ਡੇਰਾ ਬਾਬਾ ਨਾਨਕ ਕਰਤਾਰਪੁਰ ਕੋਰੀਡੋਰ ਵਿਖੇ 21 ਜੂਨ ਨੂੰ ਮਨਾਏ ਜਾ ਰਹੇ ਜ਼ਿਲ੍ਹਾ ਪੱਧਰੀ ਯੋਗ ਦਿਵਸ ਦੀਆਂ ਤਿਆਰੀਆਂ ਮੁਕੰਮਲ
ਐਸਡੀਐਮ ਡੇਰਾ ਬਾਬਾ ਨਾਨਕ ਅਸ਼ਵਨੀ ਅਰੋੜਾ
ਡੇਰਾ ਬਾਬਾ ਨਾਨਕ ਕੱਲ੍ਹ 21 ਜੂਨ ਨੂੰ 9ਵਾਂ ਅੰਤਰ-ਰਾਸ਼ਟਰੀ ਯੋਗ ਦਿਵਸ ਸਮਾਗਮ ਕਰਤਾਰਪੁਰ ਸਾਹਿਬ ਕੋਰੀਡੋਰ, ਡੇਰਾ ਬਾਬਾ ਨਾਨਕ ਵਿਖੇ ਕਰਵਾਇਆ ਜਾਵੇਗਾ, ਜਿਸ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਇਹ ਜਾਣਕਾਰੀ ਦਿੰਦਿਆਂ ਐਸਡੀਐਮ ਡੇਰਾ ਬਾਬਾ ਨਾਨਕ ਅਸ਼ਵਨੀ ਅਰੋੜਾ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ ਹਿਮਾਂਸ਼ੂ ਅਗਰਵਾਲ ਦੇ ਦਿਸ਼ਾ ਨਿਰਦੇਸ਼ਾ ਅਤੇ ਪੰਜਾਬ ਸਰਕਾਰ ਦੀਆਂ ਹਦਾਇਤਾਂ ਹੇਠ ਸਮਾਗਮ ਦੀਆਂ ਤਿਆਰੀਆਂ ਮੁਕੰਮਲ ਕੀਤੀਆਂ ਜਾ ਚੁੱਕੀਆਂ ਹਨ। ਜਿਲਾ ਪੱਧਰੀ ਸਮਾਗਮ ਦੀਆਂ ਤਿਆਰੀਆਂ ਸਬੰਧੀ ਐਸਡੀਐਮ ਡੇਰਾ ਬਾਬਾ ਨਾਨਕ ਅਸ਼ਵਨੀ ਅਰੋੜਾ ਦੀ ਰਹਿਨੁਮਾਈ ਹੇਠ ਕਰਤਾਰਪੁਰ ਸਾਹਿਬ ਕੇਰੀਡੋਰ ਵਿਖੇ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ ਤੇ ਸਮਾਗਮ ਸਬੰਧੀ ਕੀਤੀਆਂ ਗਈਆਂ ਤਿਆਰੀਆਂ ਦਾ ਜਾਇਜਾ ਲਿਆ ਗਿਆ। ਉਨਾਂ ਅੱਗੇ ਦੱਸਿਆ ਕਿ ਸਮਾਗਮ 21 ਜੂਨ ਨੂੰ ਸਵੇਰੇ 6 ਵਜੇ ਤੋਂ ਸ਼ੁਰੂ ਹੋਵੇਗਾ, ਜਿਸ ਵਿੱਚ ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ ਹਿਮਾਂਸ਼ੂ ਅਗਰਵਾਲ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ। ਇਹ ਜਿਲਾ ਪੱਧਰੀ ਸਮਾਗਮ, ਜਿਲਾ ਅਤੇ ਆਈ ਸੀ ਆਈ ਸੀ ਆਈ ਬੈਂਕ ਦੇ ਸਹਿਯੋਗ ਨਾਲ ਕਰਵਾਇਆ ਜਾ ਰਿਹਾ ਹੈ। ਇਸ ਯੋਗ ਦਿਵਸ ਸਮਾਗਮ ਵਿੱਚ ਯੋਗ ਦੇ ਆਸਣਾਂ ਅਤੇ ਫਾਇਦਿਆਂ ਬਾਰੇ ਦੱਸਿਆ ਜਾਵੇਗਾ ਜਿਸ ਦਾ ਫਾਇਦਾ ਹਰ ਇੱਕ ਨੂੰ ਉਠਾਣਾ ਚਾਹੀਦਾ ਹੈ । ਇਸ ਮੌਕੇ ਡਾ ਪਰਦੀਪ ਸਿੰਘ ਜਿਲਾ ਆਯੂਰਵੈਦਿਕ ਅਫਸਰ ਗੁਰਦਾਸਪੁਰ, ਡਾ ਅਸੋਕ ਕੁਮਾਰ ਮੈਡੀਕਲ ਅਫਸਰ, ਹਰਮਨਪ੍ਰੀਤ ਸਿੰਘ ਜੁਆਇੰਟ ਸਕੱਤਰ, ਜਿਲ੍ਹਾ ਹੈਰੀਟੇਜ ਸੁਸਾਇਟੀ, ਪਰਮਿੰਦਰ ਸਿੰਘ ਜਿਲਾ ਗਾਈਡੈਂਸ ਕਾਊਂਸਲਰ, ਦੀਪਕ ਕੁਮਾਰ,ਬਲਜੀਤ ਸਿੰਘ ਪਨੂੰ, ਮਨਜੀਤ ਸਿੰਘ ,ਪਰਮਪਾਲ ਸਿੰਘ,ਦਮਨਜੀਤ ਸਿੰਘ , ਸੁਖਮਿੰਦਰ ਸਿੰਘ ਅਤੇ ਬੀਐਸਐਫ ਦੇ ਅਧਿਕਾਰੀ ਮੌਜੂਦ ਸਨ।