ਜਹਾਜ ਚੋਂਕ ਗੁਰਦਾਸਪੁਰ ਨੇੜੇ ਦਿਨ ਦਿਹਾੜੇ ਗੁੰਡਾਗਰਦੀ

ਗੱਡੀ 'ਚ ਸਵਾਰ 6 ਵਿਅਕਤੀਆਂ ਨੇ ਤੇਜ਼ਧਾਰ ਹਥਿਆਰਾਂ ਨਾਲ ਕੀਤਾ ਲੜਕੇ 'ਤੇ ਹਮਲਾ

mart daar

ਗੁਰਦਾਸਪੁਰ ਸ਼ਹਿਰ 'ਚ ਗੁੰਡਾਗਰਦੀ ਦੀਆਂ ਘਟਨਾਵਾਂ ਦਿਨੋਂ-ਦਿਨ ਵਧਦੀਆਂ ਜਾ ਰਹੀਆਂ ਹਨ। ਦਿਨ ਦਿਹਾੜੇ ਗੁਰਦਾਸਪੁਰ ਦੇ ਜਹਾਜ ਚੌਂਕ 'ਤੇ ਇਕ ਗੱਡੀ 'ਚ ਆਏ 6 ਦੇ ਕਰੀਬ ਨੌਜਵਾਨਾਂ ਨੇ ਪੁਰਾਣੀ ਰੰਜਿਸ਼ ਦੇ ਚੱਲਦੇ ਇਕ ਨੌਜਵਾਨ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ । ਜਦੋਂ ਉਹ ਭੱਜਣ ਲੱਗਾ ਤਾਂ ਸਾਹਮਣੇ ਤੋਂ ਪੁਲਿਸ ਨੂੰ ਦੇਖ ਕੇ ਉਹ ਆਪਣੀ ਕਾਰ ਉਥੇ ਹੀ ਛੱਡ ਕੇ ਫਰਾਰ ਹੋ ਗਏ , ਪੁਲਿਸ ਨੇ ਜ਼ਖਮੀ ਨੌਜਵਾਨ ਨੂੰ ਤੁਰੰਤ ਗੁਰਦਾਸਪੁਰ ਦੇ ਇੱਕ ਨਿੱਜੀ ਹਸਪਤਾਲ 'ਚ ਪਹੁੰਚਾਇਆ, ਜਿੱਥੇ ਉਸਦਾ ਇਲਾਜ ਕੀਤਾ ਜਾ ਰਿਹਾ ਹੈ।  ਮੁਲਜ਼ਮ ਨੌਜਵਾਨ ਦੇ ਵਾਹਨ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜ਼ਖਮੀ ਲੜਕੇ ਦੀ ਮਾਤਾ ਆਸ਼ਾ ਨੇ ਦੱਸਿਆ ਕਿ ਉਸਦੇ ਲੜਕੇ ਦਾ ਨਾਮ ਰਾਜਨ ਹੈ ਅਤੇ ਉਹ ਬੀ.ਐਸ.ਐਫ ਚੌਕ ਗੁਰਦਾਸਪੁਰ ਦਾ ਰਹਿਣ ਵਾਲਾ ਹੈ,  ਉਸਨੂੰ ਫ਼ੋਨ ਆਇਆ ਕਿ ਉਸਦੇ ਲੜਕੇ ਦੀ ਕੁੱਝ ਲੜਕਿਆਂ ਨਾਲ ਲੜਾਈ ਹੋ ਗਈ ਹੈ। ਕਿਸੇ ਨੇ ਉਸਦਾ ਇੱਕ ਹੱਥ ਵੱਢ ਕੇ ਉਸਨੂੰ ਗੰਭੀਰ ਰੂਪ ਵਿੱਚ ਜ਼ਖਮੀ ਕਰ ਦਿੱਤਾ ਸੀ ਅਤੇ ਉਸਦੇ ਲੜਕੇ ਨੂੰ ਗੁਰਦਾਸਪੁਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਉਨ੍ਹਾਂ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਦਿਨ ਦਿਹਾੜੇ ਗੁੰਡਾਗਰਦੀ ਕਰਕੇ ਸ਼ਰੇਆਮ ਦੇ ਪੁੱਤਰ ਨੂੰ ਜ਼ਖਮੀ ਕਰਨ ਵਾਲੇ ਲੜਕਿਆਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇ। ਮੌਕੇ 'ਤੇ ਖੜ੍ਹੇ ਇਕ ਨੌਜਵਾਨ ਨੇ ਦੱਸਿਆ ਕਿ ਉਸ ਦੇ ਸਾਹਮਣੇ ਹੀ ਕੁਝ ਨੌਜਵਾਨਾਂ ਨੇ ਲੜਕੇ 'ਤੇ ਹਮਲਾ ਕਰਕੇ ਉਸ ਨੂੰ ਜ਼ਖਮੀ ਕਰ ਦਿੱਤਾ, ਜਿਸ 'ਤੇ ਦੋਸ਼ੀ ਮੌਕੇ ਤੋਂ ਫਰਾਰ ਹੋ ਗਏ ਅਤੇ ਪੁਲਸ ਨੇ ਲੋਕਾਂ ਦੀ ਮਦਦ ਨਾਲ ਜ਼ਖਮੀ ਨੂੰ ਹਸਪਤਾਲ ਪਹੁੰਚਾਇਆ।

  ਘਟਨਾ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਸਦਰ ਪ੍ਰਭਾਰੀ ਕਰਿਸ਼ਮਾ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਕੁਝ ਲੜਕਿਆਂ ਨੇ ਜਹਾਜ਼ ਦੇ ਨੇੜੇ ਇਕ ਨੌਜਵਾਨ ਤੇ ਹਮਲਾ ਕਰਕੇ ਉਸ ਨੂੰ ਗੰਭੀਰ ਰੂਪ 'ਚ ਜ਼ਖਮੀ ਕਰ ਦਿੱਤਾ, ਜਦੋਂ ਉਹ ਮੌਕੇ 'ਤੇ ਪਹੁੰਚੇ ਤਾਂ ਦੋਸ਼ੀ ਫਰਾਰ ਹੋ ਗਏ ਸੀ।  ਦੋਸ਼ੀਆਂ ਦੀ ਕਾਰ ਨੂੰ ਕਾਬੂ ਕਰ ਲਿਆ ਗਿਆ ਹੈ, ਤੇ ਦੋਸ਼ੀਆਂ ਨੂੰ ਫੜਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਜਲਦ ਹੀ ਸਾਰੇ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ ਅਤੇ ਜ਼ਖਮੀ ਲੜਕੇ ਦੇ ਬਿਆਨ ਦਰਜ ਕਰਕੇ ਅਗਲੀ ਕਾਰਵਾਈ ਕੀਤੀ ਜਾਵੇਗੀ।