ਡੇਰਾ ਬਾਬਾ ਨਾਨਕ ਕਰਤਾਰਪੁਰ ਲੰਘੇ ਤੇ ਪਾਸਪੋਰਟ ਦੀ ਸ਼ਰਤ ਨੂੰ ਖਤਮ ਕਰਵਾਉਣ ਲਈ ਕਰਤਾਰਪੁਰ ਕੋਰੀਡੋਰ ਤੇ ਤੀਜੀ ਅਰਦਾਸ ਕੀਤੀ ਗਈ

ਡੇਰਾ ਬਾਬਾ ਨਾਨਕ ਕਰਤਾਰਪੁਰ ਲੰਘੇ ਤੇ ਪਾਸਪੋਰਟ ਦੀ ਸ਼ਰਤ ਨੂੰ ਖਤਮ ਕਰਵਾਉਣ ਲਈ ਕਰਤਾਰਪੁਰ ਕੋਰੀਡੋਰ ਤੇ ਤੀਜੀ ਅਰਦਾਸ ਕੀਤੀ ਗਈ

ਡੇਰਾ ਬਾਬਾ ਨਾਨਕ ਕਰਤਾਰਪੁਰ ਲੰਘੇ ਤੇ ਪਾਸਪੋਰਟ ਦੀ ਸ਼ਰਤ ਨੂੰ ਖਤਮ ਕਰਵਾਉਣ ਲਈ ਕਰਤਾਰਪੁਰ ਕੋਰੀਡੋਰ ਤੇ ਤੀਜੀ ਅਰਦਾਸ ਕੀਤੀ ਗਈ

ਡੇਰਾ ਬਾਬਾ ਨਾਨਕ ਕਰਤਾਰਪੁਰ ਕੋਰੀਡੋਰ ਤੇ ਗੁਰੂਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਜੋ ਪਾਸਪੋਰਟ ਦੀ ਸ਼ਰਤ ਰੱਖੀ ਹੈ ਉਸ ਨੂੰ ਖਤਮ ਕਰਨ ਲਈ ਤੇ 20 ਡਾਲਰ ਦੀ ਫੀਸ ਮੁਆਫ ਕਰਨ ਲਈ ਆਲ ਇੰਡੀਆ ਲੋਕ ਯੁਵਾ ਸ਼ਕਤੀ ਦੇ ਰਾਸ਼ਟਰੀ ਪ੍ਰਧਾਨ ਤੇ ਉਘੇ ਸਮਾਜ ਸੇਵਕ ਡਾ ਸਤਿਨਾਮ ਸਿੰਘ ਬਾਜਵਾ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਤੀਸਰੀ ਵਾਰ ਅਰਦਾਸ ਬੇਨਤੀ ਕੀਤੀ ਗਈ। ਉਨ੍ਹਾਂ ਕਿਹਾ ਕਿ ਭਾਰਤ ਪਾਕ ਦੀਆਂ ਸਰਕਾਰਾਂ ਨੂੰ ਆਪਸ ਵਿੱਚ ਬੈਠ ਕੇ ਮਤਾ ਪਾਸ ਕਰਕੇ ਏਨਾ ਦੋਵਾਂ ਸ਼ਰਤਾਂ ਨੂੰ ਹਟਾਉਣਾ ਚਾਹੀਦਾ ਹੈ ਤਾਂ ਜੋ ਸੰਗਤਾਂ ਸ੍ਰੀ ਕਰਤਾਰਪੁਰ ਸਾਹਿਬ ਜੀ ਦੇ ਖੁਲੇ ਦਰਸ਼ਨ ਦੀਦਾਰ ਕਰ ਸਕਣ। ਜਿਕਰਯੋਗ ਹੈ ਕਿ ਜਿਨ੍ਹਾਂ ਸੰਗਤਾਂ ਕੋਲ ਪਾਸਪੋਰਟ ਨਹੀਂ ਜਾਂ ਜੋ ਲੋਗ 20 ਡਾਲਰ ਦੀ ਫੀਸ ਨਹੀਂ ਭਰ ਸਕਦੇ ਉਹ ਕਰਤਾਰਪੁਰ ਕੋਰੀਡੋਰ ਤੇ ਪਹੁੰਚ ਤਾਂ ਜਾਂਦੇ ਹਨ ਪਰ ਦੂਰੋਂ ਹੀ ਦਰਸ਼ਨ ਕਰਕੇ ਆਪਣੇ ਮਨ ਨੂੰ ਸੰਤੁਸ਼ਟ ਕਰ ਲੈਂਦੇ ਹਨ। ਏਸੇ ਮੁੱਦੇ ਨੂੰ ਲੈਕੇ 305 ਦਿਨਾਂ ਤੋਂ ਧਰਨੇ ਤੇ ਬੈਠੇ ਮਦਨ ਲਾਲ ਨਰੂਲਾ ਵੀ ਇਸ ਅਰਦਾਸ ਵਿੱਚ ਸ਼ਾਮਿਲ ਹੋਏ।  ਤੇ ਉਨ੍ਹਾਂ ਵੀ ਪਾਸਪੋਰਟ ਤੇ 20 ਡਾਲਰ ਦੀ ਸ਼ਰਤ ਨੂੰ ਖਤਮ ਕਰਨ ਦੀ ਅਪੀਲ ਕੀਤੀ। ਇਸ ਮੌਕੇ ਸੁਖਵਿੰਦਰ ਸਿੰਘ, ਰਾਜਵਿੰਦਰ ਕੌਰ ਮਾਨ , ਰਣਜੀਤ ਸਿੰਘ, ਸ਼ਮਸ਼ੇਰ ਸਿੰਘ, ਤਰਲੋਕ ਸਿੰਘ, ਸਤਨਾਮ ਸਿੰਘ, ਮਨਮੋਹਨ ਸਿੰਘ, ਹਜੂਰ ਸਿੰਘ, ਬਾਬਾ ਕਸ਼ਮੀਰ ਸਿੰਘ, ਹਰਭਜਨ ਸਿੰਘ, ਜਸਵੰਤ ਸਿੰਘ ਬਾਜਵਾ, ਹਰਪਾਲ ਸਿੰਘ ਖਹਿਰਾ, ਸਿਮਰਨਜੀਤ ਕੌਰ, ਲਖਵਿੰਦਰ ਕੌਰ, ਰਾਮਪਾਲ ਸ਼ਰਮਾ, ਸਤਿੰਦਰ ਸਿੰਘ, ਪਰਮਿੰਦਰ ਸਿੰਘ, ਰਵਿੰਦਰ ਸਿੰਘ, ਪਿੰਕੀ, ਹਰਪ੍ਰੀਤ ਸਿੰਘ ਆਦਿ ਸੰਗਤਾਂ ਹਾਜਰ ਸਨ।