ਖੇਤਾਂ ਵਿੱਚ ਲੱਗੀ ਨਾੜ ਨੂੰ ਅੱਗ ਦੇ ਧੁਏ ਨਾਲ ਇਕੋ ਪਰਿਵਾਰ ਦੇ ਬੁੱਝੇ 3 ਚਿਰਾਗ ਸੜਕੀ ਹਾਦਸੇ ਚ ਪਿਓ-ਪੁੱਤ ਅਤੇ ਦਾਦੀ ਦੀ ਮੌਤ

ਖੇਤਾਂ ਵਿੱਚ ਲੱਗੀ ਨਾੜ ਨੂੰ ਅੱਗ ਦੇ ਧੁਏ ਨਾਲ ਇਕੋ ਪਰਿਵਾਰ ਦੇ ਬੁੱਝੇ 3 ਚਿਰਾਗ ਸੜਕੀ ਹਾਦਸੇ ਚ ਪਿਓ-ਪੁੱਤ ਅਤੇ ਦਾਦੀ ਦੀ ਮੌਤ

Mart Daar

ਗੁਰਦਾਸਪੁਰ ਦੇ ਸ੍ਰੀ ਹਰਿਗੋਬਿੰਦਪੁਰ ਵਿਚ ਵਾਪਰੇ ਇਕ ਭਿਆਨਕ ਸੜਕ ਹਾਦਸੇ ਨੇ ਇਕ ਹੱਸਦਾ ਵੱਸਦਾ ਪਰਿਵਾਰ ਉਜਾੜ ਦਿਤਾ। ਮਿਲੀ ਜਾਣਕਾਰੀ ਅਨੁਸਾਰ ਮਹਿਤਾ ਤੋਂ ਸ੍ਰੀ ਹਰਗੋਬਿੰਦਪੁਰ ਸਾਹਿਬ ਨੂੰ ਜਾਂਦੇ ਮੁੱਖ ਮਾਰਗ ਉਤੇ ਖੇਤ ਵਿਚ ਲੱਗੀ ਅੱਗ ਦੇ ਧੂੰਏਂ ਕਾਰਨ ਵਾਹਨਾਂ ਦੀ ਟੱਕਰ ਹੋ ਗਈ, ਜਿਸ ਵਿਚ ਪਿਓ-ਪੁੱਤ ਅਤੇ ਦਾਦੀ ਦੀ ਮੌਤ ਹੋ ਗਈ। ਮ੍ਰਿਤਕ ਪਿੰਡ ਕੋਟਲਾ ਸੂਬਾ ਸਿੰਘ ਜ਼ਿਲ੍ਹਾ ਗੁਰਦਾਸਪੁਰ ਦੇ ਰਹਿਣ ਵਾਲੇ ਸਨ, ਜੋ ਇਕ ਮੋਟਰਸਾਈਕਲ ਉਤੇ ਸਵਾਰ ਹੋ ਕੇ ਕਸਬਾ ਮਹਿਤਾ ਵੱਲ ਜਾ ਰਹੇ ਸਨ। ਇਸ ਮੋਟਰਸਾਈਕਲ ਨੂੰ ਅਮਰਜੋਤ ਸਿੰਘ ਚਲਾ ਰਿਹਾ ਸੀ, ਪਿੱਛੇ ਉਸ ਦੀ ਮਾਤਾ ਬਲਬੀਰ ਕੌਰ ਅਤੇ ਉਸ ਦਾ ਇਕ ਤਿੰਨ ਸਾਲ ਦੇ ਬੱਚਾ ਅਰਮਾਨਦੀਪ ਸਿੰਘ ਬੈਠੇ ਸਨ। ਰਸਤੇ ਵਿਚ ਸੜਕ ਦੇ ਕਿਨਾਰੇ ਕਿਸੇ ਜ਼ਿਮੀਦਾਰ ਵਲੋਂ ਅਪਣੇ ਖੇਤ ਚ ਨਾੜ ਨੂੰ ਅੱਗ ਲਗਾਈ ਹੋਣ ਕਾਰਨ ਇਥੇ ਭਾਰੀ ਧੂੰਆਂ ਸੀ। ਇਸ ਦੌਰਾਨ ਅਚਾਨਕ ਉਨ੍ਹਾਂ ਦੇ ਮੋਟਰਸਾਈਕਲ ਦੀ ਟੱਕਰ ਕਿਸੇ ਦੂਸਰੇ ਵਾਹਨ ਨਾਲ ਹੋ ਗਈ। ਇਸ ਹਾਦਸੇ ਵਿਚ ਇਕ ਪਰਿਵਾਰ ਦੇ ਤਿੰਨ ਜੀਆਂ ਨੇ ਮੌਕੇ ਉਤੇ ਹੀ ਦਮ ਤੋੜ ਦਿਤਾ। ਥਾਣਾ ਮਹਿਤਾ ਦੀ ਪੁਲਿਸ ਨੇ ਕਾਰਵਾਈ ਸ਼ੁਰੂ ਕਰ ਦਿਤੀ ਹੈ। 
ਮ੍ਰਿਤਿਕ ਦੇ ਪਰਿਵਾਰਿਕ ਮੈਂਬਰਾ ਨੇ ਮੰਗ ਕੀਤੀ ਕਿ ਕਣਕ ਦੇ ਖੇਤ ਨੂੰ ਅੱਗ ਲਗਾਉਣ ਵਾਲੇ ਕਿਸਾਨ ਵਿਰੁਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ ਅਤੇ ਸੀਸੀਟੀਵੀ ਕੈਮਰੇ ਦੀ ਜਾਂਚ ਕਰ ਕੇ ਟੱਕਰ ਮਾਰਨ ਵਾਲੇ ਦੂਸਰੇ ਵਾਹਨ ਦੀ ਪਛਾਣ ਕੀਤੀ ਜਾਵੇ ਅਤੇ ਉਸ ਉੱਤੇ ਵੀ ਕਾਰਵਾਈ ਕੀਤੀ ਜਾਵੇ ਅਤੇ ਪ੍ਰਸ਼ਾਸ਼ਨ ਅਤੇ ਪੰਜਾਬ ਸਰਕਾਰ ਕੋਲੋਂ ਮੰਗ ਕੀਤੀ ਕਿ ਮ੍ਰਿਤਿਕ ਦੀ ਪਤਨੀ ਨੂੰ ਉਸਦੇ ਪਤੀ ਦੀ ਜਗ੍ਹਾ ਤੇ ਸਰਕਾਰੀ ਨੌਕਰੀ ਦਿਤੀ ਜਾਵੇ |