ਵਾਅਦੇ ਕਰਕੇ ਮੁੱਕਰ ਰਹੀ ਹੈ ਪੰਜਾਬ ਸਰਕਾਰ ਇਨਲਿਸਟਮੈਂਟ/ਆਊਟਸੋਰਸ ਠੇਕਾ ਮੁਲਾਜਮਾਂ ਵੱਲੋਂ ਪੰਜਾਬ ਸਰਕਾਰ ਵਿਰੁੱਧ ਅਰਥੀ ਫੂਕ ਪ੍ਰਦਰਸ਼ਨ
ਵਾਅਦੇ ਕਰਕੇ ਮੁੱਕਰ ਰਹੀ ਹੈ ਪੰਜਾਬ ਸਰਕਾਰ ਇਨਲਿਸਟਮੈਂਟ/ਆਊਟਸੋਰਸ ਠੇਕਾ ਮੁਲਾਜਮਾਂ ਵੱਲੋਂ ਪੰਜਾਬ ਸਰਕਾਰ ਵਿਰੁੱਧ ਅਰਥੀ ਫੂਕ ਪ੍ਰਦਰਸ਼ਨ
ਅੱਡਾ ਸਰਾਂ 30 ਦਸੰਬਰ ( ਜਸਵੀਰ ਸਿੰਘ) - ਆਮ ਲੋਕਾਂ ਦੀ ਹਿਤੇਸ਼ੀ ਹੋਣ ਦੇ ਖੋਖਲੇ ਦਾਅਵੇ ਕਰਨ ਵਾਲੀ ਆਮ ਆਦਮੀ ਪਾਰਟੀ ਦੀ ਅਗੁਵਾਈ ਵਾਲੀ ਪੰਜਾਬ ਸਰਕਾਰ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਠੇਕਾ ਮੁਲਾਜਮ ਸੰਘਰਸ਼ ਮੋਰਚਾ ਪੰਜਾਬ ਨੂੰ 19ਵੀਂ ਵਾਰ ਲਿਖਤੀ ਰੂਪ ਵਿਚ ਮੀਟਿੰਗ ਦਾ ਸਮਾਂ ਦੇ ਕੇ, ਐਨ ਮੋਕੇ ਤੇ ਮੀਟਿੰਗ ਕਰਨ ਤੋਂ ਇਨਕਾਰ ਕਰਨ ਦੇ ਰੋਸ਼ ਵਜੋਂ ਮੋਰਚੇ ਦੀ ਸੂਬਾ ਕਮੇਟੀ ਦੇ ਫੈਸਲੇ ਤਹਿਤ ਅੱਜ ਇਥੇ ਬਾਬਾ ਸਾਹਿਬ ਭੀਮ ਰਾਓ ਅੰਬੇਦਕਰ ਚੌਕ ਹੁਸ਼ਿਆਰਪੁਰ ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ (ਰਜਿ.31) ਵੱਲੋਂ ਇਨਲਿਸਟਮੈਂਟ/ਆਊਟਸੋਰਸ ਠੇਕਾ ਮੁਲਾਜਮਾਂ ਵੱਲੋਂ ਪੰਜਾਬ ਸਰਕਾਰ ਦੇ ਵਿਰੁੱਧ ਅਰਥੀ ਫੂਕ ਕੇ ਰੋਹ ਭਰਪੂਰ ਪ੍ਰਦਰਸ਼ਨ ਕੀਤਾ ਗਿਆ।
