ਕਲਾਨੌਰ ਵਿਖੇ 5.50 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਤਹਿਸੀਲ ਕੰਪਲੈਕਸ ਦੇ ਨਿਰਮਾਣ ਕਾਰਜ ਦਾ ਉਦਘਾਟਨ
ਉਦਘਾਟਨ ‘ਆਪ’ ਦੇ ਹਲਕਾ ਡੇਰਾ ਬਾਬਾ ਨਾਨਕ ਦੇ ਇੰਚਾਰਜ ਗੁਰਦੀਪ ਸਿੰਘ ਰੰਧਾਵਾ ਨੇ ਕੀਤਾ
ਕਲਾਨੌਰ ਵਿਖੇ 5.50 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਤਹਿਸੀਲ ਕੰਪਲੈਕਸ ਦੇ ਨਿਰਮਾਣ ਕਾਰਜ ਦਾ ਉਦਘਾਟਨ ‘ਆਪ’ ਦੇ ਹਲਕਾ ਡੇਰਾ ਬਾਬਾ ਨਾਨਕ ਦੇ ਇੰਚਾਰਜ ਗੁਰਦੀਪ ਸਿੰਘ ਰੰਧਾਵਾ ਨੇ ਕੀਤਾ। ਗੁਰਦੀਪ ਸਿੰਘ ਰੰਧਾਵਾ ਨੇ ਦੱਸਿਆ ਕਿ ਪਿਛਲੇ ਕਰੀਬ 7 ਸਾਲਾਂ ਤੋਂ ਇਸ ਤਹਿਸੀਲ ਕੰਪਲੈਕਸ ਦੀ ਉਸਾਰੀ ਲਈ ਕਈ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ ਪਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਤਹਿਸੀਲ ਕੰਪਲੈਕਸ ਦੀ ਉਸਾਰੀ ਦਾ ਕੰਮ 5.50 ਕਰੋੜਾਂ ਰੁਪਏ ਦੀ ਲਾਗਤ ਨਾਲ ਸ਼ੁਰੂ ਹੋ ਗਿਆ ਹੈ। ਇਹ ਕਲਾਨੌਰ ਦੀ ਜਨਤਾ ਨੂੰ ਭਗਵੰਤ ਮਾਨ ਸਰਕਾਰ ਵਲੋਂ ਇੱਕ ਤੋਹਫਾ ਦਿੱਤਾ ਗਿਆ ਹੈ।
ਉਨ੍ਹਾਂ ਕਿਹਾ ਕਿ ਇਹ ਨਿਰਮਾਣ ਕਾਰਜ 9 ਮਹੀਨਿਆਂ ਵਿੱਚ ਮੁਕੰਮਲ ਕਰ ਲਿਆ ਜਾਵੇਗਾ। ਐਸਡੀਐਮ ਦਾ ਦਫ਼ਤਰ ਇਸ ਕੰਪਲੈਕਸ ਦੀ ਬੇਸਮੈਂਟ ਵਿੱਚ ਹੋਵੇਗਾ , ਪਹਿਲੀ ਮੰਜ਼ਿਲ ’ਤੇ ਤਹਿਸੀਲਦਾਰ ਤੇ ਨਾਇਬ ਤਹਿਸੀਲਦਾਰ ਦਾ ਦਫ਼ਤਰ ਹੋਵੇਗਾ ਅਤੇ ਦੂਜੀ ਮੰਜ਼ਿਲ ’ਤੇ ਪਟਵਾਰੀਆਂ ਦਾ ਦਫ਼ਤਰ ਹੋਵੇਗਾ। ਇਲਾਕੇ ਦੇ ਨਿਵਾਸੀ ਇਕੋ ਕੰਪਲੈਕਸ ਚੋਂ ਆਪਣੇ ਸਾਰੇ ਕੰਮ ਕਰਵਾ ਸਕਣਗੇ ਤੇ ਆਸਾਨੀ ਨਾਲ ਲੋਕਾਂ ਦੇ ਕੰਮ ਨੇਪਰੇ ਚੜ੍ਹਨ ਗੇ।
ਇਸ ਮੌਕੇ XEN ਹਰਜੋਤ ਸਿੰਘ, ਨਾਇਬ ਤਹਿਸੀਲਦਾਰ ਕਮਲਜੀਤ ਸਿੰਘ, JE ਜਗਦੀਪ ਸਿੰਘ, SDO ਅਮਨਦੀਪ ਸਿੰਘ, ਖੇਤੀਬਾੜੀ ਵਿਸਥਾਰ ਅਫ਼ਸਰ ਰਣਜੀਤ ਸਿੰਘ ਪੁਰੇਵਾਲ, ਬਲਾਕ ਪ੍ਰਧਾਨ ਨਵਪ੍ਰੀਤ ਸਿੰਘ, ਮਹਿਕਪ੍ਰੀਤ ਸਿੰਘ, ਸਰਕਲ ਪ੍ਰਧਾਨ ਮੋਹਨ ਮਸੀਹ ਲੁਕਮਾਨੀਆ, ਹੈਪੀ ਡੇਹਰੀਵਾਲ, ਕੰਵਲ ਗੋਰਾਇਆ ਤੇ ਇਲਾਕਾ ਨਿਵਾਸੀ ਹਾਜ਼ਰ ਸਨ