ਪਰਲ ਗਰੁੱਪ ਦੇ ਨਿਵੇਸ਼ਕਾਂ ਲਈ ਖੁਸ਼ਖਬਰੀ, ਨਿਵੇਸ਼ਕਾਂ ਨੂੰ ਮਿਲੇਗਾ ਮੁਆਵਜ਼ਾ

ਸਰਕਾਰ ਸੂਬੇ ਦੇ ਲੋਕਾਂ ਤੋਂ ਲੁੱਟੇ ਗਏ ਇੱਕ-ਇੱਕ ਪੈਸੇ ਦੀ ਵਸੂਲੀ ਕਰੇਗੀ

ਪਰਲ ਗਰੁੱਪ ਦੇ ਨਿਵੇਸ਼ਕਾਂ ਲਈ ਖੁਸ਼ਖਬਰੀ,  ਨਿਵੇਸ਼ਕਾਂ ਨੂੰ ਮਿਲੇਗਾ ਮੁਆਵਜ਼ਾ
Pearl Group investors Investors, compensation, Punjab Chief Minister, Bhagwant Mann,
mart daar

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਪਰਲ ਗਰੁੱਪ ਦੀ ਮਾਲਕੀ ਵਾਲੀਆਂ ਜਾਇਦਾਦਾਂ ਜ਼ਬਤ ਕਰਨ ਦਾ ਕੰਮ ਸ਼ੁਰੂ ਕਰ ਦਿੱਤਾ ਹੈ ਤਾਂ ਕਿ ਇਸ ਨੂੰ ਵੇਚ ਕੇ ਨਿਵੇਸ਼ਕਾਂ ਨੂੰ ਮੁਆਵਜ਼ਾ ਦਿੱਤਾ ਜਾ ਸਕੇ।

ਉਨ੍ਹਾਂ ਦੱਸਿਆ ਕਿ ਸਰਕਾਰ ਸੂਬੇ ਦੇ ਲੋਕਾਂ ਤੋਂ ਲੁੱਟੇ ਗਏ ਇੱਕ-ਇੱਕ ਪੈਸੇ ਦੀ ਵਸੂਲੀ ਕਰੇਗੀ। ਉਨ੍ਹਾਂ ਅੱਗੇ ਦੱਸਿਆ ਕਿ ਵੱਖ-ਵੱਖ ਜ਼ਿਲ੍ਹਿਆਂ ਵਿੱਚ ਪਰਲ ਗਰੁੱਪ ਦੀਆਂ ਜਾਇਦਾਦਾਂ ਦੀ ਸ਼ਨਾਖਤ ਕੀਤੀ ਜਾ ਚੁੱਕੀ ਹੈ ਤੇ ਇਨ੍ਹਾਂ ਜਾਇਦਾਦਾਂ ਨੂੰ ਹਾਸਲ ਕਰਨ ਲਈ ਸਰਕਾਰ ਵਲੋਂ ਕਾਨੂੰਨੀ ਕਾਰਵਾਈ ਵੀ ਸ਼ੁਰੂ ਕੀਤੀ ਗਈ ਹੈ। ਭਗਵੰਤ ਮਾਨ ਨੇ ਕਿਹਾ ਕਿ ਤੁਰੰਤ ਕਾਰਵਾਈ ਕਰਦੇ ਹੋਏ ਮਾਲ ਰਿਕਾਰਡ ਵਿੱਚ ਰੈੱਡ ਐਂਟਰੀਆਂ ਕੀਤੀਆਂ ਗਈਆਂ ਹਨ ਤਾਂ ਜੋ ਕੋਈ ਵੀ ਇਹਨਾਂ  ਜਾਇਦਾਦਾਂ ਨੂੰ ਵੇਚ ਜਾਂ ਖਰੀਦ ਨਾ ਸਕੇ।

 ਉਨ੍ਹਾਂ ਕਿਹਾ ਕਿ ਇਸ ਪ੍ਰਕਿਰਿਆ ਵਿਚ ਪਾਰਦਰਸ਼ਤਾ ਨੂੰ ਯਕੀਨੀ ਬਣਾਉਣ ਲਈ ਜ਼ਮੀਨੀ ਪੱਧਰ 'ਤੇ ਮਾਲ ਰਿਕਾਰਡ ਦੀ ਕੀਤੀ ਜਾ ਚੁੱਕੀ ਹੈ ਅਤੇ ਇਸ ਕਾਰਜ ਨੂੰ ਪਹਿਲ ਦੇ ਅਧਾਰ ਉਤੇ ਕੀਤਾ ਗਿਆ ਤਾਂ ਜੋ ਸਰਕਾਰ ਵੱਲੋਂ ਇਹ ਜਾਇਦਾਦ ਜ਼ਬਤ ਕੀਤੀ ਜਾ ਸਕੇ। ਉਨ੍ਹਾਂ ਨੇ ਮੁੱਖ ਸਕੱਤਰ ਅਤੇ ਡੀ.ਜੀ.ਪੀ. ਨੂੰ ਇਸ ਕੰਮ ਨੂੰ ਸਮਾਂਬੱਧ ਢੰਗ ਨਾਲ ਨੇਪਰੇ ਚਾੜ੍ਹਨ ਲਈ ਸਮੁੱਚੀ ਪ੍ਰਕਿਰਿਆ ਦੀ ਨਿੱਜੀ ਤੌਰ 'ਤੇ ਨਿਗਰਾਨੀ ਕਰਨ ਦੇ ਨਿਰਦੇਸ਼ ਦਿੱਤੇ।

ਮੁੱਖ ਮੰਤਰੀ ਨੇ ਕਿਹਾ ਕਿ ਪਰਲ ਗਰੁੱਪ ਨੇ ਪੰਜਾਬ ਦੇ ਲੋਕਾਂ ਨਾਲ ਬਹੁਤ ਵੱਡਾ ਧੋਖਾ ਕੀਤਾ ਸੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਇਹ ਯਕੀਨੀ ਬਣਾਉਣ ਲਈ ਵਚਨਬੱਧ ਹੈ ਕਿ ਲੋਕਾਂ ਦਾ ਪੈਸਾ ਉਨ੍ਹਾਂ ਨੂੰ ਵਾਪਸ ਮੋੜਿਆ ਜਾਵੇ ਅਤੇ ਕੰਪਨੀ ਵਿਰੁੱਧ ਸਖਤ ਤੇ ਮਿਸਲਯੋਗ ਕਾਰਵਾਈ ਕੀਤੀ ਜਾਵੇ ਤਾਂ ਕਿ ਧੋਖਾਧੜੀ ਕਰਨ ਵਾਲੀਆਂ ਅਜਿਹੀਆਂ ਹੋਰ ਕੰਪਨੀਆਂ ਨੂੰ ਵੀ ਸਬਕ ਮਿਲ ਸਕੇ ਅਤੇ ਅਗਾਂਹ ਤੋਂ ਅਜਿਹੀਆਂ ਧੋਖੇ ਬਾਜ ਕੰਪਨੀਆਂ ਤੇ ਲਗਾਮ ਲੱਗ ਸਕੇ।