨੇ ਰੈਲੀ ਦੇ ਵਿਚ ਆਏ ਲੋਕਾਂ ਤੇ ਵਿਦਿਆਰਥੀਆਂ ਨੂੰ ਨਸ਼ੇ ਦੇ ਦੁਸ਼ ਪ੍ਰਭਾਵਾਂ ਤੋਂ ਜਾਣੂ ਕਰਵਾਉਂਦੇ ਹੋਏ ਇਸ ਤੋਂ ਦੂਰ ਰਹਿਣ ਤੇ ਇਸ ਕੋਹੜ ਨੂੰ ਸਮਾਜ ਤੋਂ ਕੱਢਣ ਲਈ ਪ੍ਰਸ਼ਾਸ਼ਨ ਦਾ ਸਾਥ ਦੇਣ ਦੀ ਅਪੀਲ ਵੀ ਕੀਤੀ। ਇਸ ਮੌਕੇ ਨਾਇਬ ਤਹਿਸੀਲਦਾਰ ਡੇਰਾ ਬਾਬਾ ਨਾਨਕ, ਪਰਮਿੰਦਰ ਸਿੰਘ ਸੈਣੀ ਸਟੇਟ ਐਵਾਰਡੀ ਜ਼ਿਲ੍ਹਾ ਨੋਡਲ ਅਫ਼ਸਰ , ਮਨਜੀਤ ਸਿੰਘ SHO ਕੋਟਲੀ ਸੂਰਤ ਮੱਲ੍ਹੀ, ਬੀਐਸਐਫ ਦੇ ਅਧਿਕਾਰੀ ਅਤੇ ਐਲਪੀਆਈ ਅਧਿਕਾਰੀ ਟੀ. ਆਰ. ਸ਼ਰਮਾ ਤੇ ਸਟਾਫ਼ ਮੈਂਬਰ ਵੀ ਵਿਸ਼ੇਸ਼ ਤੌਰ ਤੇ ਹਾਜਰ ਸਨ। ਤੁਸੀਂ ਦੇਖ ਰਹੇ ਹੋ ਆਲ,  2 ਨਿਊਜ਼ ਲਈ  ਕ੍ਰਿਸ਼ਨ ਗੋਪਾਲ ਨਾਲ ਜਤਿੰਦਰ ਕੁਮਾਰ ਦੀ ਵਿਸ਼ੇਸ਼ ਰਿਪੋਰਟ।