ਇਸ ਸਬੰਧੀ ਪ੍ਰੈਸ ਬਿਆਨ ਜਾਰੀ ਕਰਦਿਆਂ ਆਗੂਆਂ ਸੂਬਾ ਆਗੂ ਉਂਕਾਰ ਸਿੰਘ ਢਾਂਡਾ ਜਿਲ੍ਹਾ ਪ੍ਰਧਾਨ ਬਲਵਿੰਦਰ ਸਿੰਘ ਸੰਧੂ ਬਰਾਂਚ ਪ੍ਰਧਾਨ ਸੁਖਵਿੰਦਰ ਸਿੰਘ ਚੁੰਬਰ
ਨੇ ਕਿਹਾ ਕਿ ਪਿਛਲੀਆਂ ਵਿਧਾਨ ਸਭਾ ਚੋਣਾਂ ਦੌਰਾਨ ਮੌਜੂਦਾ ਆਮ ਆਦਮੀ ਪਾਰਟੀ ਦੀ ਲੀਡਰਸ਼ਿਪ ਵੱਲੋਂ ਵਾਅਦਾ ਕੀਤਾ ਗਿਆ ਸੀ ਕਿ ਸਾਡੀ ਸਰਕਾਰ ਬਣਨ ਉਪਰੰਤ ਸਰਕਾਰੀ ਵਿਭਾਗਾਂ ਵਿਚ ਠੇਕਾ ਪ੍ਰਣਾਲੀ ਅਧੀਨ ਸੇਵਾਵਾ ਨਿਭਾ ਰਹੇ ਇਨਲਿਸਟਮੈੈਂਟ ਅਤੇ ਆਊਟਸੋਰਸ ਮੁਲਾਜ਼ਮਾਂ ਸਬੰਧਤ ਵਿਭਾਗਾਂ ਵਿਚ ਰੈਗੂਲਰ ਕੀਤਾ ਜਾਵੇਗਾ। ਜਿਸ ਲਈ ਸਾਡੀ ਸਰਕਾਰ ਹਰ ਹੀਲਾ ਕਰੇਗਾ ਅਤੇ ਲੋੜ ਪੈਣ ਤੇ ਅਗਰ ਸਾਡੀ ਸਰਕਾਰ ਨੂੰ ਅਦਾਲਤ ਵੀ ਜਾਣਾ ਪਿਆ ਤਾਂ ਅਸੀ ਪਿੱਛੇ ਨਹੀਂ ਹਟਾਂਗੇ, ਠੇਕਾ ਮੁਲਾਜਮਾਂ ਸਮੇਤ ਹਰੇਕ ਵਰਗ ਦੇ ਲੋਕਾਂ ਨੇ ਇਨ੍ਹਾਂ ਵਾਅਦਿਆਂ ਵਿਚ ਆ ਕੇ ਆਪ ਸਰਕਾਰ ਬਣਾਉਣ ਵਿਚ ਸਹਿਯੋਗ ਦਿੱਤਾ ਸੀ ਕਿ ਇਹ ਸਰਕਾਰ ਪਿਛਲੀਆਂ ਸਰਕਾਰਾਂ ਦਾ ਬਦਲ ਬਣੇਗੀ।
ਪਰ ਸਰਕਾਰ ਦਾ ਪਿਛਲੇ ਲਗਭਗ 2 ਸਾਲਾਂ ਦਾ ਅਮਲ ਉਸਦੇ ਦਾਅਵਿਆਂ ਤੋਂ ਬਿਲਕੁਲ ਉਲਟ, ਪਹਿਲੀਆਂ ਅਕਾਲੀ ਅਤੇ ਕਾਂਗਰਸੀ ਸਰਕਾਰਾਂ ਨਾਲੋਂ ਕੋਈ ਵੀ ਵੱਖਰਾ ਨਹੀਂ। ਇਸ ਸਰਕਾਰ ਵਲੋਂ ਪਹਿਲੀਆਂ ਸਰਕਾਰਾਂ ਵਲੋਂ ਸਰਕਾਰੀ ਅਦਾਰਿਆਂ ਦੇ ਨਿੱਜੀਕਰਨ/ਪੰਚਾਇਤੀਕਰਨ ਦੇ ਲੋਕ ਵਿਰੋਧੀ ਨੀਤੀਆਂ ਨੂੰ ਲਾਗੂ ਕੀਤਾ ਜਾ ਰਿਹਾ ਹੈ। ਟਰੇਡ ਯੂਨੀਅਨ ਹੱਕਾਂ ਚ ਕਾਰਪੋਰੇਟ ਘਰਾਣਿਆਂ ਦੀ ਲੁੱਟ ਨੂੰ ਰਾਸ ਬੈਠਦੀਆਂ ਤਬਦੀਲੀਆਂ ਕੀਤੀਆਂ ਗਈਆਂ। ਇਸ ਧੰਦੇ ਨੂੰ ਅਗਾਂਹ ਜਾਰੀ ਰੱਖਣ ਲਈ ਨੰਗੇ ਚਿੱਟੇ ਝੂਠ ਅਤੇ ਧੋਖੇ ਤੋਂ ਕੰਮ ਲਿਆ ਗਿਆ।
ਉਨ੍ਹਾਂ ਕਿਹਾ ਕਿ ਅਸੀਂ ਸਰਕਾਰ ਦੇ ਪ੍ਰਚਾਰ ਤੇ ਵਿਸ਼ਵਾਸ ਕਰਕੇ ਮੰਗਾਂ ਦੇ ਹੱਲ ਲਈ ਪੁਰ ਅਮਨ ਗੱਲਬਾਤ ਦਾ ਰਾਹ ਅਖਤਿਆਰ ਕੀਤਾ। ਮੌਜੂਦਾ ਪੰਜਾਬ ਸਰਕਾਰ ਨੂੰ ਕਈ ਵਾਰ ਮੰਗ-ਪੱਤਰ ਅਤੇ ਯਾਦ ਪੱਤਰ ਭੇਜੇ ਗਏ ਹਨ। ਇਹ ਪੱਤਰ ਸਿੱਧੇ ਮੁੱਖ ਮੰਤਰੀ ਅਤੇ ਆਪ ਦੇ ਵਿਧਾਇਕਾਂ ਅਤੇ ਕੈਬਨਿਟ ਮੰਤਰੀਆਂ ਦੇ ਰਾਹੀ ਵੀ ਭੇਜੇ ਗਏ ਹਨ। ਮੁੱਖ ਮੰਤਰੀ ਪੰਜਾਬ ਦੇ ਨਾਲ ਮੋਰਚੇ ਨੂੰ 19ਵਾਰ ਲਿਖਤੀ ਰੂਪ ਵਿਚ ਮੀਟਿੰਗ ਦਾ ਸਮਾਂ ਦਿੱਤਾ ਪਰ ਤ੍ਰਾਂਸਦੀ ਇਹ ਹੈ ਕਿ ਐਨ ਮੌਕੇ ਤੇ ਮੁੱਖ ਮੰਤਰੀ ਪੰਜਾਬ ਵੱਲੋਂ ਮੀਟਿੰਗ ਕਰਨ ਤੋਂ ਇਨਕਾਰ ਕਰ ਦਿੱਤਾ ਜਾਂਦਾ ਹੈ। ਮੋਰਚੇ ਵੱਲੋਂ ਮਜਬੂਰ ਹੋ ਕੇ 9-12-2023 ਨੂੰ ਲੁਧਿਆਣਾ ਵਿਖੇ ਲਾਡੋਵਾਲ ਪੁਲ (ਸਤਲੁਜ) ਦੇ ਕੋਲ ਅਮਿ੍ਰਤਸਰ-ਦਿੱਲੀ ਨੈਸ਼ਨਲ ਹਾਈਵੇਅ ਜਾਮ ਪ੍ਰਦਰਸ਼ਨ ਕੀਤਾ ਗਿਆ ਅਤੇ ਲੁਧਿਆਣਾ ਪ੍ਰਸ਼ਾਸਨ ਵੱਲੋਂ ਮੁੱਖ ਮੰਤਰੀ ਪੰਜਾਬ ਦੇ ਨਾਲ 20 ਦਸੰਬਰ ਨੂੰ 19ਵੀਂ ਵਾਰ ਮੀਟਿੰਗ ਮੋਰਚੇ ਦੇ ਆਗੂਆਂ ਨਾਲ ਤੈਅ ਕਰਵਾਈ ਗਈ ਪਰ ਇਹ ਮੀਟਿੰਗ ਵੀ ਐਨ ਮੌਕੇ ਤੇ ਆ ਕੇ ਰੱਦ ਹੋ ਗਈ। ਅਜਿਹੇ ਹਲਾਤ ਵਿੱਚ ਠੇਕਾ ਮੁਲਾਜ਼ਮਾਂ ਕੋਲ ਆਪਣੇ ਮੁਲਕ ਦੇ ਪੈਦਾਵਾਰੀ ਵਸੀਲਿਆਂ ਦੀ ਰਾਖੀ ਲਈ, ਪੱਕੇ ਰੁਜ਼ਗਾਰ ਅਤੇ ਗੁਜ਼ਾਰੇ ਯੋਗ ਤਨਖਾਹ ਦੀ ਪ੍ਰਾਪਤੀ ਲਈ ਸੰਘਰਸ਼ ਤੋਂ ਬਿਨਾਂ ਹੋਰ ਕੋਈ ਰਾਹ ਹੀ ਬਾਕੀ ਨਹੀਂ। ਜਿਸ ਲਈ ਪੰਜਾਬ ਸਰਕਾਰ ਪੂਰੀ ਤਰ੍ਹਾਂ ਜ਼ਿੰਮੇਵਾਰ ਹੈ।
ਆਗੂਆਂ ਨੇ ਕਿਹਾ ਕਿ ਅੱਜ ਦੇ ਅਰਥੀ ਫੂਕ ਪ੍ਰਦਰਸ਼ਨ ਸਾਡੇ ਸੰਘਰਸ਼ ਦਾ ਅੰਤ ਨਹੀਂ ਹੈ। ਜੇਕਰ ਸਰਕਾਰ ਨੇ ਗੱਲਬਾਤ ਰਾਹੀਂ ਮੰਗਾਂ ਦੇ ਹੱਲ ਦਾ ਰਾਹ ਅਖਤਿਆਰ ਨਾ ਕੀਤਾ ਤਾਂ ਭਵਿੱਖ ਵਿੱਚ ਇਸ ਸੰਘਰਸ਼ ਨੂੰ ਹੋਰ ਤਿੱਖਾ ਕਰਨਾ ਸਾਡੀ ਮਜਬੂਰੀ ਹੋਵੇਗੀ ਜਿਸ ਲਈ ਪੰਜਾਬ ਸਰਕਾਰ ਖੁਦ ਜ਼ਿੰਮੇਵਾਰ ਹੋਵੇਗੀ। ਇਹ ਸੰਘਰਸ਼ ਵੱਖ ਵੱਖ ਵਿਭਾਗਾਂ ’ਚ ਠੇਕਾ ਪ੍ਰਣਾਲੀ ਦਾ ਸੰਤਾਪ ਭੋਗ ਰਹੇ ਇਨਲਿਸਟਮੈਂਟ/ਆਊਟਸੋਰਸ ਠੇਕਾ ਮੁਲਾਜਮਾਂ ਨੂੰ ਵਿਭਾਗ ’ਚ ਮਰਜ ਕਰਕੇ ਪੱਕੇ ਰੁਜਗਾਰ ਦੀ ਪ੍ਰਾਪਤੀ ਲਈ, ਗੁਜਾਰੇ ਯੋਗ ਉਜਰਤਾਂ ਹਾਸਿਲ ਕਰਨ, ਸਰਕਾਰੀ ਵਿਭਾਗਾਂ ਦਾ ਪੰਚਾਇਤੀਕਰਨ/ਨਿੱਜੀਕਰਨ ਦੀਆਂ ਨੀਤੀਆਂ ਨੂੰ ਰੱਦ ਕਰਨ ਸਮੇਤ ‘ਮੰਗ-ਪੱਤਰ’ ’ਚ ਦਰਜ ਤਮਾਮ ਮੰਗਾਂ ਮਨਵਾਉਣ ਲਈ ਠੇਕਾ ਮੁਲਾਜਮ ਸੰਘਰਸ਼ ਮੋਰਚਾ ਪੰਜਾਬ ਵੱਲੋਂ ਜਾਰੀ ਰੱਖਿਆ ਜਾਵੇਗਾ