ਰਾਜੇਵਾਲ ਯੂਨੀਅਨ ਨੂੰ ਕਮਜ਼ੋਰ ਕਰਨ ਦੀਆਂ ਸਾਜ਼ਿਸ਼ਾਂ ਨੂੰ ਕਾਮਯਾਬ ਨਹੀਂ ਹੋਣ ਦਿੱਤਾ ਜਾਵੇਗਾ : ਮਨਜੀਤ ਸਿੰਘ ਖਾਨਪੁਰ
ਰਾਜੇਵਾਲ ਯੂਨੀਅਨ ਨੂੰ ਕਮਜ਼ੋਰ ਕਰਨ ਦੀਆਂ ਸਾਜ਼ਿਸ਼ਾਂ ਨੂੰ ਕਾਮਯਾਬ ਨਹੀਂ ਹੋਣ ਦਿੱਤਾ ਜਾਵੇਗਾ : ਮਨਜੀਤ ਸਿੰਘ ਖਾਨਪੁਰ

ਅੱਡਾ ਸਰਾਂ 8 ਅਗਸਤ (ਜਸਵੀਰ ਕਾਜਲ)-ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਜਿਲ੍ਹਾ ਸੀਨੀਅਰ ਮੀਤ ਪ੍ਰਧਾਨ ਮਨਜੀਤ ਸਿੰਘ ਖ਼ਾਨਪੁਰ ਦੇ ਗ੍ਰਹਿ ਸਥਾਨ ਖ਼ਾਨਪੁਰ ਵਿਖੇ ਕਿਸਾਨਾਂ ਦੀ ਮੀਟਿੰਗ ਹੋਈ । ਜਿਸ ਵਿੱਚ ਯੂਨੀਅਨ ਵਲੋਂ ਕੀਤੇ ਜਾ ਰਹੇ ਕਿਸਾਨ ਹਿੱਤ ਕੰਮਾਂ ਦੀ ਸਲਾਘਾ ਕੀਤੀ ਗਈ ਤੇ ਯੂਨੀਅਨ ਦੀ ਮਜਬੂਤੀ ਲਈ ਗੰਭੀਰਤਾ ਨਾਲ ਵਿਚਾਰ ਵਟਾਂਦਰਾ ਕੀਤਾ ਗਿਆ।ਇਸ ਮੌਕੇ ਮਨਜੀਤ ਸਿੰਘ ਖਾਨਪੁਰ ਨੇ ਲੋਕਾਂ ਨੂੰ ਸੁਚੇਤ ਕਰਦੇ ਹੋਏ ਉਨ੍ਹਾਂ ਕਿਹਾ ਕਿ ਜਿਹੜੇ ਵਿਅਕਤੀ ਰਾਜੇਵਾਲ ਯੂਨੀਅਨ ਨੂੰ ਕਮਜ਼ੋਰ ਕਰਨ ਦੀਆਂ ਸਾਜ਼ਿਸ਼ਾਂ ਘੜ੍ਹ ਕੇ ਕੋਝੀਆਂ ਹਰਕਤਾਂ ਕਰ ਰਹੇ ਹਨ, ਉਨ੍ਹਾਂ ਨੂੰ ਕਾਮਯਾਬ ਨਹੀਂ ਹੋਣ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਯੂਨੀਅਨ ਦੇ ਸਮੂਹ ਸਾਥੀ ਰਾਜੇਵਾਲ ਯੂਨੀਅਨ ਨਾਲ ਚੱਟਾਨ ਵਾਂਗ ਖੜ੍ਹੇ ਹਨ ।ਜਿਲ੍ਹਾ ਮੀਤ ਪ੍ਰਧਾਨ ਮਨਜੀਤ ਸਿੰਘ ਖ਼ਾਨਪੁਰ ਨੇ ਮੁਹਾਲੀ ਵਿਖੇ ਕੱਢੀ ਰੈਲੀ ਵਿਚ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਨ ਵਾਲੇ ਸਾਥੀਆਂ ਦਾ ਧੰਨਵਾਦ ਕੀਤਾ। ਉਨ੍ਹਾਂ ਨੇ ਦੱਸਿਆ ਕਿ ਰਾਜੇਵਾਲ ਯੂਨੀਅਨ ਵਿਰੁੱਧ ਗਤੀਵਿਧੀਆਂ ਕਰ ਰਹੇ ਜਿਹੜੀਆਂ ਬਰਦਾਸ਼ਤ ਨਹੀਂ ਕੀਤੀਆਂ ਜਾਣਗੀਆਂ। ਅੱਗੇ ਆਖਿਆ ਕਿ ਜਥੇਬੰਦੀ ਡੱਟ ਕੇ ਲੋਕ ਹਿੱਤ ਕੰਮਾਂ ਨੂੰ ਕਰਵਾਉਣ ਲਈ ਹਮੇਸ਼ਾ ਮੋਹਰੀ ਰਹੀ ਹੈ ਤੇ ਰਹੇਗੀ। ਇਸ ਮੌਕੇ ਸਕੱਤਰ ਸਰਬਜੀਤ ਸਿੰਘ, ਸੀ. ਮੀਤ ਪ੍ਰਧਾਨ ਗੁਰਜਪਾਲ ਸਿੰਘ, ਸੀ. ਮੀਤ ਪ੍ਰਧਾਨ ਹਰਦੀਪ ਸਿੰਘ, ਤਰਸੇਮ ਸਿੰਘ, ਜੇਈ ਰਸ਼ਪਾਲ ਸਿੰਘ, ਦਿਲਬਾਗ ਸਿੰਘ, ਰਵਿੰਦਰ ਸਿੰਘ ਰਾਜਾ, ਹਰਜੋਤ ਸਿੰਘ, ਸਿਮਰਨ ਸਿੰਘ, ਸੁਖਵਿੰਦਰ ਸਿੰਘ, ਮਨਜਿੰਦਰ ਸਿੰਘ, ਮਨਜੋਤ ਸਿੰਘ, ਜਸਕਰਨ ਸਿੰਘ, ਕਰਮਜੀਤ ਸਿੰਘ, ਕਰਨਵੀਰ ਸਿੰਘ ਆਦਿ ਹਾਜ਼ਰ ਸਨ।