ਗੁਰਦੁਆਰਾ ਸਿੰਘ ਸਭਾ ਬਾਹਗਾ ਵਿਖੇ ਸ੍ਰੀ ਗੁਰੂ ਰਾਮਦਾਸ ਜੀ ਮਹਾਰਾਜ ਦਾ ਪ੍ਰਕਾਸ਼ ਦਿਹਾੜਾ 29 ਅਕਤੂਬਰ ਨੂੰ ਮਨਾਇਆ ਜਾਵੇਗਾ।

mart daar

ਅੱਡਾ ਸਰਾਂ 26 ਅਕਤੂਬਰ (ਜਸਵੀਰ ਸਿੰਘ ਕਾਜਲ) ਗੜਦੀਵਾਲਾ ਦੇ ਨਜਦੀਕ ਗੁਰਦੁਆਰਾ ਸਿੰਘ ਸਭਾ ਬਾਹਗਾ ਵਿਖੇ ਸ੍ਰੀ ਗੁਰੂ ਰਾਮਦਾਸ ਜੀ ਮਹਾਰਾਜ ਦਾ ਪ੍ਰਕਾਸ਼ ਦਿਹਾੜਾ 29 ਅਕਤੂਬਰ ਦਿਨ ਐਤਵਾਰ ਨੂੰ ਮਨਾਇਆ ਜਾਵੇਗਾ। ਗੁਰਦੁਆਰਾ ਸਾਹਿਬ ਦੇ ਪ੍ਰਧਾਨ ਜਥੇਦਾਰ ਬਾਬਾ ਅਜਮੇਰ ਸਿੰਘ ਬਾਹਗਾ ਨੇ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਪਹਿਲਾਂ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਜਾਣਗੇ। ਉਪਰੰਤ ਢਾਡੀ ਜਥਾ ਭਾਈ ਜਸਵੀਰ ਸਿੰਘ ਜੀ ਮੋਹਲਕੇ ਅਤੇ ਉਨਾਂ ਦੇ ਸਾਥੀਆਂ ਵੱਲੋਂ ਸ੍ਰੀ ਗੁਰੂ ਰਾਮਦਾਸ ਜੀ ਮਹਾਰਾਜ ਦੇ ਇਤਿਹਾਸ ਬਾਰੇ ਜਾਣੂ ਕਰਵਾਇਆ ਜਾਵੇਗਾ। ਉਪਰੰਤ ਕੀਰਤਨੀ ਜਥਿਆਂ ਵੱਲੋਂ ਕੀਰਤਨ ਵੀ ਕੀਤਾ ਜਾਵੇਗਾ। ਉਨਾਂ ਸੰਗਤਾਂ ਅੱਗੇ ਹੱਥ ਜੋੜ ਕੇ ਬੇਨਤੀ ਕੀਤੀ ਕਿ ਵੱਧ ਤੋਂ ਵੱਧ ਸੰਗਤਾਂ ਗੁਰਦੁਆਰਾ ਸਾਹਿਬ ਵਿਖੇ ਪਹੁੰਚ ਕੇ ਗੁਰੂ ਰਾਮਦਾਸ ਜੀ ਮਹਾਰਾਜ ਦੀਆਂ ਖੁਸ਼ੀਆਂ ਪ੍ਰਾਪਤ ਕਰਨ। ਉਪਰੰਤ ਗੁਰੂ ਕਾ ਅਤੁਟ ਲੰਗਰ ਵੀ ਵਰਤਾਇਆ ਜਾਏਗਾ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਜਥੇਦਾਰ ਬਾਬਾ ਅਜਮੇਰ ਸਿੰਘ ਬਾਹਗਾ,ਕੈਸ਼ੀਅਰ ਸਮਿੱਤਰ ਸਿੰਘ ਅਤੇ ਸੁਖਮਨੀ ਸਾਹਿਬ ਸੁਸਾਇਟੀ ਬਾਹਗਾ ਅਤੇ ਹੋਰ ਨਗਰ ਨਿਵਾਸੀ ਸੰਗਤਾਂ ਹਾਜਰ ਸਨ।